ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ 'ਤੇ ਆ ਰਹੇ ਹਨ। ਉਹ ਅੱਜ ਪੰਜਾਬ ਪਹੁੰਚ ਰਹੇ ਹਨ ਤੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਜਲੰਧਰ ਜਾਣਗੇ। ਇਸ ਦੌਰਾਨ ਬਿਜਲੀ ਟ੍ਰਾਂਸਮਿਸ਼ਨ ਅਤੇ ਵੰਡ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਇਸ ਪ੍ਰਾਜੈਕਟ 'ਤੇ 5 ਹਜ਼ਾਰ ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਮਗਰੋਂ ਉਹ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਵਨ ਇੰਡੀਆ 2025 ਨੈਸ਼ਨਲ ਕਲਚਰਲ ਫੈਸਟੀਵਲ ਵਿਚ ਸ਼ਾਮਲ ਹੋਣਗੇ।
ਇਹ ਖ਼ਬਰ ਵੀ ਪੜ੍ਹੋ - Punjab: ਇਨ੍ਹਾਂ ਥਾਵਾਂ 'ਤੇ ਪਟਾਕਿਆਂ 'ਤੇ ਲੱਗੀ ਪਾਬੰਦੀ! ਦੀਵਾਲੀ ਤੋਂ ਪਹਿਲਾਂ ਸਖ਼ਤ ਹੁਕਮ ਜਾਰੀ
ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦਾ ਵੀ ਦੌਰਾ ਕੀਤਾ ਜਾਵੇਗਾ ਤੇ ਉੱਥੇ 3100 ਨਵੇਂ ਖੇਡ ਮੈਦਾਨਾਂ ਦੇ ਨੀਂਹ ਪੱਥਰ ਰੱਖੇ ਜਾਣਗੇ। ਇਸ ਤੋਂ ਬਾਅਦ ਉਹ ਚੰਡੀਗੜ੍ਹ ਜਾਣਗੇ ਤੇ ਉੱਥੇ ਉੱਦਮਤਾ ਮਾਨਸਿਕਤਾ ਕੋਰਸ ਦੀ ਸ਼ੁਰੂਆਤ ਕਰਨਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਟਲੀ ਵਿੱਚ ਸੜਕ ਹਾਦਸੇ 'ਚ ਮਾਰੇ ਗਏ 4 ਪੰਜਾਬੀ ਨੌਜਵਾਨ, ਮ੍ਰਿਤਕ ਦੇਹਾਂ ਦੀ ਲਈ ਪਰਿਵਾਰਾਂ ਵਲੋਂ ਸੰਤ ਸੀਚੇਵਾਲ ਵੱਲੋਂ ਨੂੰ ਅਪੀਲ
NEXT STORY