ਜਲੰਧਰ/ਫਗਵਾੜਾ (ਵੈੱਬ ਡੈਸਕ)- ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਬਿਜਲੀ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਨੈੱਟਵਰਕ ਨੂੰ ਆਧੁਨਿਕ ਬਣਾਉਣ ਲਈ 16,000 ਕਰੋੜ ਰੁਪਏ ਦੇ ਵਿਸ਼ਾਲ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਹੈ। ਕੇਜਰੀਵਾਲ ਨੇ ਐਲਾਨ ਕੀਤਾ ਕਿ ਇਨ੍ਹਾਂ ਪ੍ਰੋਜੈਕਟਾਂ ਦਾ ਮੁੱਖ ਟੀਚਾ ਪੰਜਾਬ ਦੇ ਲੋਕਾਂ ਨੂੰ 24 ਘੰਟੇ ਬਿਜਲੀ ਦੀ ਸਪਲਾਈ ਯਕੀਨੀ ਬਣਾਉਣਾ ਹੈ, ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਅਗਲੀਆਂ ਗਰਮੀਆਂ ਤੱਕ ਪੰਜਾਬ ਵਿੱਚ ਪਾਵਰ ਕੱਟ ਖਤਮ ਹੋ ਜਾਣਗੇ। ਕੇਜਰੀਵਾਲ ਨੇ ਇਸ ਮੌਕੇ 'ਤੇ ਇਕੱਠੇ ਹੋਏ ਲੋਕਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - Punjab: ਇਨ੍ਹਾਂ ਥਾਵਾਂ 'ਤੇ ਪਟਾਕਿਆਂ 'ਤੇ ਲੱਗੀ ਪਾਬੰਦੀ! ਦੀਵਾਲੀ ਤੋਂ ਪਹਿਲਾਂ ਸਖ਼ਤ ਹੁਕਮ ਜਾਰੀ
ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਦੀ ਕਮੀ ਨਹੀਂ ਹੈ, ਪਰ ਪਿਛਲੇ 75 ਸਾਲਾਂ ਵਿੱਚ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਨੈੱਟਵਰਕ 'ਤੇ ਕੰਮ ਨਾ ਹੋਣ ਕਾਰਨ ਇਹ ਪੂਰਾ ਸਿਸਟਮ 'ਕਬਾੜਾ' ਹੋ ਚੁੱਕਾ ਹੈ, ਜਿਸ ਕਾਰਨ ਤਾਰਾਂ ਸੜ ਗਈਆਂ ਹਨ ਅਤੇ ਟਰਾਂਸਫਾਰਮਰ ਜਲ ਰਹੇ ਹਨ। ਇਸ ਵਿਸ਼ਾਲ ਅਪਗ੍ਰੇਡੇਸ਼ਨ ਪ੍ਰੋਗਰਾਮ ਤਹਿਤ ਇਸ ਵਿਚ ਵੱਡੇ ਬਦਲਾਅ ਹੋਣ ਜਾ ਰਹੇ ਹਨ। ਇਸ ਤਹਿਤ 8 ਹਜ਼ਾਰ ਨਵੇਂ ਟਰਾਂਸਫਾਰਮਰ ਸਥਾਪਤ ਕੀਤੇ ਜਾਣਗੇ। 77 ਨਵੇਂ ਸਬ-ਸਟੇਸ਼ਨ ਬਣਨਗੇ ਅਤੇ 200 ਸਬਸਟੇਸ਼ਨਾਂ ਨੂੰ ਓਵਰਹਾਲ ਕੀਤਾ ਜਾਵੇਗਾ। ਪੂਰੇ ਸਿਸਟਮ ਨੂੰ ਆਧੁਨਿਕ ਬਣਾਉਣ ਲਈ SCADA ਸਿਸਟਮ (ਸਕਾਡਾ ਸਿਸਟਮ) ਲਿਆਂਦਾ ਜਾ ਰਿਹਾ ਹੈ, ਜਿਸ ਨਾਲ ਕੰਟਰੋਲ ਰੂਮ ਵਿਚ ਬੈਠ ਕੇ ਹਰ ਚੀਜ਼ ਦੀ ਨਿਗਰਾਨੀ ਕੀਤੀ ਜਾ ਸਕੇਗੀ।
ਕੇਜਰੀਵਾਲ ਨੇ ਦਾਅਵਾ ਕੀਤਾ ਕਿ ਇੰਨੀ ਵੱਡੀ ਪੱਧਰ 'ਤੇ ਕੇਬਲ ਲਗਾਉਣ ਦਾ ਕੰਮ ਪਿਛਲੀਆਂ ਸਰਕਾਰਾਂ (ਕਾਂਗਰਸ ਅਤੇ ਅਕਾਲੀ ਦਲ) ਨੇ ਪਿਛਲੇ 25 ਸਾਲਾਂ ਵਿੱਚ ਵੀ ਨਹੀਂ ਕੀਤਾ ਹੋਵੇਗਾ, ਜੋ ਕਿ 'ਆਪ' ਸਰਕਾਰ ਇਕ ਸਾਲ ਦੇ ਅੰਦਰ ਕਰਨ ਜਾ ਰਹੀ ਹੈ। ਇਸ ਤੋਂ ਇਲਾਵਾ, ਬਿਜਲੀ ਮੰਤਰੀ ਸੰਜੀਵ ਅਰੋੜਾ ਜੀ ਵੱਲੋਂ ਲੁਧਿਆਣਾ ਸਮੇਤ ਪੂਰੇ ਪੰਜਾਬ ਵਿਚ ਲਟਕਦੀਆਂ ਤਾਰਾਂ ਨੂੰ ਠੀਕ ਕਰਵਾਉਣ ਦਾ ਕੰਮ ਵੀ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਨੂੰ ਇਤਿਹਾਸਿਕ ਕੰਮ ਦੱਸਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਟੁੱਟ ਗਿਆ ਬੰਨ੍ਹ! ਇਨ੍ਹਾਂ ਇਲਾਕਿਆਂ 'ਚ ਵੜਿਆ ਪਾਣੀ; ਪੰਜਾਬ 'ਚ ਬਾਰਿਸ਼ ਨੇ ਫ਼ਿਰ ਵਧਾਈਆਂ ਮੁਸ਼ਕਲਾਂ
ਕੇਜਰੀਵਾਲ ਨੇ ਯਾਦ ਦਿਵਾਇਆ ਕਿ 24 ਘੰਟੇ ਬਿਜਲੀ ਸਪਲਾਈ ਦਾ ਸੁਪਨਾ ਦੇਖਣਾ ਵੀ ਦੇਸ਼ ਦੇ ਹੋਰ ਰਾਜਾਂ ਦੀ ਸੋਚ ਤੋਂ ਪਰ੍ਹੇ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਪਹਿਲਾਂ ਹੀ ਬਿਜਲੀ ਦੇ ਖੇਤਰ ਵਿੱਚ ਵੱਡੇ ਕੰਮ ਕਰ ਚੁੱਕੀ ਹੈ। ਸਰਕਾਰ ਬਣਨ ਦੇ 4 ਮਹੀਨਿਆਂ ਦੇ ਅੰਦਰ ਹੀ ਪੰਜਾਬ ਵਿੱਚ ਬਿਜਲੀ ਮੁਫ਼ਤ ਕਰ ਦਿੱਤੀ ਗਈ, ਜਿਸ ਦਾ ਲਾਭ 90% ਪੰਜਾਬ ਦੇ ਲੋਕਾਂ ਨੂੰ ਮਿਲ ਰਿਹਾ ਹੈ। ਕਿਸਾਨਾਂ ਨੂੰ ਹੁਣ ਰਾਤ ਨੂੰ ਉੱਠ ਕੇ ਖੇਤਾਂ ਨੂੰ ਪਾਣੀ ਲਾਉਣ ਨਹੀਂ ਜਾਣਾ ਪੈਂਦਾ। ਹੁਣ ਉਨ੍ਹਾਂ ਨੂੰ ਆਪਣੇ ਖੇਤ ਵਿਚ ਦਿਨ ਵੇਲੇ 8 ਘੰਟੇ ਬਿਜਲੀ ਦੀ ਸਪਲਾਈ ਮਿਲਦੀ ਹੈ। ਉਦਯੋਗਾਂ ਨੂੰ ਪੂਰੇ ਦੇਸ਼ ਵਿੱਚੋਂ ਚੌਥੇ ਸਭ ਤੋਂ ਘੱਟ ਰੇਟਾਂ 'ਤੇ ਬਿਜਲੀ ਮਿਲ ਰਹੀ ਹੈ।
ਸੰਸਦ ਮੈਂਬਰ ਅਸ਼ੋਕ ਮਿੱਤਲ ਦੀ ਕੀਤੀ ਸ਼ਲਾਘਾ
ਕੇਜਰੀਵਾਲ ਨੇ ਹਾਲ ਹੀ ਵਿਚ ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਅਤੇ ਇਸ ਦੌਰਾਨ ਹੋਏ ਜਾਨ-ਮਾਲ ਦੇ ਭਾਰੀ ਨੁਕਸਾਨ ਦਾ ਜ਼ਿਕਰ ਕੀਤਾ, ਜਿਸ ਵਿਚ ਲਗਭਗ 3000 ਸਕੂਲ ਅਤੇ ਹਜ਼ਾਰ ਮੁਹੱਲਾ ਕਲੀਨਿਕਸ/ਹਸਪਤਾਲ ਵਹਿ ਗਏ। ਉਨ੍ਹਾਂ ਨੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੀ ਦਿਲੋਂ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਐਲਾਨ ਕੀਤਾ ਸੀ ਕਿ ਹੜ੍ਹਾਂ ਦੌਰਾਨ ਜਿਨ੍ਹਾਂ ਪਰਿਵਾਰਾਂ ਵਿਚ ਮੌਤ ਹੋਈ ਹੈ, ਉਨ੍ਹਾਂ ਦੇ ਘਰਾਂ ਵਿਚੋਂ ਇਕ-ਇਕ ਮੈਂਬਰ ਨੂੰ ਉਹ ਆਪਣੀ ਯੂਨੀਵਰਸਿਟੀ ਵਿੱਚ ਨੌਕਰੀ ਦੇਣਗੇ। ਕੁੱਲ 60 ਮੌਤਾਂ ਹੋਈਆਂ ਸਨ ਅਤੇ ਹੁਣ ਤੱਕ 35 ਲੋਕਾਂ ਨੇ ਇਹ ਨੌਕਰੀ ਦੀ ਪੇਸ਼ਕਸ਼ ਸਵੀਕਾਰ ਕਰ ਲਈ ਹੈ। ਕੇਜਰੀਵਾਲ ਨੇ ਕਿਹਾ ਕਿ ਸਰਕਾਰਾਂ ਤਾਂ ਅਜਿਹੇ ਐਲਾਨ ਕਰਦੀਆਂ ਹੀ ਹਨ, ਪਰ ਵਿਅਕਤੀ ਵੱਲੋਂ ਨਿੱਜੀ ਤੌਰ 'ਤੇ ਅਜਿਹਾ ਐਲਾਨ ਕਰਨਾ ਬਹੁਤ ਵੱਡੀ ਗੱਲ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਅਸ਼ੋਕ ਮਿੱਤਲ ਨੇ ਗੀਤਾ ਦੇ ਉਪਦੇਸ਼ਾਂ ਨੂੰ ਸਾਰਥਕ ਕਰ ਵਿਖਾਇਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਨਹੀਂ ਲੱਗਣਗੇ Power Cut, CM ਮਾਨ ਨੇ ਕੀਤਾ ਵੱਡਾ ਐਲਾਨ
NEXT STORY