ਲੁਧਿਆਣਾ (ਗੌਤਮ)- ਸ਼ਿਮਲਾਪੁਰੀ ਦੇ ਇਲਾਕੇ ਸੂਰਜ ਨਗਰ ’ਚ ਗਾਹਕਾਂ ਨੂੰ ਨਾਜਾਇਜ਼ ਸ਼ਰਾਬ ਸਪਲਾਈ ਕਰਨ ਦੀ ਫਿਰਾਕ ’ਚ ਘੁੰਮ ਰਹੇ ਸ਼ਰਾਬ ਸਮੱਗਲਰ ਨੂੰ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮ ਤੋਂ ਨਾਜਾਇਜ਼ ਸ਼ਰਾਬ ਦੀਆਂ 48 ਬੋਤਲਾਂ ਬਰਾਮਦ ਕੀਤੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਹੋਵੇਗੀ ਛੁੱਟੀ! ਜਾਰੀ ਹੋ ਗਏ ਸਖ਼ਤ ਹੁਕਮ
ਪੁਲਸ ਨੇ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਸੂਰਜ ਨਗਰ ਦੇ ਰਹਿਣ ਵਾਲੇ ਜੋਗਿੰਦਰ ਪਾਲ ਦੇ ਰੂਪ ’ਚ ਕੀਤੀ ਹੈ। ਏ. ਐੱਸ. ਆਈ. ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਇਲਾਕੇ ’ਚ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਕਤ ਮੁਲਜ਼ਮ ਸੂਰਜ ਨਗਰ ਗਲੀ ਦੀ ਨੁੱਕਰ ’ਤੇ ਨਾਜਾਇਜ਼ ਸ਼ਰਾਬ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਭਰਾ ਦੀ ਜਾਨ ਬਚਾਉਣ ਗਈ ਭੈਣ ਨਾਲ ਗੈਂਗਰੇਪ
ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਰੇਡ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ। ਮੁਲਜ਼ਮ ਖਿਲਾਫ਼ ਦਰਜ ਹੋਰ ਮਾਮਲਿਆਂ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਨਾਜਾਇਜ਼ ਸ਼ਰਾਬ ਕਿਥੋਂ ਲੈ ਕੇ ਆਉਂਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ, ਸਰਕਾਰ ਵਲੋਂ ਨਵੇਂ ਹੁਕਮ ਜਾਰੀ
NEXT STORY