ਜਲੰਧਰ : ਐਤਵਾਰ ਨੂੰ ਦਿੱਲੀ ਵਿਚ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਖਹਿਰਾ ਧੜੇ ਦੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੋਮਵਾਰ 4 ਵਜੇ ਪੰਜਾਬ ਯੂਨਿਟ ਦੀ ਬੈਠਕ ਸੱਦੀ ਹੈ। ਸੂਤਰਾਂ ਮੁਤਾਬਕ ਪੰਜਾਬ ਵਿਚ ਦੋ ਫਾੜ ਹੋਈ ਪਾਰਟੀ ਦਾ ਦੂਜਾ ਧੜਾ ਕੇਜਰੀਵਾਲ ਨਾਲ ਇਸ ਮੀਟਿੰਗ ਵਿਚ ਸ਼ਾਮਿਲ ਹੋ ਸਕਦਾ ਹੈ। ਇਸ ਮੀਟਿੰਗ ਵਿਚ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਵੀ ਸ਼ਾਮਿਲ ਹੋ ਸਕਦੇ ਹਨ।
ਦੱਸਣਯੋਗ ਹੈ ਕਿ ਪੰਜਾਬ ਇਕਾਈ 'ਚ ਪੈਦਾ ਹੋਏ ਵਿਵਾਦ ਦੇ ਹੱਲ ਲਈ ਐਤਵਾਰ ਨੂੰ ਮਨੀਸ਼ ਸਿਸੋਦੀਆ ਨੇ ਸੁਖਪਾਲ ਖਹਿਰਾ ਤੇ ਹੋਰ ਵਿਧਾਇਕਾਂ ਦੀ ਮੀਟਿੰਗ ਬੁਲਾਈ ਸੀ ਪਰ ਦੋਵਾਂ ਧਿਰਾਂ ਵਿਚਾਲੇ ਇਹ ਮੀਟਿੰਗ ਬੇਸਿੱਟਾ ਰਹੀ। ਹੁਣ ਦੇਖਣਾ ਇਹ ਹੋਵੇਗਾ ਕਿ ਪਾਰਟੀ ਸੁਪਰੀਮੋ ਵਲੋਂ ਸੱਦੀ ਗਈ ਇਸ ਮੀਟਿੰਗ ਵਿਚ ਸੁਖਪਾਲ ਖਹਿਰਾ ਧੜਾ ਸ਼ਾਮਿਲ ਹੁੰਦਾ ਹੈ ਜਾਂ ਨਹੀਂ।
ਸਮਰਾਲਾ 'ਚ ਪਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ
NEXT STORY