ਜਲੰਧਰ/ਚੰਡੀਗੜ੍ਹ (ਧਵਨ)– ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਮੁੱਚੇ ਵਿਧਾਇਕਾਂ ਨੂੰ ਨਸੀਹਤ ਦਿੱਤੀ ਹੈ ਕਿ ਉਹ ਇਕਜੁੱਟ ਹੋ ਕੇ ਲੋਕਾਂ ਦੇ ਕੰਮ ਕਰਨ। ਉਨ੍ਹਾਂ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮੰਤਰੀਆਂ, ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਬੈਠਕ ਲਈ ਦਿੱਲੀ ਵਿਚ ਸੱਦਿਆ ਸੀ। ਬੈਠਕ ਵਿਚ ਰਾਜ ਸਭਾ ਮੈਂਬਰ ਰਾਘਵ ਚੱਢਾ, ਡਾ. ਸੰਦੀਪ ਪਾਠਕ ਤੇ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਦਿੱਲੀ ਵਿਧਾਨ ਸਭਾ ਚੋਣਾਂ ਵਿਚ ਹਾਰ ਝੱਲਣ ਵਾਲੀ ਆਮ ਆਦਮੀ ਪਾਰਟੀ ਨੇ ਵਿਧਾਇਕਾਂ ਨੂੰ ਸੱਦ ਕੇ ਉਨ੍ਹਾਂ ਨੂੰ ਇਕਜੁੱਟ ਰਹਿਣ ਦਾ ਵੀ ਸੁਨੇਹਾ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਨੂੰ ਜਲਦ ਮਿਲਣਗੇ 1100-1100 ਰੁਪਏ!
ਬੈਠਕ ਦੌਰਾਨ ਕੇਜਰੀਵਾਲ ਨੇ ਵਿਧਾਇਕਾਂ ਨੂੰ ਕਿਹਾ ਕਿ ਤੁਸੀਂ ਸਾਰੇ ਇਕਜੁੱਟ ਰਹਿ ਕੇ ਇਕ ਤਾਕਤ ਬਣੋ ਅਤੇ ਲੋਕਾਂ ਦੀਆਂ ਇੱਛਾਵਾਂ ਨੂੰ ਜਾਣੋ ਤੇ ਪੂਰਾ ਕਰੋ। ਉਨ੍ਹਾਂ ਕਿਹਾ ਕਿ ਅਜੇ ਉਨ੍ਹਾਂ ਕੋਲ ਕਾਫੀ ਸਮਾਂ ਹੈ ਅਤੇ ਉਹ ਆਪਣਾ ਜ਼ਿਆਦਾਤਰ ਸਮਾਂ ਪੰਜਾਬ ਦੀ ਮਦਦ ਕਰਨ ’ਚ ਬਿਤਾਉਣਗੇ।
ਵਿਧਾਇਕਾਂ ਨੇ ਬੈਠਕ ਦੀ ਕਾਰਵਾਈ ਦਾ ਵੇਰਵਾ ਦਿੰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ 2027 ’ਚ ਹੋਣ ਵਾਲੀਆਂ ਚੋਣਾਂ ਨੂੰ ਜਿੱਤਣਾ ਸਭ ਤੋਂ ਅਹਿਮ ਮਨੋਰਥ ਹੈ। ਬੈਠਕ ਵਿਚ ਕੇਜਰੀਵਾਲ ਨੇ ਵਿਧਾਇਕਾਂ ਨਾਲ ਸੂਬੇ ਦੀ ਸਿਆਸੀ ਸਥਿਤੀ ਸਬੰਧੀ ਵੀ ਚਰਚਾ ਕੀਤੀ। ਇਹ ਬੈਠਕ ਲੱਗਭਗ 30 ਮਿੰਟ ਤਕ ਚੱਲੀ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਜਿੱਤੇਗੀ ਅਤੇ ਉਸ ਤੋਂ ਬਾਅਦ ਦਿੱਲੀ ਨੂੰ ਜਿੱਤੇਗੀ। ਉਨ੍ਹਾਂ ਨੇ ਵਿਧਾਇਕਾਂ ਨੂੰ ਕਿਹਾ ਕਿ ਅਗਲੇ 2 ਸਾਲਾਂ ’ਚ ਕੀਤੇ ਜਾਣ ਵਾਲੇ ਕੰਮਾਂ ’ਤੇ ਉਹ ਆਪਣਾ ਧਿਆਨ ਕੇਂਦ੍ਰਿਤ ਕਰਨ। ਅਸੀਂ ਦੁਬਾਰਾ ਸਰਕਾਰ ਬਣਾਵਾਂਗੇ।
ਵਿਰੋਧੀ ਧਿਰ ਨੂੰ ਦਿੱਤਾ ਸੁਨੇਹਾ, ਸਾਰੇ ਵਿਧਾਇਕ ਇਕਜੁੱਟ ਹਨ
ਬੈਠਕ ਰਾਹੀਂ ਆਮ ਆਦਮੀ ਪਾਰਟੀ ਨੇ ਕਾਂਗਰਸ ਸਮੇਤ ਸਮੁੱਚੀ ਵਿਰੋਧੀ ਧਿਰ ਨੂੰ ਵੀ ਇਹ ਸੁਨੇਹਾ ਦਿੱਤਾ ਹੈ ਕਿ ਉਨ੍ਹਾਂ ਦੀ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਕੋਈ ਵੀ ਵਿਧਾਇਕ ਹਿੱਲਣ ਵਾਲਾ ਨਹੀਂ। ਕੇਜਰੀਵਾਲ ਨੇ ਵਿਧਾਇਕਾਂ ਨੂੰ ਕਿਹਾ ਕਿ ਉਨ੍ਹਾਂ ਲਈ ਸਾਡੇ ਦਰਵਾਜ਼ੇ ਹਮੇਸ਼ਾ ਲਈ ਖੁੱਲ੍ਹੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਵੱਡੇ ਐਕਸ਼ਨ ਦੀ ਤਿਆਰੀ! ਗ੍ਰਿਫ਼ਤਾਰ ਹੋ ਸਕਦੇ ਨੇ ਕਈ 'ਪ੍ਰਵਾਸੀ'
ਬੈਠਕ ਤੋਂ ਬਾਅਦ ‘ਆਪ’ ਵਿਧਾਇਕਾ ਨਰਿੰਦਰ ਕੌਰ ਨੇ ਪਾਰਟੀ ਅੰਦਰ ਵਖਰੇਵੇਂ ਦੀ ਕਿਸੇ ਵੀ ਸੰਭਾਵਨਾ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਬੈਠਕਾਂ ਪਹਿਲਾਂ ਵੀ ਦਿੱਲੀ ਤੇ ਪੰਜਾਬ ’ਚ ਹੁੰਦੀਆਂ ਰਹੀਆਂ ਹਨ। ‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਇਸ ਸੰਭਾਵਨਾ ਨੂੰ ਖਾਰਿਜ ਕਰ ਦਿੱਤਾ ਕਿ ਬੈਠਕ ਵਿਚ ਪੰਜਾਬ ਦੀ ਸਿਆਸਤ ’ਚ ਅਰਵਿੰਦ ਕੇਜਰੀਵਾਲ ਦੀ ਵੱਡੀ ਭੂਮਿਕਾ ਨੂੰ ਲੈ ਕੇ ਚਰਚਾ ਹੋਈ। ਉਨ੍ਹਾਂ ਕਿਹਾ ਕਿ ਇਹ ਇਕ ਰੂਟੀਨ ਬੈਠਕ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਕਾਨ ਦਾ ਬੋਰਡ ਉਤਾਰਨ ਵੇਲੇ ਵਾਪਰਿਆ ਦਰਦਨਾਕ ਹਾਦਸਾ, ਕਰੰਟ ਲੱਗਣ ਕਾਰਨ 2 ਮੁੰਡਿਆਂ ਦੀ ਮੌਤ
NEXT STORY