ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 29 ਤਾਰੀਖ਼ ਨੂੰ ਮਤਲਬ ਕਿ ਕੱਲ ਚੰਡੀਗੜ੍ਹ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ ਜਾਣੀ ਸੀ ਪਰ ਹੁਣ ਕੇਜਰੀਵਾਲ ਇਹ ਪ੍ਰੈੱਸ ਕਾਨਫਰੰਸ ਨਹੀਂ ਕਰ ਸਕਣਗੇ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਚੀਨ 'ਚ ਪਹਿਲੇ 'ਕੋਵਿਡ' ਕੇਸ ਦੀ ਤਾਰੀਖ਼ ਬਾਰੇ ਵਿਗਿਆਨੀਆਂ ਨੇ ਕੀਤਾ ਵੱਡਾ ਦਾਅਵਾ
ਅਸਲ 'ਚ ਕੇਜਰੀਵਾਲ ਦੀ ਪ੍ਰੈੱਸ ਕਾਨਫਰੰਸ ਲਈ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਹਾਲਾਂਕਿ ਇਹ ਮਨਜ਼ੂਰੀ ਕਿਉਂ ਨਹੀਂ ਮਿਲ ਸਕੀ, ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਦਿੱਲੀ ਦੀ ਤਰਜ਼ 'ਤੇ ਪੰਜਾਬ ਲਈ ਵੱਡੇ ਐਲਾਨ ਕਰਨਗੇ 'ਕੇਜਰੀਵਾਲ'
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਹਾਲ ਹੀ 'ਚ ਇਕ ਟਵੀਟ ਕਰਕੇ ਕਿਹਾ ਹੈ ਕਿ ਜੇਕਰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ ਉਹ ਪੰਜਾਬ ਨੂੰ ਮੁਫ਼ਤ ਬਿਜਲੀ ਦੇਣਗੇ।
ਇਹ ਵੀ ਪੜ੍ਹੋ : ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵੱਲੋਂ ਮੁਲਾਜ਼ਮ ਵਿੰਗ ਦੇ ਜੱਥੇਬੰਦਕ ਢਾਂਚੇ ਦਾ ਐਲਾਨ
ਇਸ ਦੇ ਨਾਲ ਹੀ ਉਨ੍ਹਾਂ ਟਵੀਟ 'ਚ ਕਿਹਾ ਹੈ ਕਿ ਉਹ ਭਲਕੇ ਚੰਡੀਗੜ੍ਹ ਆਉਣਗੇ। ਉਨ੍ਹਾਂ ਵੱਲੋਂ ਪੰਜਾਬ ਵਾਸੀਆਂ ਲਈ ਵੱਡੇ ਐਲਾਨ ਕਰਨ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਲੁਧਿਆਣਾ ’ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ’ਤੇ ਵੱਡਾ ਖ਼ੁਲਾਸਾ, ਵਟਸਐਪ ’ਤੇ ਫਾਈਨਲ ਹੁੰਦੀਆਂ ਹਨ ਕੁੜੀਆਂ
NEXT STORY