ਮੋਹਾਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਹਾਲੀ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਈ ਅਹਿਮ ਐਲਾਨ ਕੀਤੇ। ਉਨ੍ਹਾਂ ਨੇ ਪੰਜਾਬੀਆਂ ਅੱਗੇ 10 ਏਜੰਡੇ ਰੱਖਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ 10 ਏਜੰਡਿਆਂ ਵਾਲਾ ਪੰਜਾਬ ਮਾਡਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ, ਇਸ ਲਈ ਸਾਰੀਆਂ ਸਿਆਸੀ ਪਾਰਟੀਆਂ ਡਰ ਗਈਆਂ ਹਨ ਅਤੇ ਹੁਣ ਇਕੱਠੀਆਂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਵੀ ਤਿਆਰ ਹਨ ਅਤੇ ਆਮ ਆਦਮੀ ਪਾਰਟੀ ਵੀ ਤਿਆਰ ਹੈ, ਇਸ ਲਈ ਇਸ ਵਾਰ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਅੱਗੇ 10 ਏਜੰਡੇ ਰੱਖੇ-
ਇਹ ਵੀ ਪੜ੍ਹੋ : ਚੰਡੀਗੜ੍ਹ ਪੁੱਜੇ 'ਅਰਵਿੰਦ ਕੇਜਰੀਵਾਲ', ਦੱਸਿਆ ਕਦੋਂ ਹੋਵੇਗਾ ਮੁੱਖ ਮੰਤਰੀ ਚਿਹਰੇ ਦਾ ਐਲਾਨ
1. ਪੰਜਾਬ ਦੇ ਹਰ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਬੱਚੇ ਬਾਹਰ ਨਾ ਜਾਣ। 5 ਸਾਲਾਂ ਅੰਦਰ ਰੁਜ਼ਗਾਰ ਖ਼ਾਤਰ ਬਾਹਰ ਗਏ ਬੱਚੇ ਵੀ ਪੰਜਾਬ ਵਾਪਸ ਆਉਣਾ ਸ਼ੁਰੂ ਹੋਣਗੇ।
2. ਪੰਜਾਬ ਅੰਦਰ ਨਸ਼ਾ ਖ਼ਤਮ ਕੀਤਾ ਜਾਵੇਗਾ। ਸਰਕਾਰਾਂ ਦੀ ਗੰਢ-ਤੁੱਪ ਕਾਰਨ ਸੂਬੇ ਦੇ ਪਿੰਡਾਂ ਅੰਦਰ ਸ਼ਰੇਆਮ ਨਸ਼ਾ ਵਿਕ ਰਿਹਾ ਹੈ। 'ਆਪ' ਦੀ ਸਰਕਾਰ ਆਉਣ 'ਤੇ ਨਸ਼ਾ ਮਾਫ਼ੀਆ ਨੂੰ ਖ਼ਤਮ ਕੀਤਾ ਜਾਵੇਗਾ।
3. ਪੰਜਾਬ ਅੰਦਰ ਸ਼ਾਂਤੀ-ਵਿਵਸਥਾ ਕਾਇਮ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਦੀ ਕਿਸੇ ਪਾਰਟੀ ਨਾਲ ਕੋਈ ਸੈਟਿੰਗ ਨਹੀਂ ਹੈ, ਇਸ ਲਈ ਸਰਕਾਰ ਆਉਣ 'ਤੇ ਬੇਅਦਬੀ ਦੇ ਹਰ ਮੁਲਜ਼ਮ ਨੂੰ ਸਜ਼ਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ, ਜਾਣੋ ਕਿਹੜਾ ਮੰਤਰੀ ਕਿਸ ਜ਼ਿਲ੍ਹੇ 'ਚ ਲਹਿਰਾਵੇਗਾ ਤਿਰੰਗਾ
4. ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਵਾਂਗੇ। ਪੰਜਾਬ ਅੰਦਰ ਪੈਸੇ ਦੀ ਕੋਈ ਕਮੀ ਨਹੀਂ, ਸਗੋਂ ਇਹ ਪੈਸਾ ਆਗੂਆਂ ਦੀਆਂ ਜੇਬਾਂ 'ਚ ਜਾ ਰਿਹਾ ਹੈ, ਜਿਸ ਨੂੰ ਖ਼ਤਮ ਕੀਤਾ ਜਾਵੇਗਾ।
5. ਪੰਜਾਬ ਅੰਦਰ ਸਰਕਾਰੀ ਸਕੂਲਾਂ ਦੀ ਦਿੱਖ ਸੁਧਾਰੀ ਜਾਵੇਗੀ ਅਤੇ ਬੱਚਿਆਂ ਦੇ ਪੜ੍ਹਨ ਲਈ ਵਧੀਆ ਮਾਹੌਲ ਸਿਰਜਿਆ ਜਾਵੇਗਾ।
6. ਪੰਜਾਬ ਅੰਦਰ 16 ਹਜ਼ਾਰ ਮੁਹੱਲਾ ਕਲੀਨਿਕ ਬਣਾਏ ਜਾਣਗੇ। ਸਰਕਾਰੀ ਹਸਪਤਾਲਾਂ ਨੂੰ ਸ਼ਾਨਦਾਰ ਬਣਾਇਆ ਜਾਵੇਗਾ ਅਤੇ ਕਿਸੇ ਘਰ 'ਚ ਜੇਕਰ ਕੋਈ ਵੀ ਮੈਂਬਰ ਬੀਮਾਰ ਹੈ ਤਾਂ ਉਸ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ।
7. ਪੰਜਾਬ ਅੰਦਰ ਸਭ ਤੋਂ ਸਸਤੀ ਬਿਜਲੀ ਦਿੱਤੀ ਜਾਵੇਗੀ ਅਤੇ 24 ਘੰਟੇ ਬਿਜਲੀ ਮੁਹੱਈਆ ਕਰਵਾਈ ਜਾਵੇਗੀ।
8. 18 ਸਾਲਾਂ ਤੋਂ ਉੱਪਰ ਦੀਆਂ ਔਰਤਾਂ ਦੇ ਬੈਂਕ ਖਾਤਿਆਂ 'ਚ ਹਰ ਮਹੀਨੇ 1000-1000 ਰੁਪਏ ਪਾਏ ਜਾਣਗੇ।
ਇਹ ਵੀ ਪੜ੍ਹੋ : ਸਵਿੱਫਟ ਕਾਰ ਤੇ ਬੱਸ ਵਿਚਕਾਰ ਭਿਆਨਕ ਟੱਕਰ, ਕੁੜੀ ਸਣੇ 5 ਲੋਕਾਂ ਦੀ ਮੌਤ
9. ਪੰਜਾਬ ਅੰਦਰ ਖੇਤੀ ਵਿਵਸਥਾ ਨੂੰ ਸੁਧਾਰਿਆ ਜਾਵੇਗਾ ਅਤੇ ਕਿਸਾਨਾਂ ਨੂੰ ਜੋ ਵੀ ਸਮੱਸਿਆਵਾਂ ਆ ਰਹੀਆਂ ਹਨ, ਉਨ੍ਹਾਂ ਦਾ ਹੱਲ ਕੱਢਿਆ ਜਾਵੇਗਾ।
10. ਸੂਬੇ ਅੰਦਰ ਵਪਾਰ ਅਤੇ ਇੰਡਸਟਰੀ 'ਤੇ ਫੋਕਸ ਕੀਤਾ ਜਾਵੇਗਾ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਜਾਵੇਗਾ। ਰੇਡ ਰਾਜ ਵੀ ਖ਼ਤਮ ਕੀਤਾ ਜਾਵੇਗਾ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਕਦੇ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਅੰਦਰ ਨਾ ਕੋਈ ਟਿਕਟ ਵੇਚੀ ਜਾਂਦੀ ਹੈ ਅਤੇ ਨਾ ਹੀ ਖ਼ਰੀਦੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਵੀ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਕਿਸੇ ਹਲਕੇ ਦੀ ਕੋਈ ਟਿਕਟ ਵੇਚੀ ਗਈ ਹੈ ਤਾਂ ਉਹ ਉਸ ਵਿਅਕਤੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਪਾਜ਼ੇਟਿਵ
NEXT STORY