ਸੰਗਰੂਰ (ਕੋਹਲੀ) : ਪੰਜਾਬ ਵਿਚ ਚੋਣ ਪ੍ਰਚਾਰ ਲਈ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸੰਗਰੂਰ ਪਹੁੰਚਣ 'ਤੇ ਲੋਕਾਂ ਵਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਲੋਕਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਕੇਜਰੀਵਾਲ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਅਸੀਂ 5 ਸਾਲ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਪਾ ਕੇ ਜਿਤਾਇਆ ਅਤੇ ਸੰਸਦ ਭੇਜਿਆ ਸੀ ਪਰ 5 ਸਾਲ ਵਿਚ ਉਨ੍ਹਾਂ ਦੀ ਇਕ ਵਾਰ ਵੀ ਸਾਰ ਨਹੀਂ ਲਈ ਗਈ ਅਤੇ ਕਿਸੇ ਨੇ ਉਨ੍ਹਾਂ ਦੀ ਬਾਤ ਤੱਕ ਨਹੀਂ ਪੁੱਛੀ। ਜਿਸ ਕਾਰਨ ਉਨ੍ਹਾਂ ਵਲੋਂ ਕੇਜਰੀਵਾਲ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ ਅਤੇ ਡਰੱਗ 'ਤੇ ਕੇਜਰੀਵਾਲ ਨੇ ਵੱਡੇ-ਵੱਡੇ ਭਾਸ਼ਣ ਦਿੱਤੇ ਪਰ ਅਖੀਰ ਵਿਚ ਉਨ੍ਹਾਂ ਇਸ ਮਾਮਲੇ 'ਚ ਮੁਆਫੀ ਮੰਗ ਲਈ। ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਸੰਗਰੂਰ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੇ ਹੱਕ ਵਿਚ ਰੋਡ ਸ਼ੋਅ ਕਰਨ ਪਹੁੰਚੇ ਹੋਏ ਸਨ।
ਰਾਹੁਲ ਗਾਂਧੀ 15 ਮਈ ਨੂੰ ਬਰਗਾੜੀ 'ਚ ਕਰਨਗੇ ਰੈਲੀ
NEXT STORY