ਜਲੰਧਰ/ਦਿੱਲੀ (ਧਵਨ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਵਿਚ ਨਸ਼ਿਆਂ ਵਿਰੁੱਧ ਇਕ ਮਹਾਯੁੱਧ ਛੇੜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੇਜਰੀਵਾਲ ਨੇ ਆਪਣੀਆਂ ਰੈਲੀਆਂ ਵਿਚ ਸੂਬੇ ਵਿਚ ਨਸ਼ੀਲੇ ਪਦਾਰਥਾਂ ਦਾ ਜ਼ਿਕਰ ਕੀਤਾ ਸੀ ਅਤੇ ਇਸੇ ਲਈ ਅੱਜ ਉਨ੍ਹਾਂ ਨੇ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਬਾਰੇ ਟਵੀਟ ਕੀਤਾ ਹੈ।
ਕੇਜਰੀਵਾਲ ਨੇ ਟਵੀਟ ਕੀਤਾ ਕਿ ਨਸ਼ਿਆਂ ਨੇ ਪੰਜਾਬ ਦੇ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਬੱਚਿਆਂ ਨੂੰ ਬਰਬਾਦ ਕਰ ਦਿੱਤਾ ਹੈ ਅਤੇ ‘ਆਪ’ ਸਰਕਾਰ ਨੌਜਵਾਨਾਂ ਦੇ ਭਵਿੱਖ ਨੂੰ ਹੋਰ ਬਰਬਾਦ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸੂਬੇ ਵਿਚੋਂ ਨਸ਼ਾ ਹਮੇਸ਼ਾ ਲਈ ਖ਼ਤਮ ਕਰ ਦਿੱਤਾ ਜਾਵੇਗਾ, ਜਿਸ ਲਈ ਆਉਣ ਵਾਲੀਆਂ ਪੀੜ੍ਹੀਆਂ ਵੀ ਸਾਡੀ ਸਰਕਾਰ ਨੂੰ ਯਾਦ ਰੱਖਣਗੀਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਫ਼ਿਰ ਪੈਣਗੇ ਗੜੇ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Alert
ਪੰਜਾਬ ਪੁਲਸ ਦੀ ਸੂਬੇ ਵਿਚ ਨਸ਼ਾ ਸਮੱਗਲਰਾਂ ਅਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੁਹਿੰਮ ਜਾਰੀ ਹੈ ਅਤੇ ਇਸ ਕੰਮ ਲਈ ਸਾਰੇ ਸੀਨੀਅਰ ਪੁਲਸ ਅਧਿਕਾਰੀ ਮੈਦਾਨ ਵਿਚ ਉਤਰ ਆਏ ਹਨ। ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਦਲਦਲ ਵਿਚ ਫਸ ਗਏ ਸਨ ਪਰ ਹੁਣ ਉਨ੍ਹਾਂ ਦਾ ਜੀਵਨ ਬਚਾਉਣ ਦੀ ਜ਼ਿੰਮੇਵਾਰੀ ਸਾਡੀ ਹੈ।
ਪੰਜਾਬ ਸਰਕਾਰ ਨੂੰ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕਰਨ ਲਈ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਇਸ ਕੰਮ ਨੂੰ ਬਹੁਤ ਵਧੀਆ ਢੰਗ ਨਾਲ ਪੂਰਾ ਕਰੇਗੀ। ਪੰਜਾਬ ਦੀ ਪਵਿੱਤਰ ਧਰਤੀ ’ਤੇ ਨਸ਼ਿਆਂ ਦਾ ਕਾਰੋਬਾਰ ਜਾਰੀ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਇਸ ਕੰਮ ’ਤੇ ਨਜ਼ਰ ਰੱਖ ਰਹੇ ਹਨ ਅਤੇ ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਨਸ਼ਾਮੁਕਤ ਬਣਾਵਾਂਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਇਨ੍ਹਾਂ ਅਹਿਮ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ
NEXT STORY