ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 29 ਸਤੰਬਰ ਨੂੰ 2 ਦਿਨਾ ਪੰਜਾਬ ਦੌਰੇ 'ਤੇ ਆ ਰਹੇ ਹਨ। ਇਸ ਦੀ ਪੁਸ਼ਟੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਕੀਤੀ ਗਈ ਹੈ। ਭਗਵੰਤ ਮਾਨ ਨੇ ਲਿਖਿਆ ਹੈ ਕਿ ਕੇਜਰੀਵਾਲ 29 ਸਤੰਬਰ ਨੂੰ ਲੁਧਿਆਣਾ ਆਉਣਗੇ ਅਤੇ ਕਾਰੋਬਾਰੀਆਂ ਅਤੇ ਵਪਾਰੀਆਂ ਨਾਲ ਖੁੱਲ੍ਹ ਕੇ ਵਿਚਾਰ-ਚਰਚਾ ਕਰਨਗੇ।
ਇਹ ਵੀ ਪੜ੍ਹੋ : ਚੰਨੀ ਵਜ਼ਾਰਤ ਦੀ ਪਹਿਲੀ ਮੀਟਿੰਗ ਦੌਰਾਨ ਲਿਆ ਗਿਆ ਵੱਡਾ ਫ਼ੈਸਲਾ
ਇਸ ਤੋਂ ਬਾਅਦ 30 ਸਤੰਬਰ ਨੂੰ ਪੰਜਾਬ ਦੇ ਵਿਕਾਸ ਸਬੰਧੀ ਅਗਲੀ ਗਾਰੰਟੀ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੇਜਰੀਵਾਲ ਨੇ 26 ਸਤੰਬਰ ਨੂੰ ਪੰਜਾਬ ਆਉਣਾ ਸੀ ਪਰ ਪੰਜਾਬ ਦੇ ਬਦਲੇ ਸਿਆਸੀ ਮਾਹੌਲ ਕਾਰਨ ਉਨ੍ਹਾਂ ਨੇ ਆਪਣਾ ਦੌਰਾ ਕੁੱਝ ਦਿਨਾਂ ਲਈ ਟਾਲ ਦਿੱਤਾ ਸੀ। ਇਸ ਤੋਂ ਪਹਿਲਾਂ ਆਪਣੇ ਪੰਜਾਬ ਦੌਰੇ ਦੌਰਾਨ ਕੇਜਰੀਵਾਲ ਪੰਜਾਬ ਭਰ ਦੇ ਲੋਕਾਂ ਨੂੰ ਬਿਜਲੀ ਦੇ ਮਾਮਲੇ 'ਚ ਗਾਰੰਟੀ ਦੇ ਚੁੱਕੇ ਹਨ। ਹੁਣ ਇਸ ਵਾਰ ਉਨ੍ਹਾਂ ਵੱਲੋਂ ਅਗਲੀ ਗਾਰੰਟੀ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਦੁਬਈ ਵੀ ਕਰਦਾ ਹੈ ਗੁਰਦਾਸਪੁਰੀਏ 'ਜੋਗਿੰਦਰ ਸਲਾਰੀਆ' 'ਤੇ ਮਾਣ, ਦਿੱਤਾ ਗੋਲਡਨ ਵੀਜ਼ਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵੱਡੀ ਖ਼ਬਰ : ਨਵੀਂ ਸਰਕਾਰ ਨੇ ਵੰਡੇ ਅਹੁਦੇ, ਜਾਣੋ ਕਿਹੜੇ ਮੰਤਰੀ ਨੂੰ ਕਿਹੜਾ ਵਿਭਾਗ ਮਿਲਿਆ
NEXT STORY