ਚੰਡੀਗੜ੍ਹ (ਵੈੱਬ ਡੈਸਕ): ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅੱਜ ਤੋਂ 2 ਦਿਨਾ ਪੰਜਾਬ ਦੌਰੇ 'ਤੇ ਆ ਰਹੇ ਹਨ। ਉਹ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਲੋਕ ਸਭਾ ਚੋਣਾਂ ਦੇ ਐਲਾਨ ਮਗਰੋਂ ਕੇਜਰੀਵਾਲ ਪੰਜਾਬ ਵਿਚ ਪਹਿਲੀ ਰੈਲੀ ਕਰਨ ਜਾ ਰਹੇ ਹਨ। ਉਹ ਅੱਜ ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੀ ਮਹਾਰੈਲੀ ਦੀ ਅਗਵਾਈ ਕਰਨਗੇ ਤੇ ਪਾਰਟੀ ਵਰਕਰਾਂ ਵਿਚ ਜੋਸ਼ ਭਰਨਗੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਨਾਮਜ਼ਦਗੀ ਰੱਦ ਹੋਣ ਕਾਰਨ ਚੋਣ ਨਹੀਂ ਲੜ ਸਕਣਗੇ ਪੰਜਾਬ ਦੇ 111 ਉਮੀਦਵਾਰ! ਪੜ੍ਹੋ ਪੂਰਾ ਵੇਰਵਾ
ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 1 ਵਜੇ ਏਅਰਪੋਰਟ ਪਹੁੰਚਣਗੇ। ਸ਼ਾਮ ਨੂੰ 4 ਵਜੇ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੀਸ ਨਿਵਾਉਣਗੇ ਤੇ 4.20 ਵਜੇ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣਗੇ। ਸ਼ਾਮ ਨੂੰ 6 ਵਜੇ ਉਨ੍ਹਾਂ ਦਾ ਰੋਡ ਸ਼ੋਅ ਸ਼ੁਰੂ ਹੋਵੇਗਾ, ਜਿਸ ਦੀ ਸ਼ੁਰੂਆਤ ਲਾਹੌਰੀ ਗੇਟ ਤੋਂ ਕੀਤੀ ਜਾਵੇਗੀ। ਅਰਵਿੰਦ ਕੇਜਰੀਵਾਲ ਭਲਕੇ ਰਾਮ ਤੀਰਥ ਦੇ ਦਰਸ਼ਨ ਕਰਨ ਜਾਣਗੇ।
ਇਹ ਖ਼ਬਰ ਵੀ ਪੜ੍ਹੋ - ਸੁਖਬੀਰ ਬਾਦਲ ਨੇ ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਾਹ, ਪਾਰਟੀ 'ਚੋਂ ਕੀਤਾ ਮੁਅੱਤਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਬੀਰ ਬਾਦਲ ਨੇ ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਾਹ, ਪਾਰਟੀ 'ਚੋਂ ਕੀਤਾ ਮੁਅੱਤਲ
NEXT STORY