Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    4:16:38 AM

  • navjot kaur sidhu out

    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ...

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਕੇਜਰੀਵਾਲ ਦਾ ਵੱਡਾ ਦਾਅਵਾ, ਉਦਯੋਗਿਕ ਸੈਕਟਰ ’ਚ ਸਿਰਫ਼ ਪੰਜਾਬੀ ਹੀ ਤੋੜ ਸਕਦੇ ਨੇ ਚੀਨ ਦੀ ਇਜਾਰੇਦਾਰੀ

PUNJAB News Punjabi(ਪੰਜਾਬ)

ਕੇਜਰੀਵਾਲ ਦਾ ਵੱਡਾ ਦਾਅਵਾ, ਉਦਯੋਗਿਕ ਸੈਕਟਰ ’ਚ ਸਿਰਫ਼ ਪੰਜਾਬੀ ਹੀ ਤੋੜ ਸਕਦੇ ਨੇ ਚੀਨ ਦੀ ਇਜਾਰੇਦਾਰੀ

  • Edited By Anuradha,
  • Updated: 15 Sep, 2023 06:42 PM
Ludhiana-Khanna
arvind kejriwal s big claim
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਬਿਊਰੋ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਹੁਣ ਪੰਜਾਬ ’ਚੋਂ ਦੂਜੇ ਸੂਬਿਆਂ ’ਚ ਇੰਡਸਟਰੀ ਦੇ ਹਿਜਰਤ ਕਰਨ ਦੇ ਰੁਝਾਨ ਨੇ ਪੁੱਠਾ ਮੋੜ ਲੈਣਾ ਸ਼ੁਰੂ ਕਰ ਦਿੱਤਾ ਹੈ ਅਤੇ ਉਦਯੋਗਿਕ ਯੂਨਿਟ ਸੂਬੇ ’ਚ ਸ਼ਿਫ਼ਟ ਹੋਣ ਲੱਗੇ ਹਨ। ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਵਿਖੇ ਸਨਅਤਕਾਰਾਂ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ 450 ਉਦਯੋਗ ਦੂਜੇ ਸੂਬਿਆਂ ਤੋਂ ਪੰਜਾਬ ’ਚ ਸ਼ਿਫਟ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਉਦਯੋਗ ਦਾ ਦੂਜੇ ਸੂਬਿਆਂ ’ਚ ਹਿਜਰਤ ਕਰ ਜਾਣ ਦਾ ਰੁਝਾਨ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਜੋ ਹਰੇਕ ਖੇਤਰ ’ਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਲਈ ਯਤਨ ਕਰ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੂੰ ਸੱਤਾ ’ਚ ਆਉਣ ਉਤੇ ਉਦਯੋਗਿਕ ਖ਼ੇਤਰ ’ਚ ਅਜਿਹਾ ਮਾਹੌਲ ਮਿਲਿਆ ਸੀ, ਜਿੱਥੇ ਉਦਯੋਗ ਦੂਜੇ ਸੂਬਿਆਂ ’ਚ ਸ਼ਿਫਟ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਹਕੂਮਤ ਦੌਰਾਨ ਉਦਯੋਗਪਤੀ ਫਿਰੌਤੀ ਮੰਗਣ ਦੇ ਸਿਸਟਮ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਅਮਨ-ਕਾਨੂੰਨ ਦੀ ਬਿਹਤਰ ਵਿਵਸਥਾ ਦੇਣ ਦੇ ਨਾਲ-ਨਾਲ ਸੁਖਾਵਾਂ ਮਾਹੌਲ ਦੇ ਕੇ ਸਨਅਤਕਾਰਾਂ ਦਾ ਭਰੋਸਾ ਬਹਾਲ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਸਨਅਤੀ ਖੇਤਰ ’ਚ ਦੇਸ਼ ਭਰ ’ਚੋਂ ਸਿਰਫ਼ ਪੰਜਾਬੀ ਹੀ ਚੀਨ ਦੀ ਇਜਾਰੇਦਾਰੀ ਤੋੜ ਸਕਦੇ ਹਨ।

ਇਹ ਵੀ ਪੜ੍ਹੋ : ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ ਪੰਥਕ ਰਵਾਇਤਾਂ ਮੁਤਾਬਕ ਹੋਈ ਸ਼ੁਰੂਆਤ

ਉਨ੍ਹਾਂ ਕਿਹਾ ਕਿ ਪੰਜਾਬੀ ਸਨਅਤਕਾਰਾਂ ਦਾ ਕਿਸੇ ਹੋਰ ਸੂਬਾ ਨਾਲ ਕੋਈ ਮੁਕਾਬਲਾ ਨਹੀਂ ਸਗੋਂ ਉਨ੍ਹਾਂ ਨੂੰ ਉਦਯੋਗਿਕ ਤਰੱਕੀ ’ਚ ਚੀਨ ਨੂੰ ਪਛਾੜਣ ਲਈ ਯਤਨ ਕਰਨੇ ਚਾਹੀਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਤਨ ਕਰਨ ਦਾ ਹੁਣ ਸਭ ਤੋਂ ਮੁਨਾਸਬ ਮੌਕਾ ਹੈ ਕਿਉਂਜੋ ਪੰਜਾਬ ਦੀ ਸਰਕਾਰ ਹਰੇਕ ਤਰ੍ਹਾਂ ਦੀ ਮਦਦ ਲਈ ਤਿਆਰ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੈਕਟਰ ਅਧਾਰਿਤ ਟਾਸਕ ਫੋਰਸ ਦਾ ਗਠਨ ਕਰਨ ਦੀ ਵਕਾਲਤ ਕੀਤੀ।  ਉਨ੍ਹਾਂ ਕਿਹਾ ਕਿ ਉਦਯੋਗ ਦੇ ਨੁਮਾਇੰਦਿਆਂ ਤੋਂ ਇਲਾਵਾ ਇਸ ਟਾਸਤ ਫੋਰਸ ਸੂਬਾ ਸਰਕਾਰ ਦੇ ਅਧਿਕਾਰੀ ਵੀ ਹੋਣੇ ਚਾਹੀਦੇ ਹਨ ਤਾਂ ਕਿ ਇਨ੍ਹਾਂ ਸੈਕਟਰਾਂ ਦੀ ਤਰੱਕੀ ਲਈ ਢੁਕਵੀਂ ਯੋਜਨਾਬੰਦੀ ਤੇ ਰਣਨੀਤੀ ਉਲੀਕੀ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਕਦਮ ਸੂਬੇ ’ਚ ਸਨਅਤ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਹੋਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਸੂਬੇ ’ਚ 50840 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਵੱਡਾ ਨਿਵੇਸ਼ ਕਰਨ ਲਈ ਸਨਅਤੀ ਦਿੱਗਜ਼ ਆ ਰਹੇ ਹਨ, ਜਿਨ੍ਹਾਂ ਦਾ ਸੂਬਾ ਸਰਕਾਰ ਜ਼ੋਰਦਾਰ ਸਵਾਗਤ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਉਪਰਾਲੇ ਨਾਲ ਸੂਬੇ ’ਚ ਰੋਜ਼ਗਾਰ ਦੇ 2.25 ਲੱਖ ਮੌਕੇ ਪੈਦਾ ਹੋਣਗੇ।

ਇਹ ਵੀ ਪੜ੍ਹੋ : ਰਾਹੂ-ਕੇਤੂ 30 ਅਕਤੂਬਰ ਨੂੰ ਬਦਲਣਗੇ ਰਾਸ਼ੀਆਂ, ਸਾਰੇ ਹੋਣਗੇ ਪ੍ਰਭਾਵਿਤ

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਹੁਣ ਤੱਕ ਦੇ ਸਭ ਤੋਂ ਕਾਬਲ ਤੇ ਬਿਹਤਰ ਮੁੱਖ ਮੰਤਰੀ ਹਨ ਕਿਉਂ ਜੋ ਸੂਬਾ ਹਰੇਕ ਸੈਕਟਰ ’ਚ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਸਿੱਖਿਆ ਅਤੇ ਸਿਹਤ ਖੇਤਰ ’ਚ ਕ੍ਰਾਂਤੀ ਲਿਆਂਦੀ ਗਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅਤੇ ਇੱਥੋਂ ਲੋਕਾਂ ਦੇ ਵਡੇਰੇ ਹਿੱਤ ’ਚ ਕਈ ਲੋਕ-ਪੱਖੀ ਤੇ ਵਿਕਾਸ ਮੁਖੀ ਉਪਰਾਲੇ ਕੀਤੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਲਣੀ ਵੋਟਾਂ ਮੰਗਣ ਲਈ ਨਹੀਂ ਹੈ ਸਗੋਂ ਇਹ ਭਰੋਸਾ ਦਿਵਾਉਣ ਲਈ ਕੀਤੀ ਗਈ ਹੈ ਕਿ ਅਸੀਂ ਉਦਯੋਗ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦਾ ਉਦੇਸ਼ ਸੂਬੇ ਦੇ ਸਥਾਨਕ ਉਦਯੋਗ ਦਾ 10 ਗੁਣਾ ਵਿਸਥਾਰ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਹਿਯੋਗ ਨਾਲ ਉਦਯੋਗਪਤੀਆਂ ਦਾ ਏਜੰਡਾ ਸੂਬੇ ’ਚ ਸਨਅਤ ਨੂੰ ਹੁਲਾਰਾ ਦੇਣ ਵਿੱਚ ਸਹਾਈ ਹੋਵੇਗਾ।  

ਇਹ ਵੀ ਪੜ੍ਹੋ : ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Bhagwant Singh Mann
  • Government
  • Arvind Kejriwal
  • China
  • ਭਗਵੰਤ ਸਿੰਘ ਮਾਨ
  • ਸਰਕਾਰ
  • ਅਰਵਿੰਦ ਕੇਜਰੀਵਾਲ

ਕਿਸਾਨਾਂ ਤੇ ਵਪਾਰੀਆਂ ਦੇ ਹੱਕ ਲਈ ਕੇਂਦਰ ਤੁਰੰਤ ਵਾਪਸ ਲਵੇ ‘ਆਪਹੁਦਰਾ’ ਫ਼ੈਸਲਾ : CM ਮਾਨ

NEXT STORY

Stories You May Like

  • airstrike by saudi arabia
    ਸਾਊਦੀ ਅਰਬ ਨੇ ਕਰ'ਤੀ Airstrike! ਹੂਤੀ ਵਿਦਰੋਹੀਆਂ ਦਾ ਵੱਡਾ ਦਾਅਵਾ
  • houthi fighters
    1,150 ਤੋਂ ਵਧੇਰੇ ਹੂਤੀ ਲੜਾਕਿਆਂ ਦਾ 'ਖਾਤਮਾ', ਯਮਨ ਦੀਆਂ ਸਰਕਾਰੀ ਫ਼ੌਜਾਂ ਦਾ ਵੱਡਾ ਦਾਅਵਾ
  • hindu temple vandalised
    ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ
  • hospital bed has become a major source of income for doctors
    ਹਸਪਤਾਲ ਦਾ Bed ਬਣਿਆ ਡਾਕਟਰਾਂ ਦੀ ਕਮਾਈ ਦਾ ਵੱਡਾ ਸਾਧਨ, ਰਿਪੋਰਟ ਕਰੇਗੀ ਹੈਰਾਨ
  • race to buy reliance shares as soon as jio ipo dates come  price jumps 3 percent
    ਜੀਓ IPO ਦੀਆਂ ਤਰੀਕਾਂ ਆਉਂਦੇ ਹੀ ਰਿਲਾਇੰਸ ਸ਼ੇਅਰਾਂ ਨੂੰ ਖਰੀਦਣ ਦੀ ਦੌੜ, ਕੀਮਤ ’ਚ 3 ਫੀਸਦੀ ਉਛਾਲ
  • whatsapp  scam  bank account  police  message
    ਸਿਰਫ਼ 'No' ਲਿਖਣ ਨਾਲ ਉੱਡ ਸਕਦੇ ਹਨ ਪੈਸੇ ! Whatsapp ਦੇ ਇਸ ਨਵੇਂ ਸਕੈਮ ਤੋਂ ਰਹੋ ਸਾਵਧਾਨ
  • india  s stern reply to china  facts cannot be changed by denial
    ਚੀਨ ਨੂੰ ਭਾਰਤ ਦਾ ਕਰਾਰਾ ਜਵਾਬ, ਕਿਹਾ- ਇਨਕਾਰ ਨਾਲ ਨਹੀਂ ਬਦਲੇ ਜਾ ਸਕਦੇ ਤੱਥ
  • china  s manufacturing activities expand
    ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • important news traveling in government buses
      ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ...
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • new rules issued in amritsar ahead of the festive season
      ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ...
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • new zealand moga youth
      ਨਿਊਜ਼ੀਲੈਂਡ 'ਚ ਤਕਰਾਰ, ਪਿੱਛੋਂ ਬਾਘਾਪੁਰਾਣਾ 'ਚ ਚੱਲੀਆਂ ਗੋਲੀਆਂ, CCTV 'ਚ...
    • ludhiana cp office
      ਪੰਜਾਬ ਪੁਲਸ ਦੀ ਗ੍ਰਿਫ਼ਤ 'ਚੋਂ 2 ਮੁਲਜ਼ਮ ਹੱਥਕੜੀ ਸਮੇਤ ਫ਼ਰਾਰ
    • parvinder jhota ashwani kumar medical
      ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ ਲੈ ਕੇ ਵੱਡਾ ਖ਼ੁਲਾਸਾ
    • sho suspended in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ
    • death of punjab police sho gurdev singh
      ਭਿਆਨਕ ਹਾਦਸੇ ਦੌਰਾਨ ਪੰਜਾਬ ਪੁਲਸ ਦੇ ਥਾਣੇਦਾਰ ਗੁਰਦੇਵ ਸਿੰਘ ਦੀ ਮੌਤ
    • police and drug inspector raid medical store  1 lakh pills recovered
      ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +