ਸੰਗਰੂਰ (ਬਿਊਰੋ) : ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ‘ਆਪ’ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ’ਚ ਪ੍ਰਚਾਰ ਕਰਨ ਲਈ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਅਰਵਿੰਦ ਕੇਜਰੀਵਾਲ ਅੱਜ ਸੰਗਰੂਰ ਵਿਖੇ ਪਹੁੰਚੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਰਟੀ ਉਮੀਦਵਾਰ ਦੇ ਹੱਕ ’ਚ ਰੋਡ ਸ਼ੋਅ ਕੱਢਿਆ ਗਿਆ। ਇਸ ਮਗਰੋਂ ਅਰਵਿੰਦ ਕੇਜਰੀਵਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੇ ਬੜੇ ਚਾਅ ਨਾਲ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਇਆ ਹੈ। ਇਨ੍ਹਾਂ ਚੋਣਾਂ ਜ਼ਰੀਏ ਤੁਸੀਂ ਭਗਵੰਤ ਮਾਨ ਤੇ ‘ਆਪ’ ਦੇ ਹੱਥ ਹੋਰ ਮਜ਼ਬੂਤ ਕਰੋਗੇ। ਇਸ ਦੌਰਾਨ ਅਗਨੀਪਥ ਯੋਜਨਾ ਬਾਰੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਇਹ ਬਹੁਤ ਗੰਦੀ ਸਕੀਮ ਹੈ। ਉਨ੍ਹਾਂ ਕਿਹਾ ਕਿ ਰੱਖਿਆ ਮਾਹਿਰ ਵੀ ਕਹਿ ਰਹੇ ਹਨ ਕਿ ਇਸ ਨਾਲ ਫ਼ੌਜਾਂ ਦੀ ਲੜਨ ਦੀ ਸਮਰੱਥਾ ’ਤੇ ਵੀ ਅਸਰ ਪਵੇਗਾ, ਜੋ ਦੇਸ਼ ਦੇ ਹਿੱਤ ’ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ ਤੇ ਸਿਰਫ ਇਹ ਕਦਮ ਪੈਸਾ ਬਚਾਉਣ ਲਈ ਚੁੱਕ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਸਭ ਤੋਂ ਉਪਰ ਹੈ।
ਇਹ ਵੀ ਪੜ੍ਹੋ : ਸੰਗਰੂਰ ’ਚ ਰੋਡ ਸ਼ੋਅ ਦੌਰਾਨ ਬੋਲੇ ਕੇਜਰੀਵਾਲ, ਕਿਹਾ-ਸਰਕਾਰ ਪੰਜਾਬ ’ਚੋਂ ਭ੍ਰਿਸ਼ਟਾਚਾਰ ਦਾ ਕਰ ਰਹੀ ਸਫ਼ਾਇਆ
ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਜੇ ਇਕ ਡੰਗ ਰੋਟੀ ਘੱਟ ਵੀ ਖਾਣੀ ਪਵੇ ਤਾਂ ਦੇਸ਼ ਖਾ ਲਵੇਗਾ ਪਰ ਦੇਸ਼ ਦੀ ਸੁਰੱਖਿਆ ਲਈ ਪੈਸੇ ਬਚਾਉਣਾ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਬਹੁਤ ਨਾਰਾਜ਼ ਹਨ। ਮੈਨੂੰ ਲੱਗਦਾ ਹੈ ਕਿ ਸਰਕਾਰ ਨੂੰ ਇਸ ਨੂੰ ਵਾਪਸ ਲੈਣਾ ਚਾਹੀਦਾ ਹੈ। ਇਸ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਬਾਰੇ ਬੋਲਦਿਆਂ ਕਿਹਾ ਕਿ 1 ਜੁਲਾਈ ਤੋਂ ਤੁਹਾਡੀ ਬਿਜਲੀ ਫ੍ਰੀ ਹੋਣ ਜਾ ਰਹੀ ਹੈ। ਮੈਨੂੰ ਦੱਸਿਆ ਗਿਆ ਹੈ ਕਿ ਬਜਟ ’ਚ ਸਕੂਲਾਂ, ਮੁਹੱਲਾ ਕਲੀਨਿਕਾਂ ਦਾ ਵੀ ਐਲਾਨ ਹੋਣ ਜਾ ਰਿਹਾ ਹੈ। ਇਸ ਦੌਰਾਨ ਹਰਿਆਣਾ ਤੇ ਹਿਮਾਚਲ ਚੋਣਾਂ ’ਤੇ ਪੰਜਾਬ ਦੀ ਜਿੱਤ ਦੇ ਪ੍ਰਭਾਵ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਰਾ ਦੇਸ਼ ‘ਆਪ’ ਵੱਲ ਦੇਖ ਰਿਹਾ ਹੈ। ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੀ ਇਸ ਦਾ ਵਿਰੋਧ ਕਰ ਰਹੇ ਹਨ ਤੇ ਉਨ੍ਹਾਂ ਨੂੰ ਇਸ ਤਰ੍ਹਾਂ ਨਹੀਂ ਕਰਨਾ ਚਾਹੀਦਾ।
ਇਹ ਵੀ ਪੜ੍ਹੋ : ਕਰਨਾਲ ’ਚ ਸਕੂਲ-ਕਾਲਜ ਦੀਆਂ ਕੰਧਾਂ ’ਤੇ ਲਿਖੇ ਖਾਲਿਸਤਾਨ ਦੇ ਨਾਅਰੇ, ਪੁਲਸ ’ਚ ਮਚਿਆ ਹੜਕੰਪ
ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦਾ ਕਲਰਕ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ
NEXT STORY