ਨਵੀਂ ਦਿੱਲੀ (ਏਜੰਸੀ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਹੋਈ ਆਪ ਵਿਧਾਇਕਾਂ ਦੀ ਮੀਟਿੰਗ ਖਤਮ ਹੋ ਗਈ ਹੈ। ਇਹ ਮੀਟਿੰਗ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁਲਾਈ ਸੀ, ਜਿਸ ਵਿਚ ਪੰਜਾਬ ਦੇ ਕਈ ਆਪ ਵਿਧਾਇਕਾਂ ਨੇ ਹਿੱਸਾ ਲਿਆ। ਮੀਟਿੰਗ ਖਤਮ ਹੋਣ ਤੋਂ ਬਾਅਦ ਕੁਲਤਾਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ ਮੁਆਫੀ ਮੰਗਣ ਤੋਂ ਸਿਵਾ ਹੋਰ ਕੋਈ ਚਾਰਾ ਨਹੀਂ ਸੀ। ਜੇਕਰ ਅਰਵਿੰਦ ਕੇਜਰੀਵਾਲ ਮੁਆਫੀ ਨਾਂ ਮੰਗਦੇ ਤਾਂ ਉਨ੍ਹਾਂ ਕੋਲ ਇੰਨਾ ਸਮਾਂ ਨਹੀਂ ਸੀ ਕਿ ਉਹ ਅਦਾਲਤਾਂ ਵਿਚ ਪੇਸ਼ੀਆਂ ਭੁਗਤਦੇ, ਪੇਸ਼ੀ ਭੁਗਤਣ ਕਾਰਨ ਉਨ੍ਹਾਂ ਦਾ ਕਾਫੀ ਸਮਾਂ ਇੰਝ ਹੀ ਬਰਬਾਦ ਹੋ ਰਿਹਾ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦਾ ਅਸਤੀਫਾ ਅਜੇ ਮਨਜ਼ੂਰ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੁਖਪਾਲ ਖਹਿਰਾ, ਕੰਵਰ ਸੰਧੂ ਸਮੇਤ 10 ਵਿਧਾਇਕਾਂ ਨੇ ਦਿੱਲੀ ਵਿਖੇ ਮੀਟਿੰਗ ਵਿਚ ਹਿੱਸਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਸਰਕਾਰ ਦੋਵੇਂ ਮਿਲੇ ਹੋਏ ਹਨ। ਕੁਲਤਾਰ ਸਿੰਘ ਨੇ ਕਿਹਾ ਕਿ ਸਾਡੀ ਨਸ਼ੇ ਵਿਰੁੱਧ ਜੰਗ ਜਾਰੀ ਰਹੇਗੀ।
ਇਸ ਦੌਰਾਨ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਕਾਂਗਰਸ ਸਰਕਾਰ ਦਾ ਫਰਜ਼ ਹੈ ਕਿ ਉਹ ਮਜੀਠੀਆ ਵਿਰੁੱਧ ਸਬੂਤ ਪੇਸ਼ ਕਰਨ।
ਤੁਹਾਨੂੰ ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਮਜੀਠੀਆ ਕੋਲੋਂ ਮੁਆਫੀ ਮੰਗਣ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਇਕਾਈ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਸੀ, ਜਿਸ ਨੂੰ ਸ਼ਾਂਤ ਕਰਵਾਉਣ ਲਈ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ 18 ਮਾਰਚ ਨੂੰ ਮੀਟਿੰਗ ਸੱਦੀ ਸੀ।
ਪ੍ਰਸਿੱਧ ਪੰਜਾਬੀ ਗਾਇਕ ਕਰਮਜੀਤ ਸਿੰਘ ਧੂਰੀ ਦੀ ਸੜਕ ਹਾਦਸੇ 'ਚ ਮੌਤ
NEXT STORY