ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ 1984 ਸਿੱਖ ਨਸਲਕੁਸ਼ੀ ਮਾਮਲੇ ਵਿਚ ਸੱਜਣ ਕੁਮਾਰ ਦੇ ਬਰੀ ਹੋਣ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ 1984 ਸਿੱਖ ਨਸਲਕੁਸ਼ੀ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਬਰੀ ਹੋਣ ਨਾਲ ਸਮੁੱਚੇ ਭਾਈਚਾਰੇ ਦੇ ਨਾਲ-ਨਾਲ ਦੁਨੀਆ ਭਰ ਦੇ ਸਹੀ ਸੋਚ ਵਾਲੇ ਲੋਕਾਂ ਨੂੰ ਝਟਕਾ ਲੱਗਾ ਹੈ। ਇਸ ਨੇ ਬੇਕਸੂਰ ਸਿੱਖਾਂ 'ਤੇ ਲੱਗੇ ਡੂੰਘੇ ਜ਼ਖ਼ਮਾਂ ਨੂੰ ਮੁੜ ਤਾਜ਼ਾ ਕਰ ਦਿੱਤਾ ਹੈ। ਉਨ੍ਹਾਂ ਇਸ ਮਾਮਲੇ ਵਿਚ ਜਾਂਚ ਏਜੰਸੀਆਂ ਦੀ ਅਸਫਲਤਾ ਦੀ ਸਖ਼ਤ ਨਿਖੇਧੀ ਕਰਨ ਦੇ ਨਾਲ-ਨਾਲ ਆਮ ਆਦਮੀ ਪਾਰਟੀ 'ਤੇ ਵੀ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ।
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਤੋਂ ਪੁੱਛਿਆ ਕਿ ਪੰਜਾਬ ਅਤੇ ਦਿੱਲੀ ਵਿਚ ਸਰਕਾਰ ਵਿਚ ਰਹਿੰਦਿਆਂ ਪਾਰਟੀ ਨੇ ਅਜਿਹੇ ਮਾਮਲਿਆਂ ਵਿਚ ਇਨਸਾਫ਼ ਹਾਸਲ ਕਰਰਨ ਲਈ ਕੀ ਕੀਤਾ? ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕੇਜਰੀਵਾਲ ਐਂਡ ਕੰਪਨੀ ਦਾ ਹੁਣ ਤੱਕ ਇੱਕੋ ਇਕ ਯੋਗਦਾਨ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਦਵਿੰਦਰ ਪਾਲ ਸਿੰਘ ਭੁੱਲਰ ਅਤੇ ਹੋਰਾਂ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਨੂੰ ਰੋਕਣਾ ਰਿਹਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕੌਮ ਨੂੰ ਭਰੋਸਾ ਦਿਵਾਇਆ ਕਿ ਉਹ ਇਕ ਸਿੱਖ ਹੋਣ ਦੇ ਨਾਤੇ ਇਸ ਮਾਮਲੇ ਨੂੰ ਇੱਥੇ ਹੀ ਨਹੀਂ ਰਹਿਣ ਦੇਣਗੇ ਤੇ 1984 ਦੇ ਨਸਲਕੁਸ਼ੀ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਲੜਦੇ ਰਹਿਣਗੇ।
ਸੁਖਬੀਰ ਸਿੰਘ ਬਾਦਲ ਨੇ ਟਵੀਟ ਕੀਤਾ, "1984 ਸਿੱਖ ਨਸਲਕੁਸ਼ੀ ਮਾਮਲੇ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਬਰੀ ਹੋਣ ਨਾਲ ਸਮੁੱਚੇ ਭਾਈਚਾਰੇ ਦੇ ਨਾਲ-ਨਾਲ ਦੁਨੀਆ ਭਰ ਦੇ ਸਹੀ ਸੋਚ ਵਾਲੇ ਲੋਕਾਂ ਨੂੰ ਝਟਕਾ ਲੱਗਾ ਹੈ। ਇਸ ਨੇ ਬੇਕਸੂਰ ਸਿੱਖਾਂ 'ਤੇ ਲੱਗੇ ਡੂੰਘੇ ਜ਼ਖ਼ਮਾਂ ਨੂੰ ਮੁੜ ਤਾਜ਼ਾ ਕਰ ਦਿੱਤਾ ਹੈ। ਮੈਂ ਇਸ ਮਾਮਲੇ ਵਿਚ ਜਾਂਚ ਏਜੰਸੀਆਂ ਦੀ ਅਸਫਲਤਾ ਦੀ ਸਖ਼ਤ ਨਿੰਦਾ ਕਰਦਾ ਹਾਂ। ਅਕਾਲੀ ਦਲ ਦੇ ਪ੍ਰਧਾਨ ਹੋਣ ਦੇ ਨਾਤੇ ਅਤੇ ਇਕ ਸਿੱਖ ਹੋਣ ਦੇ ਨਾਤੇ, ਮੈਂ ਸਿੱਖ ਕੌਮ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਮਾਮਲੇ ਨੂੰ ਇੱਥੇ ਹੀ ਨਹੀਂ ਰਹਿਣ ਦੇਵਾਂਗੇ ਅਤੇ 1984 ਦੇ ਨਸਲਕੁਸ਼ੀ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਲੜਦੇ ਰਹਾਂਗੇ। ਇਸ ਦੌਰਾਨ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਅਤੇ ਦਿੱਲੀ ਵਿਚ ਪਹਿਲਾਂ ਵਾਲੀ ਸਰਕਾਰ ਨੇ ਇਸ ਅਤੇ ਇਸ ਤਰ੍ਹਾਂ ਦੇ ਹੋਰ ਮਾਮਲਿਆਂ ਵਿਚ ਇਨਸਾਫ਼ ਪ੍ਰਾਪਤ ਕਰਨ ਲਈ ਕੀ ਕੀਤਾ? ਅਰਵਿੰਦ ਕੇਜਰੀਵਾਲ & Co. ਦਾ ਹੁਣ ਤੱਕ ਇੱਕੋ ਇਕ ਯੋਗਦਾਨ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਦਵਿੰਦਰ ਪਾਲ ਸਿੰਘ ਭੁੱਲਰ ਅਤੇ ਹੋਰਾਂ ਸਮੇਤ ਸਿੱਖ ਕੈਦੀਆਂ (ਬੰਦੀ ਸਿੰਘਾਂ) ਦੀ ਰਿਹਾਈ ਨੂੰ ਰੋਕਣਾ ਰਿਹਾ ਹੈ।"
ਕਪੂਰਥਲਾ ਰਾਈਸ ਮਿੱਲ ਦੇ ਡ੍ਰਾਇਅਰ 'ਚ ਲੱਗੀ ਭਿਆਨਕ ਅੱਗ, 800 ਬੋਰੀਆਂ ਝੋਨਾ ਸੜ ਕੇ ਸੁਆਹ
NEXT STORY