ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ 'ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਸੱਚ ਦੀ ਜਿੱਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਬਣਾਏ ਗਏ ਝੂਠੇ ਅਤੇ ਫਰਜ਼ੀ ਕੇਸ ਵਿਚ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ 'ਤੇ ਉਹ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸੱਚ ਕਦੇ ਵੀ ਹਾਰ ਨਹੀਂ ਸਕਦਾ। ਅੱਜ ਇਕ ਵਾਰ ਫਿਰ ਸੱਚ ਦੀ ਜਿੱਤ ਹੋਈ ਹੈ।
ਇਹ ਵੀ ਪੜ੍ਹੋ : ਡੇਰਾ ਬਿਆਸ ਵਲੋਂ ਇਕ ਹੋਰ ਵੱਡਾ ਐਲਾਨ, ਜਾਰੀ ਹੋਇਆ ਨੋਟੀਫਿਕੇਸ਼ਨ
ਚੀਮਾ ਨੇ ਕਿਹਾ ਕਿ ਭਾਜਪਾ ਨੇ ਝੂਠ ਦਾ ਪੁਲੰਦਾ ਘੜ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਤਾਂ ਡੱਕ ਦਿੱਤਾ ਪਰ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੋ ਸੱਚ ਦਬਾਇਆ ਨਹੀਂ ਜਾ ਸਕਦਾ ਹੈ। ਅੱਜ ਸੁਪਰੀਮ ਕੋਰਟ ਦੇ ਫ਼ੈਸਲੇ ਨਾਲ ਇਕ ਵਾਰ ਫਿਰ ਸੱਚ ਦੀ ਜਿੱਤ ਹੋਈ ਹੈ।
ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ, ਪੰਜਾਬ 'ਚ ਨਵਾਂ ਕਾਨੂੰਨ ਲਾਗੂ, 5 ਹਜ਼ਾਰ ਦਾ ਚਲਾਨ, ਪਾਸਪੋਰਟ 'ਚ ਵੀ ਆਵੇਗੀ ਦਿੱਕਤ
156 ਦਿਨਾਂ ਬਾਅਦ ਮਿਲੀ ਜ਼ਮਾਨਤ
ਸ਼ਰਾਬ ਨੀਤੀ ਘਪਲੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਵਲ ਭੁਈਆਂ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਸੁਪਰੀਮ ਕੋਰਟ ਦੀ ਬੈਂਚ ਨੇ ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਮੁਚਲਕੇ ਅਤੇ ਦੋ ਜ਼ਮਾਨਤ ਰਾਸ਼ੀਆਂ 'ਤੇ ਜ਼ਮਾਨਤ ਦਿੱਤੀ ਹੈ। ਤਿਹਾੜ ਜੇਲ੍ਹ ਵਿਚ ਬੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 156 ਦਿਨਾਂ ਬਾਅਦ ਜ਼ਮਾਨਤ ਦਿੱਤੀ ਹੈ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਵਾਲਿਓ ਕਰ ਲਓ ਇਹ ਕੰਮ, ਨਹੀਂ ਤਾਂ ਬੰਦ ਹੋ ਜਾਵੇਗੀ ਕਣਕ ਮਿਲਣੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਾਜ ਲਈ ਕਤਲ ਮਾਮਲੇ ’ਚ ਪਤੀ ਸਮੇਤ 4 ਲੋਕਾਂ ਨੂੰ ਉਮਰ ਕੈਦ
NEXT STORY