ਲੁਧਿਆਣਾ (ਬਿਊਰੋ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮੋਗਾ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਲੁਧਿਆਣਾ ’ਚ ਆਟੋ ਚਾਲਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਟੋ ਚਾਲਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਆਟੋ ਚਾਲਕਾਂ ਦਾ ‘ਆਪ’ ’ਚ ਦਿੱਲੀ ਦੀ ਸਰਕਾਰ ਬਣਾਉਣ ’ਚ ਬਹੁਤ ਵੱਡਾ ਯੋਗਦਾਨ ਹੈ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ।
ਇਹ ਵੀ ਪੜ੍ਹੋ : ਲੁਧਿਆਣਾ ’ਚ ਆਟੋ ਚਾਲਕਾਂ ਨਾਲ ਕੇਜਰੀਵਾਲ ਨੇ ਕੀਤੀ ਮੁਲਾਕਾਤ, ਕੀਤੇ ਵੱਡੇ ਵਾਅਦੇ
ਇਸ ਦੌਰਾਨ ਇਕ ਆਟੋ ਵਾਲੇ ਨੇ ਅਰਵਿੰਦ ਕੇਜਰੀਵਾਲ ਨੂੰ ਆਪਣੇ ਘਰ ਖਾਣਾ ਖਾਣ ਦਾ ਸੱਦਾ ਦਿੱਤਾ। ਕੇਜਰੀਵਾਲ ਨੇ ਆਟੋ ਚਾਲਕ ਵੱਲੋਂ ਉਸ ਦੇ ਘਰ ਖਾਣਾ ਖਾਣ ਦਾ ਸੱਦਾ ਸਵੀਕਾਰ ਕਰ ਲਿਆ। ਇਸ ਦੌਰਾਨ ਕੇਜਰੀਵਾਲ ਨਾਲ ਭਗਵੰਤ ਮਾਨ ਤੇ ਹਰਪਾਲ ਚੀਮਾ ਵੀ ਖਾਣਾ ਖਾਣ ਜਾਣਗੇ।
ਰੰਧਾਵਾ ਵੱਲੋਂ ਕਾਨੂੰਨ ਵਿਵਸਥਾ ਹੋਰ ਸੁਚਾਰੂ ਬਣਾਉਣ ਲਈ ਰਾਤ ਸਮੇਂ ਪੁਲਸ ਗਸ਼ਤ ਵਧਾਉਣ ਦੇ ਸਖ਼ਤ ਨਿਰਦੇਸ਼
NEXT STORY