ਨਵੀਂ ਦਿੱਲੀ/ਜਲੰਧਰ— ਦਲਿਤਾਂ ਦੇ ਪ੍ਰਤੀ ਗੰਦੀ ਸੋਚ ਰੱਖਣ ਨੂੰ ਲੈ ਕੇ ਸਿਮਰਜੀਤ ਸਿੰਘ ਬੈਂਸ ਖਿਲਾਫ 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਰਚਾ ਖੋਲ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਟਵਿੱਟਰ ਜ਼ਰੀਏ ਸਿਮਰਜੀਤ ਬੈਂਸ ਨੂੰ ਦਲਿਤ ਭਾਈਚਾਰੇ ਲਈ ਘਟੀਆ ਸੋਚ ਰੱਖਣ ਨੂੰ ਲੈ ਕੇ ਦਲਿਤ ਭਾਈਚਾਰੇ ਕੋਲੋਂ ਮੁਆਫੀ ਮੰਗਣ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਵੱਲੋਂ ਦਲਿਤ ਸਮਾਜ ਦੇ ਪ੍ਰਤੀ ਘਟੀਆ ਸੋਚ ਰੱਖਣਾ ਕਾਫੀ ਸ਼ਰਮਨਾਕ ਹੈ। ਇਸ ਦੇ ਨਾਲ ਹੀ ਅਕਾਲੀ-ਭਾਜਪਾ ਅਤੇ ਕਾਂਗਰਸ 'ਤੇ ਵੀ ਵਾਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਭਾਜਪਾ-ਅਕਾਲੀ ਦਲ, ਕਾਂਗਰਸ ਅਤੇ ਬੈਂਸ ਦੀ ਪੂਰੇ ਦਲਿਤ ਸਮਾਜ ਪ੍ਰਤੀ ਗੰਦੀ ਸੋਚ ਹੈ। ਇਹ ਲੋਕ ਦਲਿਤ ਸਜਾਜ 'ਤੇ ਹਮੇਸ਼ਾ ਜ਼ੁਰਮ ਕਰਦੇ ਆਏ ਹਨ। ਇਸੇ ਸੋਚ ਦੇ ਖਿਲਾਫ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ 'ਚ ਦਲਿਤ ਨੂੰ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਦਿੱਤਾ ਹੈ।

ਦੱਸਣਯੋਗ ਹੈ ਕਿ ਬੀਤੀ 28 ਜੁਲਾਈ ਨੂੰ ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਬੈਂਸ ਨੇ ਆਮ ਆਦਮੀ ਪਾਰਟੀ ਹਾਈਕਮਾਨ ਵੱਲੋਂ ਨਵੇਂ ਲਗਾਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੂੰ 'ਪੱਪੂ' ਕਰਾਰ ਦਿੱਤਾ ਸੀ। ਇਸੇ ਨੂੰ ਲੈ ਕੇ ਹੀ ਕੇਜਰੀਵਾਲ ਨੇ ਸਿਮਰਜੀਤ ਸਿੰਘ ਬੈਂਸ ਵੱਲੋਂ ਦਿੱਤੇ ਗਏ ਇਸ ਬਿਆਨ 'ਤੇ ਪੂਰੇ ਦਲਿਤ ਸਮਾਜ ਤੋਂ ਮੁਆਫੀ ਮੰਗਣ ਲਈ ਕਿਹਾ ਹੈ।
ਪੰਜਾਬ ਕੈਬਨਿਟ ਦੀ ਐੱਸ. ਸੀ. ਕਰਮਚਾਰੀਆਂ ਨੂੰ ਪ੍ਰਮੋਸ਼ਨ 'ਚ ਰਾਖਵੇਂਕਰਨ 'ਤੇ ਮੋਹਰ
NEXT STORY