ਚੰਡੀਗੜ੍ਹ (ਮਨਜੀਤ) : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨਿਰਮਲ ਸੀਤਾਰਮਨ ਵੱਲੋਂ ਲਗਾਤਾਰ 8ਵੀਂ ਵਾਰ ਪੇਸ਼ ਕੀਤਾ ਬਜ਼ਟ ਹਰ ਵਰਗ ਨੂੰ ਵੱਡੀ ਸਹੂਲਤ ਦੇਣ ਵਾਲਾ ਹੈ। ਅੱਜ ਇੱਥੇ ਜਾਰੀ ਇੱਕ ਬਿਆਨ 'ਚ ਅਰਵਿੰਦ ਖੰਨਾ ਨੇ ਕਿਹਾ ਕਿ 12 ਲੱਖ ਰੁਪਏ ਤੱਕ ਦੀ ਆਮਦਨ ਨੂੰ ਟੈਕਸ ਮੁਕਤ ਕਰਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦਾ ਵੱਡਾ ਅਤੇ ਸ਼ਲਾਘਾਯੋਗ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਟੀ. ਡੀ. ਐੱਸ. ਦੀ ਸੀਮਾ 6 ਲੱਖ ਕਰਨ ਨਾਲ ਵਪਾਰੀ ਵਰਗ ਨੂੰ ਵੱਡਾ ਲਾਭ ਮਿਲੇਗਾ।
ਅਰਵਿੰਦ ਖੰਨਾ ਨੇ ਕਿਹਾ ਕਿ 10 ਹਜ਼ਾਰ ਨਵੀਆਂ ਮੈਡੀਕਲ ਸੀਟਾਂ ਪੈਦਾ ਹੋਣ ਨਾਲ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲੇਗਾ। ਇਸ ਤਰ੍ਹਾਂ ਹੀ ਔਰਤਾਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ 5 ਲੱਖ ਦੀ ਸਕੀਮ ਸ਼ੁਰੂ ਕਰਨਾ ਵੀ ਇੱਕ ਕ੍ਰਾਂਤੀਕਾਰੀ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਸ਼ਕਸ਼ਮ ਆਂਗਣਬਾੜੀ ਅਤੇ ਪੋਸ਼ਣ ਸਬੰਧੀ ਲਏ ਫ਼ੈਸਲੇ ਸਮੇਤ ਮੈਨੂਫੈਕਚਰਿੰਗ ਮਿਸ਼ਨ, ਧਨ ਧੰਨਿਆ ਕਿਸ਼ੀ ਵਿਕਾਸ ਯੋਜਨਾ ਅਤੇ ਮੇਕ ਇਨ ਇੰਡੀਆ ਵਰਗੇ ਫ਼ੈਸਲੇ ਸਿਰਫ਼ ਮੋਦੀ ਸਰਕਾਰ ਹੀ ਲੈ ਸਕਦੀ ਹੈ। ਅਰਵਿੰਦ ਖੰਨਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਏ ਜਾਂਦੇ ਫ਼ੈਸਲੇ ਲੋਕ ਹਿੱਤ ਵਿੱਚ ਹੁੰਦੇ ਹਨ। ਇਸ ਤੋਂ ਸਪੱਸ਼ਟ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਦੇਸ਼ ਸੁਰੱਖਿਅਤ ਅਤੇ ਖੁਸ਼ਹਾਲ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸਦਾ ਹੀ ਇਮਾਨਦਾਰੀ ਭਰਿਆ ਸ਼ਾਸ਼ਨ ਦਿੱਤਾ ਹੈ, ਜਦੋਂ ਕਿ ਕਾਂਗਰਸ ਸਰਕਾਰ ਵੇਲੇ ਹਰ ਪਾਸੇ ਭ੍ਰਿਸ਼ਟਾਚਾਰ ਭਾਰੂ ਸੀ।
ਪੂਰੇ ਬਜਟ 'ਚ 'ਪੰਜਾਬ' ਸ਼ਬਦ ਤੱਕ ਨਹੀਂ ਬੋਲਿਆ ਗਿਆ, ਹਰਪਾਲ ਚੀਮਾ ਨੇ ਕੇਂਦਰ 'ਤੇ ਕੱਢੀ ਭੜਾਸ (ਵੀਡੀਓ)
NEXT STORY