ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ੇ ਵਿਰੁੱਧ' ਦੇ ਸਿਰਲੇਖ ਨਾਲ ਵਿੱਢੀ ਯਾਤਰਾ ਮਹਿਜ਼ ਸਿਆਸੀ ਡਰਾਮਾ ਬਣ ਕੇ ਰਹਿ ਗਈ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚੋਂ ਰਿਪੋਰਟਾਂ ਆ ਰਹੀਆਂ ਹਨ ਕਿ ਆਮ ਆਦਮੀ ਪਾਰਟੀ ਦੇ ਮੰਤਰੀ, ਵਿਧਾਇਕ ਅਤੇ ਹੋਰ ਆਗੂ ਬੇਸ਼ੱਕ ਇਕੱਤਰ ਕੀਤੇ ਲੋਕਾਂ ਕੋਲ ਦਾਅਵੇ ਕਰਦੇ ਹਨ ਕਿ ਪੰਜਾਬ ਸਰਕਾਰ ਨਸ਼ੇ ਖ਼ਿਲਾਫ਼ ਸਖ਼ਤ ਹੈ ਪਰ ਉਨ੍ਹਾਂ ਕੋਲ ਅਜਿਹਾ ਕੋਈ ਸਬੂਤ ਤੱਕ ਨਹੀਂ ਹੈ ਕਿ ਉਹ ਸਾਬਿਤ ਕਰ ਸਕਣ ਕਿ ਉਨ੍ਹਾਂ ਕਿੰਨੇ ਲੋਕਾਂ ਨੂੰ ਨਸ਼ੇ ਤੋਂ ਮੁਕਤ ਕਰਵਾਇਾਆ ਹੈ।
ਉਨ੍ਹਾਂ ਕਿਹਾ ਕਿ ਧੱਕੇ ਨਾਲ ਇਕੱਤਰ ਕੀਤੇ ਬਜ਼ੁਰਗਾਂ ਅਤੇ ਔਰਤਾਂ ਦੇ ਹੱਥਾਂ ਵਿੱਚ ਤਖਤੀਆਂ ਫੜ੍ਹਾਉਣ ਨਾਲ ਪੰਜਾਬ ਨਸ਼ਾ ਮੁਕਤ ਨਹੀਂ ਹੋ ਸਕਦਾ, ਸਗੋਂ ਸਰਕਾਰ ਨੂੰ ਅਜਿਹੀ ਨੀਤੀ ਬਣਾਉਣੀ ਚਾਹੀਦੀ ਹੈ ਕਿ ਨਸ਼ਾ ਛੱਡਣ ਵਾਲੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਨਸ਼ੇ ਦੀ ਅਲਾਮਤ ਨੂੰ ਜਨਮ ਦਿੰਦੀ ਹੈ, ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਹ ਐਲਾਨ ਕਰੇ ਕਿ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਪਹਿਲ ਦੇ ਆਧਾਰ 'ਤੇ ਨੌਕਰੀ ਦੇਵੇ। ਇਸ ਤੋਂ ਇਲਾਵਾ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਅਜਿਹੇ ਨੌਜਵਾਨ ਉਤਸ਼ਾਹਿਤ ਹੋ ਕੇ ਨਸ਼ਾ ਛੱਡਣ ਲਈ ਪ੍ਰੇਰਿਤ ਹੋ ਸਕਣ।
ਨਕਲੀ ਸ਼ਰਾਬ ਨਾਲ ਮੌਤਾਂ ਮਗਰੋਂ ਪੰਜਾਬ 'ਚ ਵੱਡਾ Action, ਪੁਲਸ ਨੇ ਸ਼ਰਾਬ ਤਸਕਰਾਂ ਦੇ...
NEXT STORY