ਅੰਮ੍ਰਿਤਸਰ (ਗੁਰਪ੍ਰੀਤ ਸਿੰਘ)—ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਦੇ ਸੰਘਰਸ਼ ਦੇ ਰਾਹ 'ਤੇ ਤੁਰੀਆਂ ਆਸ਼ਾ ਵਰਕਰਾਂ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਸਥਿਤ ਕੈਬਨਿਟ ਮੰਤਰੀ ਓ.ਪੀ. ਸੌਨੀ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਆਸ਼ਾ ਵਰਕਰਾਂ ਨੇ ਓ.ਪੀ. ਸੋਨੀ ਨੂੰ ਮੰਗ ਪੱਤਰ ਸੌਂਪਿਆ। ਆਸ਼ਾ ਵਰਕਰ ਪ੍ਰਧਾਨ ਬਿੰਦਰ ਕੌਰ ਨੇ ਦੱਸਿਆ ਕਿ ਉਹ ਹੁਣ ਤੱਕ ਕਮੀਸ਼ਨ ਬੇਸ 'ਤੇ ਕੰਮ ਕਰ ਰਹੀਆਂ ਹਨ, ਜਿਸ ਨਾਲ ਉਨ੍ਹਾਂ ਦੇ ਘਰ ਦਾ ਗੁਜਾਰਾ ਬਹੁਤ ਮੁਸ਼ਕਲ ਨਾਲ ਹੋ ਰਿਹਾ ਹੈ, ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਪਣੇ ਬੱਚਿਆਂ ਸਮੇਤ ਸੜਕਾਂ 'ਤੇ ਉਤਰ ਆਉਣਗੀਆਂ।
ਮਾਨਸਾ : ਦੁਕਾਨ 'ਚ ਲੱਗੀ ਭਿਆਨਕ ਅੱਗ, ਨਾਲ ਲੱਗਦੇ ਘਰਾਂ 'ਚ ਵੀ ਪਈਆਂ ਦਰਾਰਾਂ (ਵੀਡੀਓ)
NEXT STORY