ਹੰਬੜਾਂ (ਮਨਜਿੰਦਰ) : ਐੱਨ.ਐੱਚ.ਐੱਮ ਅਧੀਨ ਪੰਜਾਬ ਭਰ ਵਿੱਚ ਸੇਵਾ ਨਿਭਾ ਰਹੀਆਂ ਆਸ਼ਾ ਵਰਕਰਾਂ ਅਤੇ ਫੈਸੀਲਿਟੇਟਰਾਂ ਨੇ ਪੰਜਾਬ ਸਰਕਾਰ ਦੇ ਹਾਲੀਆ ਬਜਟ ਪ੍ਰਤੀ ਗਹਿਰੀ ਨਿਰਾਸ਼ਾ ਜ਼ਾਹਿਰ ਕਰਦਿਆਂ ਤਿੱਖਾ ਰੋਸ ਪ੍ਰਗਟ ਕੀਤਾ ਹੈ। ਇਸ ਮੌਕੇ ਜ਼ਿਲਾ ਪ੍ਰਧਾਨ ਬਲਵੀਰ ਕੌਰ (ਆਸ਼ਾ ਯੂਨੀਅਨ), ਜਨਰਲ ਸਕੱਤਰ ਪੰਜਾਬ ਬਲਵੀਰ ਕੌਰ,ਬਲਾਕ ਪ੍ਰਧਾਨ ਜੋਗਿੰਦਰ ਕੌਰ ਮੰਡਿਆਣੀ,ਖ਼ਜ਼ਾਨਚੀ ਜੋਵਨਪ੍ਰੀਤ ਕੌਰ ਤੇ ਸੁਖਵੀਰ ਕੌਰ ਢੱਟ ਸਮੇਤ ਹੋਰ ਆਗੂ ਹਾਜ਼ਰ ਸਨ। ਉਨ੍ਹਾਂ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀ ਸਿੱਧਵਾਂ ਬੇਟ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਆਗੂਆਂ ਨੇ ਕਿਹਾ ਕਿ ਲਗਭਗ 18 ਸਾਲਾਂ ਤੋਂ ਆਸ਼ਾ ਵਰਕਰਾਂ ਸਿਹਤ ਵਿਭਾਗ ਦੇ ਕੰਮ ਬੜੀ ਇਮਾਨਦਾਰੀ ਤੇ ਲਗਨ ਨਾਲ ਨਿਭਾ ਰਹੀਆਂ ਹਨ ਪਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਮਹਾਂਮਾਰੀ ਵਰਗੀਆਂ ਸੰਕਟਮਈ ਸਥਿਤੀਆਂ ਦੌਰਾਨ ਵੀ ਆਸ਼ਾ ਵਰਕਰਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਮੁਹਰਲੀ ਕਤਾਰ ਵਿੱਚ ਰਹਿ ਕੇ ਲੋਕਾਂ ਦੀ ਸੇਵਾ ਕੀਤੀ ਤੇ ਸਿਹਤ ਵਿਭਾਗ ਦੇ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।
ਇਹ ਵੀ ਪੜ੍ਹੋ : ਸੂਬੇ ਵਿਚ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ
ਉਹ ਸਿਹਤ ਵਿਭਾਗ ਅਤੇ ਆਮ ਲੋਕਾਂ ਵਿਚਕਾਰ ਇੱਕ ਮਜ਼ਬੂਤ ਪੁਲ ਵਜੋਂ ਕੰਮ ਕਰਦੀਆਂ ਆ ਰਹੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਖ਼ਾਸ ਕਰਕੇ 8 ਤੋਂ 11 ਮਾਰਚ ਤੱਕ ਪੇਸ਼ ਕੀਤੇ ਗਏ ਬਜਟ ਵਿੱਚ ਆਸ਼ਾ ਵਰਕਰਾਂ ਲਈ ਕੋਈ ਵੀ ਵਿੱਤੀ ਰਾਹਤ ਜਾਂ ਭੱਤਿਆਂ ਵਿੱਚ ਵਾਧਾ ਨਹੀਂ ਕੀਤਾ ਗਿਆ, ਜਿਸ ਨਾਲ ਵਰਕਰਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਨਿਰਾਸ਼ਾ ਦੇ ਚਲਦੇ ਆਸ਼ਾ ਵਰਕਰਾਂ ਨੇ ਐਲਾਨ ਕੀਤਾ ਹੈ ਕਿ 16 ਤੋਂ 28 ਮਾਰਚ 2026 ਤੱਕ ਪੂਰੇ ਪੰਜਾਬ ਵਿੱਚ ਆਪਣੇ ਸਾਰੇ ਕੰਮਾਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਲੰਬਿਤ ਮੰਗਾਂ ਅਤੇ ਮੁਸ਼ਕਲਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਹੋਰ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੀਆਂ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਜੋਗਿੰਦਰ ਕੌਰ, ਸੁਖਬੀਰ ਕੌਰ, ਹਰਪ੍ਰੀਤ ਕੌਰ, ਪਰਮਜੀਤ ਕੌਰ, ਕਮਲਜੀਤ ਕੌਰ, ਜਸਵਿੰਦਰ ਕੌਰ, ਕੁਲਦੀਪ ਕੌਰ, ਬਲਵਿੰਦਰ ਕੌਰ, ਕੁਲਵੰਤ ਕੌਰ, ਸੁਨੀਤਾ, ਜਸਪ੍ਰੀਤ ਕੌਰ, ਜਸਪਿੰਦਰ ਕੌਰ, ਗਗਨਦੀਪ ਕੌਰ, ਸੁਰਜੀਤ ਕੌਰ,ਰ ਣਜੀਤ ਕੌਰ ਅਤੇ ਰਾਣੀ ਕੌਰ ਆਦਿ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੋਰਡ ਦੀ ‘ਡਬਲ ਡਿਊਟੀ’ ਨੇ ਵਧਾਈ ਅਧਿਆਪਕਾਂ ਦੀ ਟੈਨਸ਼ਨ, ਇਕ ਸਮੇਂ ਦੋ ਥਾਵਾਂ ’ਤੇ ਕਿਵੇਂ ਹਾਜ਼ਰ ਹੋਣ ਅਧਿਆਪਕ?
NEXT STORY