ਕਪੂਰਥਲਾ (ਚੰਦਰ)- ਕਪੂਰਥਲਾ 'ਚ ਵੱਡੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕਪੂਰਥਲਾ ਦੀ ਰੇਲ ਕੋਚ ਫੈਕਟਰੀ ਦੇ ਬਾਹਰਵਾਰ ਪ੍ਰਵਾਸੀ ਮਜ਼ਦੂਰਾਂ ਵੱਲੋਂ ਬਣਾਈਆਂ ਝੁੱਗੀਆਂ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ ਸੀ, ਜਿਸ ਨੇ ਵੇਖਦੇ ਹੀ ਵੇਖਦੇ ਭਿਆਨਕ ਰੂਪ ਅਖ਼ਤਿਆਰ ਕਰ ਲਿਆ ਅਤੇ ਕਰੀਬ 300-400 ਝੁੱਗੀਆਂ ਨੂੰ ਸੜ ਕੇ ਸੁਆਹ ਹੋ ਗਈਆਂ । ਹਾਲਾਂਕਿ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਸਨ, ਜੋ ਕਾਫ਼ੀ ਜੱਦੋ-ਜ਼ਹਿਦ ਮਗਰੋਂ ਅੱਗ 'ਤੇ ਕਾਬੂ ਪਾ ਲਿਆ ਗਿਆ।
ਇਸ ਦੌਰਾਨ ਪੀੜਤ ਲੋਕਾਂ ਨਾਲ ਗੱਲਬਾਤ ਕੀਤੀ ਗਈ, ਜਿੱਥੇ ਲੋਕਾਂ ਨੇ ਦੱਸਿਆ ਕਿ ਹੁਣ ਉਨ੍ਹਾਂ ਦੇ ਕੋਲ ਨਾ ਤਾਂ ਰਹਿਣ ਲਈ ਆਸ਼ਿਆਨਾ ਹੀ ਹੈ ਅਤੇ ਨਾ ਹੀ ਖਾਣ ਲਈ ਕੁਝ ਬਾਕੀ ਬਚਿਆ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਉਨ੍ਹਾਂ ਦਾ ਵੱਡਾ ਆਰਥਿਕ ਨੁਕਸਾਨ ਹੋਇਆ ਹੈ। ਇਸ ਮਾਰ ਨੂੰ ਝੱਲ ਪਾਉਣਾ ਉਨ੍ਹਾਂ ਲਈ ਵੱਡੀ ਚੁਣੌਤੀ ਹੈ। ਲਿਹਾਜ਼ਾ ਉਨ੍ਹਾਂ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਮਦਦ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ- 74 ਸਾਲਾ ਬਜ਼ੁਰਗ ਨੂੰ ਕੁੜੀ ਨੇ ਫੋਨ ਕਰਕੇ ਬਣਾਈ ਅਸ਼ਲੀਲ ਵੀਡੀਓ, ਫਿਰ ਜੋ ਹੋਇਆ ਵੇਖ ਸਾਰੇ ਟੱਬਰ ਦੇ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PU ਨਾਲ ਸਬੰਧਿਤ ਕਾਲਜਾਂ 'ਚ ਪੜ੍ਹਨ ਵਾਲੇ ਵਿਦਿਆਰਥੀ ਦੇਣ ਧਿਆਨ, ਵਧਾਈ ਗਈ ਫ਼ੀਸ
NEXT STORY