ਚੰਡੀਗੜ੍ਹ (ਸ਼ਰਮਾ) : ਸਾਬਕਾ ਸਰਕਾਰ ਦੀ ਸ਼ਗਨ ਸਕੀਮ, ਜਿਸ ਦਾ ਨਾਂ ਬਦਲ ਕੇ 'ਆਸ਼ੀਰਵਾਦ ਯੋਜਨਾ' ਰੱਖਿਆ ਗਿਆ ਹੈ, ਉਸ ਤਹਿਤ ਅਨੁਸੂਚਿਤ ਜਾਤੀ, ਪੱਛੜਿਆ ਵਰਗ ਅਤੇ ਹੋਰ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ 'ਚ ਆਰਥਿਕ ਮਦਦ ਦਿੱਤੀ ਜਾਂਦੀ ਹੈ। ਹਾਲਾਂਕਿ ਪਿਛਲੀ ਸਰਕਾਰ ਦੌਰਾਨ ਇਸ ਯੋਜਨਾ ਤਹਿਤ ਲਾਭਪਾਤਰੀਆਂ ਦੀ ਸੂਚੀ ਲੰਬਿਤ ਹੋ ਗਈ ਸੀ ਪਰ ਮੌਜੂਦਾ ਸਰਕਾਰ ਨੇ ਇਸ ਸੂਚੀ ਨੂੰ ਦਸੰਬਰ, 2022 ਤੱਕ ਅਪਡੇਟ ਕਰਕੇ ਰਾਸ਼ੀ ਅਦਾ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਰੀ ਹੋ ਗਿਆ ਅਲਰਟ, ਤੁਸੀਂ ਵੀ ਧਿਆਨ ਨਾਲ ਪੜ੍ਹੋ
ਇਸ ਦੇ ਨਾਲ ਹੀ ਵਿਭਾਗ ਨੇ ਯੋਜਨਾ ਤਹਿਤ ਅਪਲਾਈ ਕਰਨ ਲਈ ਆਨਲਾਈਨ ਪੋਰਟਲ ਦੀ ਸਹੂਲਤ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਨਾਲ ਨਾ ਸਿਰਫ ਯੋਜਨਾ ਦੇ ਲਾਗੂ ਕਰਨ 'ਚ ਪਾਰਦਰਸ਼ਤਾ ਆਵੇਗੀ, ਸਗੋਂ ਮਾਮਲਿਆਂ ਦੇ ਜਲਦੀ ਨਿਪਟਾਰੇ 'ਚ ਵੀ ਮਦਦ ਮਿਲੇਗੀ। ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਧੀ ਦੇ ਵਿਆਹ ਤੋਂ ਇਕ ਮਹੀਨਾ ਪਹਿਲਾਂ ਜਾਂ ਵਿਆਹ ਤੋਂ ਇਕ ਮਹੀਨਾ ਬਾਅਦ ਤੱਕ ਪੋਰਟਲ 'ਤੇ ਅਪਲਾਈ ਕਰਨਾ ਜ਼ਰੂਰੀ ਹੋਵੇਗਾ, ਨਹੀਂ ਤਾਂ ਅਰਜ਼ੀਆਂ ਨਾਜਾਇਜ਼ ਹੋ ਜਾਣਗੀਆਂ।
ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਰਾਸ਼ਨ ਡਿਪੂ ਅਪਲਾਈ ਕਰਨ ਦੇ ਚਾਹਵਾਨਾਂ ਲਈ ਜ਼ਰੂਰੀ ਖ਼ਬਰ, ਸਰਕਾਰ ਨੇ ਲਿਆ ਇਹ ਫ਼ੈਸਲਾ
32.36 ਲੱਖ ਲੋਕ ਲੈ ਰਹੇ ਵਿੱਤੀ ਮਦਦ
ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਮਾਜ ਭਲਾਈ ਯੋਜਨਾਵਾਂ ਤਹਿਤ 32,35,978 ਲਾਭਪਾਤਰੀ ਯੋਜਨਾਵਾਂ ਦਾ ਲਾਭ ਲੈ ਰਹੇ ਹਨ। ਪੰਜਾਬ ਸਰਕਾਰ ਦੇ ਸਮਾਜ ਭਲਾਈ ਵਿਭਾਗ ਵੱਲੋਂ ਬੁਢਾਪਾ ਪੈਨਸ਼ਨ, ਵਿਧਵਾ ਅਤੇ ਆਸ਼ਰਿਤ ਔਰਤਾਂ ਨੂੰ ਵਿੱਤੀ ਮਦਦ ਤੋਂ ਇਲਾਵਾ ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਆਦਮੀਆਂ ਲਈ ਵਿੱਤੀ ਮਦਦ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਯੋਜਨਾਵਾਂ ਤਹਿਤ 5650.60 ਕਰੋੜ ਦੀ ਵਿਵਸਥਾ ਕੀਤੀ ਗਈ ਹੈ, ਜਿਸ 'ਚੋਂ ਅਪ੍ਰੈਲ ਮਹੀਨੇ 'ਚ ਹੀ 958.39 ਕਰੋੜ ਖ਼ਰਚ ਕੀਤੇ ਜਾ ਚੁੱਕੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ’ਚ ਸ਼ਰਾਬ ਪੀਣ ਵਾਲੀ ਜਨਾਨੀ ਦੀ ਹੋਈ ਅਸਲ ਸ਼ਨਾਖਤ, ਪਰਿਵਾਰ ਆਇਆ ਸਾਹਮਣੇ
NEXT STORY