ਚੰਡੀਗੜ੍ਹ (ਮੁਨੀਸ਼) : ਸ਼ਹਿਰ ਦੇ ਬਹੁਚਰਚਿਤ ਵਰਣਿਕਾ ਕੁੰਡੂ ਛੇੜਛਾੜ ਮਾਮਲੇ 'ਚ ਦੋਸ਼ੀ ਆਸ਼ੀਸ਼ ਨੂੰ ਵੀ ਜ਼ਮਾਨਤ ਮਿਲ ਗਈ ਹੈ। ਮਾਮਲੇ ਦੇ ਮੁੱਖ ਦੋਸ਼ੀ ਅਤੇ ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਦੇ ਬੇਟੇ ਵਿਕਾਸ ਬਰਾਲਾ ਨੂੰ ਇਸ ਤੋਂ ਪਹਿਲਾਂ ਹੀ ਪ੍ਰੀਖਿਆ ਦੇਣ ਲਈ ਜ਼ਮਾਨਤ ਮਿਲ ਚੁੱਕੀ ਹੈ। ਜ਼ਿਕਰਯੋਗ ਹੈ ਕਿ 4 ਅਗਸਤ, 2017 ਨੂੰ ਚੰਡੀਗੜ੍ਹ ਦੇ ਸੈਕਟਰ-26 ਪੁਲਸ ਥਾਣੇ 'ਚ ਸ਼ਿਕਾਇਤ ਦਰਜ ਕਰਾਈ ਗਈ ਸੀ, ਜਿਸ 'ਚ ਸ਼ਰਾਬ ਪੀ ਕੇ ਗੱਡੀ ਦਾ ਪਿੱਛਾ ਕਰਨ ਅਤੇ ਅਗਵਾ ਕਰਨ ਦੀ ਕੋਸ਼ਿਸ਼ ਵਰਗੇ ਮਾਮਲੇ ਦਰਜ ਹੋਏ ਸਨ। ਇਸ ਘਟਨਾ ਦੇ 2 ਦਿਨਾਂ ਬਾਅਦ ਹੀ ਦੋਸ਼ੀ ਵਿਕਾਸ ਬਰਾਲਾ ਅਤੇ ਉਸ ਦੇ ਦੋਸਤ ਆਸ਼ੀਸ਼ ਨੂੰ ਚੰਡੀਗੜ ਪੁਲਸ ਨੇ ਗ੍ਰਿਫਤਾਰ ਕਰ ਲਿਆ ਸੀ। ਕਾਫੀ ਡਰਾਮੇਬਾਜ਼ੀ ਤੋਂ ਬਾਅਦ ਉਨ੍ਹਾਂ ਨੂੰ ਜੇਲ ਜਾਣਾ ਪਿਆ ਸੀ।
ਕੋਟਕਪੂਰਾ 'ਚ ਕਿਸਾਨ ਜੱਥੇਬੰਦੀਆਂ ਨੇ ਕੀਤਾ ਚੱਕਾ ਜਾਮ
NEXT STORY