ਮਾਨਸਾ : ਮਾਨਸਾ 'ਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਜਿੱਥੇ ਅੱਜ 'ਪੰਜਾਬ ਬੰਦ' ਕੀਤਾ ਗਿਆ ਹੈ, ਉੱਥੇ ਹੀ ਕਤਲਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮਾਨਸਾ ਅਦਾਲਤ ਨੇ ਅਸ਼ਵਨੀ ਕੁਮਾਰ ਨੂੰ 10 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : 'ਪੰਜਾਬ ਬੰਦ' ਵਿਚਾਲੇ ਸਕੂਲਾਂ 'ਚ ਛੁੱਟੀ ਬਾਰੇ ਤਾਜ਼ਾ ਅਪਡੇਟ, ਜਾਣੋ ਕਿੱਥੇ ਖੁੱਲ੍ਹੇ ਅਤੇ ਕਿੱਥੇ ਰਹੇ ਬੰਦ
ਇਸ ਦੇ ਨਾਲ ਹੀ ਅਸ਼ਵਨੀ ਕੁਮਾਰ ਨੂੰ ਭੱਜਣ 'ਚ ਮਦਦ ਕਰਨ ਵਾਲੇ ਵਿਪਨ ਕੁਮਾਰ ਨੂੰ ਵੀ ਰਿਮਾਂਡ 'ਤੇ ਭੇਜਿਆ ਗਿਆ ਹੈ। ਇਨ੍ਹਾਂ ਦੋਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਪੁਲਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਕਤਲ ਮਾਮਲੇ ਨਾਲ ਜੁੜੇ ਤੱਥਾਂ ਅਤੇ ਘਟਨਾ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾਵੇਗੀ। ਜਾਂਚ ਦੌਰਾਨ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਮੁੱਖ ਮੁਲਜ਼ਮ ਨੂੰ ਪਨਾਹ ਦੇਣ ਦੇ ਮਾਮਲੇ ਵਿੱਚ ਵਿਪਨ ਗਰਗ ਦੀ ਕੀ ਭੂਮਿਕਾ ਰਹੀ ਅਤੇ ਘਟਨਾ ਤੋਂ ਬਾਅਦ ਮੁਲਜ਼ਮਾਂ ਦੀਆਂ ਗਤੀਵਿਧੀਆਂ ਕੀ ਸਨ। ਪੁਲਸ ਰਿਮਾਂਡ ਦੌਰਾਨ ਜਾਂਚ ਨੂੰ ਅੱਗੇ ਵਧਾਉਂਦਿਆਂ ਮਾਮਲੇ ਨਾਲ ਸਬੰਧਤ ਹੋਰ ਅਹਿਮ ਜਾਣਕਾਰੀਆਂ ਇਕੱਠੀਆਂ ਕਰਨ ਦੀ ਕੋਸ਼ਿਸ਼ ਕਰੇਗੀ।
ਇਹ ਵੀ ਪੜ੍ਹੋ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਪੁੱਜਾ ਹਾਈਕੋਰਟ, ਅਦਾਲਤ ਨੂੰ ਕੀਤੀ ਗਈ ਵੱਡੀ ਮੰਗ
ਹੁਣ ਤੱਕ ਇਸ ਮਾਮਲੇ 'ਚ ਮਾਨਸਾ ਸਿਟੀ ਦੇ ਥਾਣਾ-2 ਦੀ ਐੱਸ. ਐੱਚ. ਓ. ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪਰਵਿੰਦਰ ਦੇ ਪਿਤਾ ਭੀਮ ਸਿੰਘ ਨੇ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਇਸ ਕਤਲਕਾਂਡ ਦੀ ਸੀ. ਬੀ. ਆਈ. ਜਾਂਚ ਕਰਾਉਣ ਦੀ ਮੰਗ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ
NEXT STORY