ਵੈੱਬ ਡੈਸਕ : ਭਾਰਤੀ ਜਨਤਾ ਪਾਰਟੀ ਵੱਲੋਂ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਭਾਜਪਾ ਪੰਜਾਬ ਰਾਜ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਭਾਜਪਾ ਵੱਲੋਂ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ।

ਭਾਜਪਾ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਮਾਨਯੋਗ ਸ਼੍ਰੀ ਜਗਤ ਪ੍ਰਕਾਸ਼ ਨੱਡਾ ਜੀ ਨੇ ਵਿਧਾਇਕ ਸ਼੍ਰੀ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਰਾਜ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਉਪਰੋਕਤ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਾਜ ਦੀ ਬਲੀ ਚੜ੍ਹੀ ਇੱਕ ਹੋਰ ਵਿਆਹੁਤਾ, 5 ਮਹੀਨੇ ਪਹਿਲਾਂ ਹੋਇਆ ਸੀ ਵਿਆਹ
NEXT STORY