ਨਵਾਂਸ਼ਹਿਰ (ਤ੍ਰਿਪਾਠੀ)- ਭਾਰਤੀ ਜਨਤਾ ਪਾਰਟੀ ਵੱਲੋਂ 14 ਮਾਰਚ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ''ਬਦਲਾਅ ਰੈਲੀ'' ਦੀਆਂ ਤਿਆਰੀਆਂ ਨੂੰ ਲੈ ਕੇ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਵਰਕਰਾਂ ਅਤੇ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਉਚੇਚੇ ਤੌਰ 'ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਰਣਨੀਤੀ ਉਲੀਕੀ ਗਈ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
ਮੀਟਿੰਗ ਨੂੰ ਸੰਬੋਧਨ ਕਰਦੇ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੂਬੇ ਦੇ ਹਾਲਾਤ ਬੇਹੱਦ ਗੰਭੀਰ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ ਅਤੇ ਹੁਣ ਇਹ ਜੋ ਮਰਜ਼ੀ ਕਰ ਲੈਣ, ਪੰਜਾਬ ਦੀ ਜਨਤਾ ਇਨ੍ਹਾਂ ਨੂੰ ਮੁੜ ਸੱਤਾ 'ਚ ਨਹੀਂ ਲਿਆਵੇਗੀ। ਸ਼ਰਮਾ ਨੇ ਕਾਂਗਰਸ ਅਤੇ 'ਆਪ' ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਇਕੋ ਸਿੱਕੇ ਦੇ ਦੋ ਪਹਿਲੂ ਹਨ, ਜੋ ਸਿਰਫ਼ ਸੱਤਾ ਦੇ ਲਾਲਚ ਲਈ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਭਾਜਪਾ ਵੱਲ ਇੱਕ ਵੱਡੀ ਉਮੀਦ ਵਜੋਂ ਦੇਖ ਰਹੇ ਹਨ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਕੰਮ 'ਤੇ ਗਏ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਅਸ਼ਵਨੀ ਸ਼ਰਮਾ ਨੇ ਵਰਕਰਾਂ ਨੂੰ ਸੱਦਾ ਦਿੱਤਾ ਕਿ 14 ਮਾਰਚ ਦੀ ਮੋਗਾ ਰੈਲੀ ਪੰਜਾਬ ਦੀ ਸਿਆਸਤ 'ਚ ਨਵਾਂ ਇਤਿਹਾਸ ਸਿਰਜੇਗੀ ਅਤੇ ਇਸ ਰੈਲੀ ਰਾਹੀਂ ਪੰਜਾਬ ਦੀ ਬਿਹਤਰੀ ਲਈ ਬਦਲਾਅ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਸਮੂਹ ਆਗੂਆਂ ਨੂੰ ਅਪੀਲ ਕੀਤੀ ਕਿ ਨਵਾਂਸ਼ਹਿਰ ਜ਼ਿਲ੍ਹੇ ਤੋਂ ਵੱਡੀ ਗਿਣਤੀ 'ਚ ਕਾਫ਼ਲੇ ਬਣਾ ਕੇ ਰੈਲੀ ਵਿੱਚ ਸ਼ਮੂਲੀਅਤ ਕੀਤੀ ਜਾਵੇ।
ਇਸ ਮੌਕੇ ਮੀਟਿੰਗ ਵਿੱਚ ਸੂਬਾ ਜਨਰਲ ਸੱਕੱਤਰ ਜਗਮੋਹਨ ਰਾਜੂ, ਸੂਬਾ ਕੈਸ਼ੀਅਰ ਸੁੱਖਵਿੰਦਰ ਗੋਲਡੀ, ਸੂਬਾ ਵਾਇਸ ਪ੍ਰਧਾਨ ਸੁਭਾਸ਼ ਸ਼ਰਮਾ, ਰਾਸ਼ਟਰੀ ਉੱਪ ਪ੍ਰਧਾਨ ਮਹਿਲਾ ਮੋਰਚਾ ਵਰਿੰਦਰ ਕੌਰ ਥਾਂਦੀ, ਜ਼ਿਲ੍ਹਾ ਇੰਚਾਰਜ ਜਤਿੰਦਰ ਸਿੰਘ ਅਠਵਾਲ, ਐੱਨ. ਆਰ. ਆਈ. ਰਾਸ਼ਟਰੀ ਪ੍ਰਧਾਨ ਦੇਵ ਥਿੰਦ, ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ, ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਵਿਸ਼ਾਲ ਸ਼ਰਮਾ, ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਅਮਨ ਰਾਣਾ ਅਤੇ ਮੰਡਲ ਪ੍ਰਧਾਨ ਮਨੀਸ਼ ਅਗਨੀਹੋਤਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਨ੍ਹਾਂ ਆਗੂਆਂ ਨੇ ਭਰੋਸਾ ਦਿੱਤਾ ਕਿ ਨਵਾਂਸ਼ਹਿਰ ਜ਼ਿਲ੍ਹੇ ਤੋਂ ਭਾਜਪਾ ਵਰਕਰਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਰੈਲੀ ਵਿੱਚ ਰਿਕਾਰਡ ਤੋੜ ਇਕੱਠ ਹੋਵੇਗਾ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ, ਕਿਹਾ-ਨਾ ਮੈਂ ਪਹਿਲਾਂ ਡਰਿਆ ਤੇ ਨਾ ਮੈਂ ਹੁਣ ਡਰਾਂਗਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ : ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਕੁੜੀਆਂ-ਮੁੰਡੇ ਸਾਵਧਾਨ! ਪਿੰਡ ਦੀ ਪੰਚਾਇਤ ਨੇ ਲਿਆ ਸਖ਼ਤ ਫ਼ੈਸਲਾ
NEXT STORY