ਮਾਨਸਾ (ਸੰਦੀਪ ਮਿੱਤਲ): ਨਸ਼ਿਆਂ ਖ਼ਿਲਾਫ਼ ਲੜਾਈ ਲੜਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲਕਾਂਡ ਮਾਮਲੇ ਵਿਚ ਪੁਲਸ ਨੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਮਾਨਸਾ ਪੁਲਸ ਨੇ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸ ਦਾ 22 ਅਕਤੂਬਰ ਤੱਕ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐੱਸ.ਐੱਸ.ਪੀ. ਵੈਭਵ ਚੌਧਰੀ ਨੇ ਦੱਸਿਆ ਕਿ ਮੁੱਢਲੀ ਤਫਤੀਸ਼ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਦੀ ਪਤਨੀ ਉਸ ਦੀ ਯੋਜਨਾ ਤੋਂ ਭਲੀਭਾਂਤ ਜਾਣੂ ਸੀ, ਪਰ ਉਸ ਨੇ ਪੁਲਸ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਮੁਲਜ਼ਮ ਭੱਜ ਕੇ ਰਾਜਸਥਾਨ ਚਲਾ ਗਿਆ ਸੀ, ਜਿੱਥੋਂ ਪੁਲਸ ਨੇ ਉਸ ਨੂੰ ਕਾਬੂ ਕੀਤਾ।
ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ ਨਹੀਂ ਆਉਣੀ ਬੱਤੀ
NEXT STORY