ਚੰਡੀਗੜ੍ਹ (ਸ਼ਰਮਾ)- ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚ ਭਾਜਪਾ ਨੇਤਾਵਾਂ ’ਤੇ ਕਿਸਾਨਾਂ ਦੀ ਆੜ ਵਿਚ ਹੋ ਰਹੇ ਜਾਨਲੇਵਾ ਹਮਲਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਮੁੱਖ ਮੰਤਰੀ ਕੈ. ਅਮਰਿੰਦਰ ਵਲੋਂ ਪੱਤਰ ਲਿਖ ਕੇ ਇਸ ਵਿਸ਼ੇ ’ਤੇ ਗੱਲਬਾਤ ਲਈ ਸਮਾਂ ਮੰਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਦੇਸ਼ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਪਿਛਲੇ ਕਰੀਬ ਇਕ ਸਾਲ ਵਿਚ ਭਾਜਪਾ ਦੇ ਕਈ ਦਿੱਗਜ ਨੇਤਾਵਾਂ, ਭਾਜਪਾ ਦਫ਼ਤਰਾਂ ਅਤੇ ਭਾਜਪਾ ਸਮਾਗਮਾਂ ਵਿਚ ਕਾਂਗਰਸ ਸਮਰਥਿਤ ਗੁੰਡਾ ਅਨਸਰ ਪੁਲਸ ਦੀਆਂ ਅੱਖਾਂ ਦੇ ਸਾਹਮਣੇ ਕਾਤਿਲਾਨਾ ਹਮਲੇ ਕਰ ਰਹੇ ਹਨ। ਪੁਲਸ ਦੀਆਂ ਅੱਖਾਂ ਦੇ ਸਾਹਮਣੇ ਇਹ ਸਾਰੇ ਹਮਲੇ ਹੋਣ ਬਾਵਜੂਦ ਵੀ ਪੁਲਸ ਵਲੋਂ ਕੁਝ ਮਾਮਲਿਆਂ ਵਿਚ ਅਣਪਛਾਤੇ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਜਾਂਦਾ ਹੈ।
ਇਹ ਖ਼ਬਰ ਪੜ੍ਹੋ- ਦੱਖਣੀ ਅਫਰੀਕਾ ਨੇ ਵਿੰਡੀਜ਼ ਨੂੰ 25 ਦੌੜਾਂ ਨਾਲ ਹਰਾਇਆ, 3-2 ਨਾਲ ਜਿੱਤੀ ਸੀਰੀਜ਼
ਜੀਵਨ ਗੁਪਤਾ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ। ਪੰਜਾਬ ਵਿਚ ਜੰਗਲ ਰਾਜ ਬਣਿਆ ਹੋਇਆ ਹੈ। ਗੈਂਗਸਟਰਾਂ ਵਲੋਂ ਦਿਨ-ਦਿਹਾੜੇ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ, ਲੁੱਟ ਦੀਆਂ ਘਟਨਾਵਾਂ ਵਿਚ ਬੇਤਹਾਸ਼ਾ ਵਾਧਾ ਹੋਇਆ ਹੈ ਅਤੇ ਪੁਲਸ ਦਾ ਕਿਸੇ ਵੀ ਅਪਰਾਧੀ ਨੂੰ ਕੋਈ ਖੌਫ਼ ਨਹੀਂ ਹੈ। ਇੱਥੋਂ ਤਕ ਕਿ ਪੁਲਸ ਵਾਲਿਆਂ ’ਤੇ ਵੀ ਕਈ ਵਾਰ ਗੈਂਗਸਟਰਾਂ ਵਲੋਂ ਹਮਲੇ ਕਰ ਕੇ ਉਨ੍ਹਾਂ ਦੀਆਂ ਹੱਤਿਆਵਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਪੁਲਸ ਉਨ੍ਹਾਂ ਦੇ ਵਿਰੁੱਧ ਕਾਰਵਾਈ ਨੂੰ ਲੈ ਕੇ ਸਿਰਫ਼ ਝੂਠੇ ਲਾਰਿਆਂ ਅਤੇ ਗੱਲਾਂ ਤੋਂ ਇਲਾਵਾ ਕੁਝ ਨਹੀਂ ਕਰ ਰਹੀ।
ਜੀਵਨ ਗੁਪਤਾ ਨੇ ਕਿਹਾ ਕਿ ਸੂਬੇ ਦਾ ਗ੍ਰਹਿ ਵਿਭਾਗ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਕੋਲ ਹੈ ਅਤੇ ਉਹ ਸੂਬੇ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿਚ ਪੂਰੀ ਤਰ੍ਹਾਂ ਅਸਫ਼ਲ ਸਾਬਿਤ ਹੋਏ ਹਨ। ਇਨ੍ਹਾਂ ਸਭ ਮਾਮਲਿਆਂ ਨੂੰ ਲੈ ਕੇ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਤੋਂ ਪੱਤਰ ਲਿਖ ਕੇ ਸਮਾਂ ਮੰਗਿਆ ਹੈ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਬਿਜਲੀ ਪਾਣੀ ਦੀ ਪ੍ਰੇਸ਼ਾਨੀ ਤੋਂ ਬਾਅਦ ਹੁਣ ਮਾਇਨਰ ਦਾ ਪਾੜ ਵੀ ਖੁਦ ਪੂਰ ਰਹੇ ਕਿਸਾਨ (ਵੀਡੀਓ)
NEXT STORY