ਗੁਰਦਾਸਪੁਰ- ਬਟਾਲਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਇਕ ਪੱਤਰ ਰਾਹੀਂ ਦਿੱਤੀ ਗਈ। ਜਿਸ 'ਚ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ ਬਣਾਏ ਜਾਣ ਦੇ ਬਾਰੇ 'ਚ ਦੱਸਿਆ ਗਿਆ ਹੈ। ਜਿਸ ਤੋਂ ਬਾਅਦ ਅਸ਼ਵਨੀ ਸੇਖੜੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਪਿੰਡ ‘ਹਥਨ’ ਦੇ ਨੌਜਵਾਨ ਨੇ ਕਥਿਤ ਪ੍ਰੇਮਿਕਾ ਦੇ ਘਰ ਕੀਤੀ ਖੁਦਕੁਸ਼ੀ
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਏ ਜਾਣ 'ਤੇ ਅਸ਼ਵਨੀ ਸੇਖੜੀ ਨੇ ਪੰਜਾਬ ਦੇ ਸੀ. ਐੱਮ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਦਾ ਧੰਨਵਾਦ ਕੀਤਾ ਹੈ। ਜਦੋਂ ਅਸ਼ਵਨੀ ਸੇਖੜੀ ਨੂੰ ਅਕਾਲੀ ਦਲ ਵਿੱਚ ਜਾਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਮੈਂ ਕਦੀ ਵੀ ਅਕਾਲੀ ਦਲ ਵਿੱਚ ਜਾਣ ਬਾਰੇ ਨਹੀਂ ਕਿਹਾ ਸੀ ਅਤੇ ਨਾ ਹੀ ਕਦੀ ਮੈਂ ਕੋਈ ਬਿਆਨ ਦਿੱਤਾ ਸੀ। ਮੇਰਾ ਪਰਿਵਾਰ ਸ਼ੁਰੂ ਤੋਂ ਹੀ ਕਾਂਗਰਸੀ ਪਰਿਵਾਰ ਰਿਹਾ ਹੈ ਅਤੇ ਮੈਂ ਕਦੀ ਵੀ ਕਾਂਗਰਸ ਨੂੰ ਛੱਡਣ ਬਾਰੇ ਨਹੀਂ ਸੋਚਿਆ।
ਪੰਜਾਬ ਸਰਕਾਰ ਨੇ ਪਨਸਪ ਦੇ ਵਾਈਸ ਚੇਅਰਮੈਨ ਬੁੱਧੂ ਨੂੰ ਅਹੁਦੇ ਤੋਂ ਹਟਾਇਆ
NEXT STORY