ਲੁਧਿਆਣਾ (ਨਰਿੰਦਰ) : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਇੱਥੇ ਟਰੇਡ ਯੂਨੀਅਨਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਦੋਂ ਉਨ੍ਹਾਂ ਦੀ ਇਕ ਹੋਟਲ ਅੰਦਰ ਟਰੇਡ ਯੂਨੀਅਨਾਂ ਨਾਲ ਬੈਠਕ ਚੱਲ ਰਹੀ ਸੀ ਤਾਂ ਕਿਸਾਨ ਬਾਹਰ ਉਨ੍ਹਾਂ ਦਾ ਭਾਰੀ ਵਿਰੋਧ ਕਰਨ ਲੱਗੇ। ਕਿਸਾਨਾਂ ਨੇ ਸਾਫ਼ ਐਲਾਨ ਕੀਤਾ ਕਿ ਉਹ ਭਾਜਪਾ ਨੂੰ ਚੈਲੰਜ ਕਰਦੇ ਹਨ ਕਿ ਉਹ ਉਨ੍ਹਾਂ ਦੇ ਉਮੀਦਵਾਰਾਂ ਨੂੰ ਪੰਜਾਬ ਦੇ ਕਿਸੇ ਵੀ ਹਲਕੇ ਤੋਂ ਨਾਮਜ਼ਦਗੀ ਤੱਕ ਨਹੀਂ ਭਰਨ ਦੇਣਗੇ।
ਇਹ ਵੀ ਪੜ੍ਹੋ : ਸਮਰਾਲਾ 'ਚ ਸਹੁਰਿਆਂ ਵੱਲੋਂ ਨੂੰਹ 'ਤੇ ਹੈਵਾਨੀਅਤ ਦਿਖਾਉਣ ਦੀ ਦਿਲ ਕੰਬਾਊ ਵੀਡੀਓ ਹੋਈ ਵਾਇਰਲ
ਉਨ੍ਹਾਂ ਕਿਹਾ ਕਿ ਭਾਜਪਾ ਆਗੂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਜਿੱਤਣ ਬਾਰੇ ਸੋਚ ਰਹੇ ਹਨ ਪਰ ਇਹ ਕਦੇ ਕਿਸਾਨ ਯੂਨੀਅਨਾਂ ਹੋਣ ਹੀ ਨਹੀਂ ਦੇਣਗੀਆਂ। ਇਸ ਮੌਕੇ ਪੁਲਸ ਵੱਲੋਂ ਹੋਟਲ ਦੇ ਬਾਹਰ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਦੂਜੇ ਪਾਸੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਵਿਚ ਇਕ ਪੈਰਲਰ ਸਰਕਾਰ ਚੱਲ ਰਹੀ ਹੈ।
ਇਹ ਵੀ ਪੜ੍ਹੋ : ਜਗਰਾਓਂ 'ਚ ਦਿਲ ਕੰਬਾਅ ਦੇਣ ਵਾਲੀ ਘਟਨਾ, ਧੀ ਨੂੰ ਫ਼ਾਹੇ 'ਤੇ ਲਟਕਾ ਪਿਤਾ ਨੇ ਵੀ ਕੀਤੀ ਖ਼ੁਦਕੁਸ਼ੀ
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਨੇ ਕਿਹਾ ਕਿ ਅੱਜ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਸੁਫ਼ਨੇ ਲੈ ਰਹੀ ਹੈ ਪਰ ਕਿਸਾਨ ਉਨ੍ਹਾਂ ਨੂੰ ਇਹ ਚਿਤਾਵਨੀ ਦਿੰਦੇ ਹਨ ਕਿ ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਉਹ ਭਾਜਪਾ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਤੱਕ ਨਹੀਂ ਭਰਨ ਦੇਣਗੇ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਨਸ਼ਾ ਤਸਕਰੀ ਦੇ ਮਾਮਲੇ 'ਚ ਜਨਤਕ ਨਹੀਂ ਹੋ ਸਕੀ SIT ਦੀ ਰਿਪੋਰਟ, ਮਾਮਲਾ ਮੁਲਤਵੀ
ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦਾ ਵਿਰੋਧ ਲਗਾਤਾਰ ਚੱਲਦਾ ਰਹੇਗਾ, ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਕਿਸਾਨਾਂ ਵੱਲੋਂ ਭਾਰਤੀ ਜਨਤਾ ਪਾਰਟੀ ਦਾ ਵਿਰੋਧ ਲਗਾਤਾਰ ਜਾਰੀ ਰਹੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਕੂਲ ਪੱਧਰ ’ਤੇ ਬਨਣਗੀਆਂ ਕਮੇਟੀਆਂ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
NEXT STORY