ਚੰਡੀਗੜ੍ਹ (ਸ਼ਰਮਾ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਦੇ ਗ੍ਰਹਿ ਖੇਤਰ ਮਾਲਵਾ ’ਚ ਗੁਲਾਬੀ ਸੁੰਡੀ ਦੇ ਹਮਲੇ ਨਾਲ ਨੁਕਸਾਨੀ ਗਈ ਨਰਮੇ ਦੀ ਫ਼ਸਲ ਕਾਰਨ ਕਿਸਾਨਾਂ ਵੱਲੋਂ ਕੀਤੀਆਂ ਗਈਆਂ ਖ਼ੁਦਕੁਸ਼ੀਆਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਸ਼ਵਨੀ ਸ਼ਰਮਾ ਨੇ ਸੂਬੇ ਦੀ ਕਾਂਗਰਸ ਸਰਕਾਰ ਨੂੰ ਫਿਟਕਾਰ ਲਾਉਂਦਿਆਂ ਕਿਹਾ ਕਿ ਖ਼ੁਦ ਨੂੰ ਕਿਸਾਨਾਂ ਦੀ ਸਭ ਤੋਂ ਵੱਡੀ ਸ਼ੁਭਚਿੰਤਕ ਹੋਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਦਾ ਅਸਲੀ ਚਿਹਰਾ ਮੁੜ ਸਭ ਦੇ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਦੇ ਆਗੂ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਸਿੰਘ ਬਾਦਲ, ਅਕਾਲੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਹੋਰ ਵਿਰੋਧੀ ਪਾਰਟੀਆਂ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਲਖੀਮਪੁਰ ਖੀਰੀ ’ਚ ਡੇਰੇ ਲਾ ਕੇ ਅਤੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਗਲੇ ਲਾ ਕੇ ਤਸਵੀਰਾਂ ਖਿਚਵਾ ਕੇ ਇਸ ਮਾਮਲੇ ਨੂੰ ਸਿਆਸੀ ਰੂਪ ਦੇ ਰਹੇ ਹਨ।
ਇਹ ਵੀ ਪੜ੍ਹੋ : ਚੰਨੀ ਦੇ ਪੁੱਤ ਨੂੰ ਵਿਆਹ 'ਤੇ ਆਸ਼ੀਰਵਾਦ ਦੇਣ ਨਹੀਂ ਪੁੱਜੇ 'ਨਵਜੋਤ ਸਿੱਧੂ', ਗੈਰ ਮੌਜੂਦਗੀ ਸਭ ਨੂੰ ਰੜਕੀ
ਜੇਕਰ ਕਾਂਗਰਸ ਦੇ ਕੌਮੀ ਪ੍ਰਧਾਨ ਲਖੀਮਪੁਰ ਪਹੁੰਚ ਚੁੱਕੇ ਹਨ ਤਾਂ ਉੱਥੇ ਕਾਂਗਰਸ ਦੇ ਪੰਜਾਬ ਪ੍ਰਧਾਨ ਜਾਂ ਪੰਜਾਬ ਦੇ ਮੁੱਖ ਮੰਤਰੀ ਦਾ ਕੀ ਕੰਮ ਹੈ? ਕੀ ਇਹ ਲੋਕ ਆਪਣੇ-ਆਪ ਨੂੰ ਉਨ੍ਹਾਂ ਤੋਂ ਉੱਪਰ ਸਮਝਦੇ ਹਨ ਜਾਂ ਸੋਨੀਆ ਗਾਂਧੀ ਨੂੰ ਕੀ ਸਾਬਤ ਕਰਨਾ ਚਾਹੁੰਦੇ ਹਨ? ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਯੂ. ਪੀ. ਜਦੋਂ ਸਰਕਾਰ ਨੇ ਮ੍ਰਿਤਕਾਂ ਦੇ ਵਾਰਿਸਾਂ ਨੂੰ 45 ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ, ਤਦ ਪੰਜਾਬ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨੇ ਆਪੋ-ਆਪਣੇ ਪੱਧਰ ’ਤੇ ਵੱਖਰੇ ਤੌਰ ’ਤੇ 50 ਲੱਖ ਰੁਪਏ (ਭਾਵ ਕੁੱਲ 1 ਕਰੋੜ ਰੁਪਏ) ਦਾ ਐਲਾਨ ਕੀਤਾ, ਜਦੋਂ ਕਿ ਇਨ੍ਹਾਂ ਸਾਰਿਆਂ ਨੂੰ ਪੰਜਾਬ ’ਚ ਨਰਮੇ ਦੀ ਬਰਬਾਦੀ ਕਾਰਨ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਨਜ਼ਰ ਨਹੀਂ ਆਉਂਦੀਆਂ?
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਇਸ ਤਾਰੀਖ਼ ਤੱਕ ਲੱਗਣਗੇ 'ਬਿਜਲੀ ਕੱਟ', ਨਿੱਜੀ ਪਲਾਂਟਾਂ ਕੋਲ ਬਚਿਆ ਡੇਢ ਦਿਨ ਦਾ ਕੋਲਾ
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ’ਚ ਭਾਜਪਾ ਸਰਕਾਰ ਵੱਲੋਂ 11 ਫ਼ਸਲਾਂ ’ਤੇ (ਘੱਟੋ-ਘੱਟ ਸਮਰਥਨ ਮੁੱਲ) ਦਿੱਤਾ ਜਾ ਰਿਹਾ ਹੈ ਅਤੇ ਇਸ ’ਤੋਂ ਇਲਾਵਾ ਕਿਸਾਨਾਂ ਨੂੰ ਬਹੁਤ ਕੁੱਝ ਦਿੱਤਾ ਜਾ ਰਿਹਾ ਹੈ ਪਰ ਪੰਜਾਬ ਦੀ ਕਾਂਗਰਸ ਸਰਕਾਰ ਕਿਸੇ ਵੀ ਫ਼ਸਲ ਤੇ ਮੁੱਲ ਨਹੀਂ ਦੇ ਰਹੀ, ਕਿਉਂ? ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੇ 90,000 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕੀਤਾ ਸੀ ਪਰ ਅੱਜ ਤੱਕ ਹਕੀਕਤ ’ਚ ਕੁੱਝ ਨਹੀਂ ਕੀਤਾ। ਹੁਣ ਤਕ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ ਤਕਰੀਬਨ 700 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ ਪਰ ਪੰਜਾਬ ਦੀ ਕਾਂਗਰਸ ਸਰਕਾਰ ਨੇ ਅੱਜ ਤੱਕ ਉਨ੍ਹਾਂ ਦੀ ਜਾਂ ਉਨ੍ਹਾਂ ਦੇ ਪਰਿਵਾਰਾਂ ਦੀ ਕੋਈ ਸੁਧ ਨਹੀਂ ਲਈ।
ਇਹ ਵੀ ਪੜ੍ਹੋ : UAE ਤੋਂ 9 ਲੱਖ ਦਾ ਸੋਨਾ ਪੈਂਟ 'ਚ ਲੁਕੋ ਕੇ ਚੰਡੀਗੜ੍ਹ ਹਵਾਈ ਅੱਡੇ ਪੁੱਜਾ ਸ਼ਖ਼ਸ, ਕਸਟਮ ਵਿਭਾਗ ਨੇ ਕੀਤਾ ਗ੍ਰਿਫ਼ਤਾਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸਿਰਫ਼ ਡਰਾਮਾ ਕਰ ਰਹੇ ਹਨ ਅਤੇ ਨਵਜੋਤ ਸਿੰਘ ਸਿੱਧੂ ਇਸ ਤੋਂ ਵੀ ਵੱਡੇ ਡਰਾਮੇਬਾਜ਼ ਹਨ। ਸਿੱਧੂ ਦੀ ਦੌੜ ਮੁੱਖ ਮੰਤਰੀ ਦੀ ਕੁਰਸੀ ਤੱਕ ਹੈ, ਜੇਕਰ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਦਿੱਤਾ ਜਾਂਦਾ ਤਾਂ ਅੱਜ ਪੰਜਾਬ ਕਾਂਗਰਸ ’ਚ ਜੋ ਤਮਾਸ਼ਾ ਹੋ ਰਿਹਾ ਹੈ ਉਹ ਕਦੋਂ ਦਾ ਖ਼ਤਮ ਹੋ ਜਾਣਾ ਸੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਦੇ ਮ੍ਰਿਤਕ ਕਿਸਾਨਾਂ ਨੂੰ 1 ਤੋਂ ਲੈ ਕੇ 5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕਰ ਕੇ ਕੀ ਸਾਬਿਤ ਕਰਨਾ ਚਾਹੁੰਦੀ ਹੈ? ਚੰਨੀ ਖ਼ੁਦ ਆਪਣੇ ਸੂਬੇ ਦੇ ਕਿਸਾਨਾਂ ਨੂੰ 1 ਤੋਂ ਲੈ ਕੇ 5 ਲੱਖ ਰੁਪਏ ਅਤੇ ਦੂਜੇ ਸੂਬਿਆਂ ਦੇ ਕਿਸਾਨਾਂ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇ ਰਹੇ ਹਨ, ਇਹ ਕਿੱਥੋਂ ਦਾ ਇਨਸਾਫ਼ ਹੈ?
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬੰਬੀਹਾ ਗਰੁੱਪ ਦੇ ਨਾਂ 'ਤੇ ਜਿਊਲਰ ਤੋਂ ਮੰਗੀ 8 ਲੱਖ ਦੀ ਫਿਰੌਤੀ, ਜਦ ਚੜ੍ਹੇ ਪੁਲਸ ਹੱਥੇ ਤਾਂ ਹੋਏ ਹੈਰਾਨੀਜਨਕ ਖ਼ੁਲਾਸੇ
NEXT STORY