ਡੇਰਾ ਬਾਬਾ ਨਾਨਕ (ਵਤਨ) : ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦਾ ਵਫ਼ਦ ਵੀਰਵਾਰ ਨੂੰ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਕਸਬੇ ਦੇ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਬਣੇ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਭਾਜਪਾ ਦਾ ਵਫ਼ਦ 'ਬੋਲੇ ਸੋ ਨਿਹਾਲ' ਦੇ ਜੈਕਾਰੇ ਲਾਉਂਦਾ ਹੋਇਆ ਡੇਰਾ ਬਾਬਾ ਨਾਨਕ ਪਹੁੰਚਿਆ, ਜਿੱਥੇ ਉਨ੍ਹਾਂ ਦੇ ਨਾਲ ਹਰਜੀਤ ਸਿੰਘ ਗਰੇਵਾਲ, ਤੀਕਸ਼ਣ ਸੂਦ ਆਦਿ ਵਿਸੇਸ਼ ਤੌਰ 'ਤੇ ਮੌਜੂਦ ਰਹੇ।
ਇਹ ਵੀ ਪੜ੍ਹੋ : CM ਚੰਨੀ ਨਾਲ ਮੁਲਾਕਾਤ ਮਗਰੋਂ ਬਲਬੀਰ ਸਿੰਘ ਰਾਜੇਵਾਲ ਦੀ ਪ੍ਰੈੱਸ ਕਾਨਫਰੰਸ, ਜਾਣੋ ਮੀਟਿੰਗ ਬਾਰੇ ਕੀ ਕਿਹਾ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਜਪਾ ਦੇ ਵਫ਼ਦ ਦੀ ਅਗਵਾਈ ਕਰ ਰਹੇ ਅਸ਼ਵਨੀ ਸ਼ਰਮਾ ਕੇਸਰੀ ਪਗੜੀ ਸਜਾ ਕੇ ਡੇਰਾ ਬਾਬਾ ਨਾਨਕ ਪਹੁੰਚੇ, ਜਿੱਥੇ ਭਾਜਪਾ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਸੀਂ ਪੰਜਾਬ ਦੇ ਅਮਨ ਲਈ, ਪੰਜਾਬ ਦੇ ਭਾਈਚਾਰੇ ਲਈ, ਪੰਜਾਬ ਦੇ ਏਕੇ ਲਈ ਅਰਦਾਸ ਕਰਾਂਗੇ, ਸਰਬੱਤ ਦੇ ਭਲੇ ਲਈ ਅਤੇ ਸਾਡਾ ਦੇਸ਼ ਚੜ੍ਹਦੀ ਕਲਾ ਵਿਚ ਰਹੇ, ਇਹੀ ਅਰਦਾਸ ਅੱਜ ਅਸੀਂ ਕਰਤਾਰਪੁਰ ਸਾਹਿਬ ਦੀ ਧਰਤੀ 'ਤੇ ਨਤਮਸਤਕ ਹੋ ਕੇ ਕਰਾਂਗੇ।
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਰਤਾਰਪੁਰ ਸਾਹਿਬ ਲਾਂਘਾਂ ਖੋਲ੍ਹਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰਦਿਆਂ ਪ੍ਰਧਾਨ ਮੰਤਰੀ ਵੱਲੋਂ ਲਾਂਘਾ ਖੋਲ੍ਹਣ ਨਾਲ ਸਿੱਖ ਸੰਗਤਾਂ ਆਪਣੇ ਗੁਰਧਾਮ ਦੇ ਦਰਸ਼ਨ ਕਰ ਸਕਣਗੀਆਂ। ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਰਾਜੂ ਪੰਡਤ ਵੀ ਵਿਸੇਸ਼ ਤੌਰ 'ਤੇ ਹਾਜ਼ਰ ਸਨ।
ਇਹ ਵੀ ਪੜ੍ਹੋ : CM ਚੰਨੀ ਨਾਲ ਮੀਟਿੰਗ ਕਰਨ ਪੁੱਜੇ ਕਿਸਾਨਾਂ ਦਾ ਸਕਿਓਰਿਟੀ ਨਾਲ ਵਿਵਾਦ, ਮੁੱਖ ਮੰਤਰੀ ਨੇ ਖ਼ੁਦ ਮਨਾਇਆ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਵਜੋਤ ਸਿੱਧੂ ਨੂੰ ਪੰਜਾਬ ਕੈਬਨਿਟ ਨਾਲ ਕਰਤਾਰਪੁਰ ਸਾਹਿਬ ਜਾਣ ਦੀ ਨਹੀਂ ਮਿਲੀ ਇਜਾਜ਼ਤ (ਵੀਡੀਓ)
NEXT STORY