ਚੰਡੀਗੜ੍ਹ : ਲੁਧਿਆਣਾ ਕੋਰਟ ਕੰਪਲੈਕਸ 'ਚ ਬੀਤੇ ਦਿਨ ਹੋਏ ਬੰਬ ਧਮਾਕੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਅਲਰਟ ਕਰਨ ਦੇ ਬਾਵਜੂਦ ਵੀ ਸਰਕਾਰ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਇੰਨੀ ਵੱਡੀ ਘਟਨਾ ਦਿਨ-ਦਿਹਾੜੇ ਹੋਣਾ ਬੇਹੱਦ ਗੰਭੀਰ ਮੁੱਦਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੌਰਾਨ ਪੰਜਾਬ ਸਰਕਾਰ ਅਤੇ ਉਸ ਦੀਆਂ ਏਜੰਸੀਆਂ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ।
ਇਹ ਵੀ ਪੜ੍ਹੋ : ਮਜੀਠੀਆ 'ਤੇ ਦਰਜ FIR ਬਾਰੇ CM ਚੰਨੀ ਦਾ ਵੱਡਾ ਖ਼ੁਲਾਸਾ, ਜਾਣੋ ਪ੍ਰੈੱਸ ਕਾਨਫਰੰਸ 'ਚ ਕੀ ਬੋਲੇ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ ਜਨਤਕ ਬਿਆਨਬਾਜ਼ੀ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨਾਲ ਭਾਜਪਾ ਦਾ ਸਮਾਜਿਕ ਗਠਜੋੜ ਸੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਇਹ ਗਠਜੋੜ ਹੋਇਆ, ਉਦੋਂ ਪੰਜਾਬ ਨਵਾਂ-ਨਵਾਂ ਅੱਤਵਾਦ ਤੋਂ ਬਾਹਰ ਆਇਆ ਸੀ। ਉਨ੍ਹਾਂ ਕਿਹਾ ਕਿ ਗਠਜੋੜ ਉਸ ਵੇਲੇ ਪੰਜਾਬ ਦੀ ਲੋੜ ਸੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸੁਰੱਖਿਅਤ ਹੋਣਾ ਚਾਹੀਦਾ ਹੈ ਅਤੇ ਇਹ ਹੀ ਉਨ੍ਹਾਂ ਦਾ ਮਕਸਦ ਹੈ।
ਇਹ ਵੀ ਪੜ੍ਹੋ : ਲੁਧਿਆਣਾ : ਬੰਬ ਧਮਾਕੇ ਨਾਲ ਵਿਅਕਤੀ ਦੇ ਚਿੱਥੜੇ ਉੱਡੇ, 10 ਫੁੱਟ ਉੱਚੀ ਛੱਤ 'ਤੇ ਜਾ ਪਏ ਖੂਨ ਦੇ ਛਿੱਟੇ
ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਲੁਧਿਆਣਾ 'ਚ ਜ਼ਖਮੀਆਂ ਦਾ ਹਾਲ-ਚਾਲ ਪੁੱਛਣ ਲਈ ਪੁੱਜ ਰਹੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਨੂੰ ਲੈ ਕੇ ਕੇਂਦਰ ਵੀ ਚਿੰਤਤ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ 'ਚ ਜੋ ਕੁੱਝ ਵੀ ਹੋਇਆ, ਉਸ 'ਤੇ ਕਿਸੇ ਤਰ੍ਹਾਂ ਦੀ ਸਿਆਸਤ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ, ਉਨ੍ਹਾਂ 'ਤੇ ਹੁਣੇ ਨੱਥ ਪਾ ਲਈ ਜਾਵੇ ਤਾਂ ਆਉਣ ਵਾਲੇ ਸਮੇਂ 'ਚ ਸਾਰਾ ਪੰਜਾਬ ਸੁਖੀ ਰਹੇਗਾ।
ਇਹ ਵੀ ਪੜ੍ਹੋ : ਨਵ-ਵਿਆਹੁਤਾ ਕੁੜੀ ਨਾਲ ਦਗ਼ਾ ਕਮਾ ਗਿਆ ਦਰਿੰਦਾ ਪਤੀ, ਟੱਪੀਆਂ ਦਰਿੰਦਗੀ ਦੀਆਂ ਹੱਦਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਨਸਪ ਦਾ ਇੰਸਪੈਕਟਰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵਿਭਾਗ ਵੱਲੋਂ ਕਾਬੂ
NEXT STORY