ਚੰਡੀਗੜ੍ਹ (ਸ਼ਰਮਾ) : ਸੂਬੇ ਵਿਚ ਸੁਰੂ ਹੋਏ ਕੋਰੋਨਾ ਟੀਕਾਕਰਨ ਦੇ ਦੂਜੇ ਪੜਾਅ ਨੂੰ ਲੈ ਕੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੂੰ ਇਕ ਪੱਤਰ ਲਿਖ ਕੇ ਪੰਜਾਬ ਦੇ ਸਾਰੇ ਸਰਕਾਰੀ ਮਾਨਤਾ ਪ੍ਰਾਪਤ ਪ੍ਰਿੰਟ ਅਤੇ ਪ੍ਰਸਾਰਣ ਮੀਡੀਆ ਦੇ ਪੱਤਰਕਾਰਾਂ ਨੂੰ ਕੋਵਿਡ ਟੀਕਾਕਰਨ ਦੀ ਪਹਿਲੀ ਕਤਾਰ ਵਿਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਟੀਕਾਕਰਨ ਮੁਹਿੰਮ ਵਿਚ ਜਿੱਥੇ ਡਾਕਟਰਾਂ, ਪੁਲਸ ਅਤੇ ਹੋਰ ਲੋਕਾਂ ਜਿਨ੍ਹਾਂ ਨੇ ਕੋਰੋਨਾ ਕਾਲ ਦੌਰਾਨ ਸਮਾਜ ਦੀ ਫਰੰਟ ਲਾਈਨ ’ਤੇ ਸੇਵਾ ਕੀਤੀ ਹੈ, ਨੂੰ ਪਹਿਲ ਦਿੱਤੀ ਗਈ ਹੈ, ਉਥੇ ਨਾਲ ਹੀ, ਇਸ ਕੋਰੋਨਾ ਪੀਰੀਅਡ ਦੌਰਾਨ, ਜਿਨ੍ਹਾਂ ਪੱਤਰਕਾਰਾਂ ਨੇ ਆਪਣੀਆਂ ਅਤੇ ਆਪਣੇ ਪਰਿਵਾਰ ਦੀਆਂ ਜ਼ਿੰਦਗੀਆਂ ਨੂੰ ਜੋਖ਼ਮ ਵਿਚ ਪਾ ਕੇ ਕਵਰੇਜ ਕੀਤੀ ਹੈ, ਨੂੰ ਵੀ ਪਹਿਲ ਦੇ ਆਧਾਰ ’ਤੇ ਰੱਖਦਿਆਂ ਟੀਕਾ ਲਗਵਾਉਣਾ ਚਾਹੀਦਾ ਹੈ, ਕਿਉਂਕਿ ਪੱਤਰਕਾਰ ਹਮੇਸ਼ਾ ਸਮਾਜ ਦੇ ਹਿੱਤ ਲਈ ਕੰਮ ਕਰਦਾ ਹੈ ਅਤੇ ਇਸ ਦੌਰਾਨ ਕੰਮ ਕਰਦੇ ਸਮੇਂ ਉਸ ਨੂੰ ਇਨਫੈਕਸ਼ਨ ਦਾ ਲਗਾਤਾਰ ਜੋਖਮ ਬਣਿਆ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚੰਗੀ ਤਰ੍ਹਾਂ ਜਾਣੂੰ ਹੈ ਕਿ ਪਿਛਲੇ ਇਕ ਸਾਲ ਵਿਚ ਮੀਡੀਆ ਨੇ ਬਹਾਦਰੀ ਅਤੇ ਨਿਡਰਤਾ ਨਾਲ ਮਹਾਮਾਰੀ ਦੀਆਂ ਖ਼ਬਰਾਂ ਬਾਰੇ ਸਮਾਜ ਨੂੰ ਜਾਣਕਾਰੀ ਦਿੱਤੀ ਹੈ। ਇਹ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸਰਕਾਰ ਵਲੋਂ ਪ੍ਰਵਾਨਿਤ ਪੱਤਰਕਾਰਾਂ ਨੂੰ ਵੀ ਹੋਰ ਕੋਰੋਨਾ ਯੋਧਿਆਂ ਦੀ ਤਰਜ ’ਤੇ ਪਹਿਲ ਦੇ ਆਧਾਰ ’ਤੇ ਟੀਕਾ ਲਗਵਾਇਆ ਜਾਵੇ।
ਇਹ ਵੀ ਪੜ੍ਹੋ : ਪ੍ਰਸ਼ਾਂਤ ਕਿਸ਼ੋਰ ਨੁੰ ਸਲਾਹਕਾਰ ਨਿਯੁਕਤ ਕਰ ਕੇ ਮੁੱਖ ਮੰਤਰੀ ਨੇ ਪੰਜਾਬੀਆਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ : ਅਕਾਲੀ ਦਲ
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੋਵਿਨ ਐਪ ’ਤੇ ਰਜਿਸਟ੍ਰੇਸ਼ਨ ਲਈ, ਸਰਕਾਰ ਨੇ ਕੋਵਿਨ ਐੱਪ 2 ਸ਼ੁਰੂ ਕੀਤੀ ਹੈ, ਜੋ ਸੋਮਵਾਰ ਤੋਂ ਸ਼ੁਰੂ ਹੋ ਗਈ ਹੈ। ਰਜਿਸਟਰੀਕਰਨ ਲਈ, 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਆਪਣਾ ਸ਼ਨਾਖਤੀ ਕਾਰਡ ਅਪਲੋਡ ਕਰਨਾ ਪਵੇਗਾ, ਜਦੋਂ ਕਿ 45 ਤੋਂ 59 ਸਾਲ ਦੀ ਉਮਰ ਦੇ ਲੋਕ ਜੋ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਹਨ, ਨੂੰ ਡਾਕਟਰ ਦਾ ਸਰਟੀਫਿਕੇਟ ਅਪਲੋਡ ਕਰਨਾ ਪਏਗਾ ਕਿ ਉਨ੍ਹਾਂ ਨੂੰ ਕਿਹੜੀ ਬਿਮਾਰੀ ਹੈ। ਇਹ ਟੀਕਾ ਸਰਕਾਰੀ ਹਸਪਤਾਲ ਵਿਚ ਮੁਫ਼ਤ ਹੋਵੇਗਾ, ਜਦੋਂ ਕਿ ਨਿਜੀ ਹਸਪਤਾਲ ਵਿਚ 250 ਰੁਪਏ ਫ਼ੀਸ ਲਈ ਜਾਵੇਗੀ। ਇਹ ਟੀਕਾ ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ’ਚ ਲਗਾਇਆ ਜਾਏਗਾ, ਜਿਨ੍ਹਾਂ ਨੂੰ ਆਯੁਸ਼ਮਾਨ ਭਾਰਤ ਅਤੇ ਕੇਂਦਰੀ ਸਿਹਤ ਸਰਕਾਰ ਯੋਜਨਾ (ਸੀ. ਜੀ. ਐੱਚ. ਐੱਸ.) ਦੇ ਪੈਨਲ ’ਚ ਸ਼ਾਮਲ ਕੀਤਾ ਗਿਆ ਹੋਵੇਗਾ। ਹੋਰ ਪ੍ਰਾਈਵੇਟ ਹਸਪਤਾਲਾਂ ਦੀ ਚੋਣ ਸੂਬਾ ਸਰਕਾਰ ਕਰੇਗੀ।
ਇਹ ਵੀ ਪੜ੍ਹੋ : ਭਾਰਤ ਸਰਕਾਰ ਵੱਲੋਂ ਸ੍ਰੀ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਸਿੱਖਾਂ ਨੂੰ ਹਮੇਸ਼ਾਂ ਰੜਕਦਾ ਰਹੇਗਾ- ਬੀਬੀ ਜਗੀਰ ਕੌਰ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਦੀਪ ਸਿੱਧੂ ਦੇ ਮੁੱਦੇ ’ਤੇ ਮਜੀਠੀਆ ਅਤੇ ਸਿਰਸਾ ਆਹਮੋ-ਸਾਹਮਣੇ
NEXT STORY