ਚੰਡੀਗੜ੍ਹ/ਜਲੰਧਰ (ਗੁਲਸ਼ਨ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਰਵਿਦਾਸੀਆ ਸਮਾਜ ਦੇ ਮਹਾਨ ਸੰਤ ਅਤੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮਸ਼੍ਰੀ ਸਨਮਾਨ ਨਾਲ ਨਿਵਾਜਣ ਦੇ ਫ਼ੈਸਲੇ ਨੂੰ ਬੇਹੱਦ ਸ਼ਲਾਘਾਯੋਗ ਦੱਸਿਆ ਹੈ। ਇਸ ਦੇ ਲਈ ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰ ਦਾ ਤਹਿ-ਦਿਲੋਂ ਧੰਨਵਾਦ ਕੀਤਾ ਹੈ।
ਇਹ ਵੀ ਪੜ੍ਹੋ: ਕਾਨੂੰਨ ਵਿਵਸਥਾ ਦੀ ਵਿਗੜੀ ਸਥਿਤੀ ਦੀ ਜ਼ਿੰਮੇਵਾਰੀ ਲੈ ਕੇ ਅਸਤੀਫ਼ਾ ਦੇਣ CM ਮਾਨ : ਸੁਖਬੀਰ ਬਾਦਲ
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੰਤ ਨਿਰੰਜਣ ਦਾਸ ਜੀ ਨੇ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੇ ਵਿਚਾਰਾਂ ਅਤੇ ਸੰਦੇਸ਼ ਨੂੰ ਨਾ ਸਿਰਫ਼ ਦੇਸ਼, ਸਗੋਂ ਵਿਦੇਸ਼ਾਂ ਤੱਕ ਪਹੁੰਚਾਉਣ ਦਾ ਮਹਾਨ ਕਾਰਜ ਕੀਤਾ ਹੈ। ਉਨ੍ਹਾਂ ਸਮਾਜਿਕ ਸਦਭਾਵਨਾ, ਸੇਵਾ, ਬਰਾਬਰੀ ਅਤੇ ਮਨੁੱਖਤਾ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਆਪਣਾ ਸਮੁੱਚਾ ਜੀਵਨ ਸਮਰਪਿਤ ਕੀਤਾ ਹੈ।
ਇਹ ਵੀ ਪੜ੍ਹੋ: Punjab: ਸੜਕ 'ਤੇ ਖੜ੍ਹੀ ਕਾਰ ਦਾ ਅੰਦਰਲਾ ਹਾਲ ਵੇਖ ਲੋਕਾਂ ਦੇ ਉੱਡੇ ਹੋਸ਼! ਇਸ ਹਾਲ 'ਚ ਮਿਲਿਆ ਨੌਜਵਾਨ
ਉਨ੍ਹਾਂ ਅੱਗੇ ਕਿਹਾ ਕਿ ਸੰਤ ਨਿਰੰਜਣ ਦਾਸ ਜੀ ਨੂੰ ਪਦਮਸ਼੍ਰੀ ਸਨਮਾਨ ਦਿੱਤਾ ਜਾਣਾ ਨਾ ਸਿਰਫ਼ ਰਵਿਦਾਸੀਆ ਸਮਾਜ, ਸਗੋਂ ਪੂਰੇ ਦੇਸ਼ ਲਈ ਮਾਣ ਅਤੇ ਸਨਮਾਨ ਵਾਲੀ ਗੱਲ ਹੈ। ਇਹ ਸਨਮਾਨ ਉਨ੍ਹਾਂ ਸੰਤਾਂ-ਮਹਾਪੁਰਸ਼ਾਂ ਦੇ ਯੋਗਦਾਨ ਨੂੰ ਰਾਸ਼ਟਰੀ ਪਛਾਣ ਦੇਣ ਦਾ ਸਬੂਤ ਹੈ, ਜਿਨ੍ਹਾਂ ਨੇ ਸਮਾਜ ਨੂੰ ਜੋੜਨ ਅਤੇ ਰਾਸ਼ਟਰ ਦੇ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਅਸ਼ਵਨੀ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਹਰ ਵਰਗ, ਹਰ ਸਮਾਜ ਅਤੇ ਹਰ ਖੇਤਰ ਦੇ ਯੋਗਦਾਨ ਨੂੰ ਸਨਮਾਨ ਦੇਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ: ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ! 26 ਜਨਵਰੀ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹਿਸਾਰ ਤੋਂ ਹਜ਼ੂਰ ਸਾਹਿਬ ਲਈ ਪਹਿਲੀ ਫਲਾਈਟ ਸ਼ੁਰੂ ਹੋਣ 'ਤੇ ਹਰਿਆਣਾ ਦੀਆਂ ਸੰਗਤਾਂ ਵੱਲੋਂ ਝੀਂਡਾ ਦਾ ਸਨਮਾਨ
NEXT STORY