ਮੋਗਾ (ਗੋਪੀ ਰਾਊਕੇ)- ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਨੇ ਮੋਗਾ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੂਬੇ ਦੀ ਮੌਜੂਦਾ ਸਿਆਸੀ ਅਤੇ ਪ੍ਰਸ਼ਾਸਨਿਕ ਸਥਿਤੀ ਨੂੰ ਲੈ ਕੇ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਬਦਲਾਅ ਚਾਹੁੰਦੀ ਹੈ ਅਤੇ ਭਾਜਪਾ ਸੂਬੇ ਵਿਚ ਵਿਕਾਸ, ਸੁਸ਼ਾਸਨ ਅਤੇ ਪਾਰਦਰਸ਼ਤਾ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਕਰਨ ਲਈ ਵਚਨਬੱਧ ਹੈ। ਅੱਜ ਇੱਥੇ ਉਹ ਭਾਰਤੀ ਜਨਤਾ ਪਾਰਟੀ ਦੇ ਵਰਕਰ ਟ੍ਰੇਨਿੰਗ ਪ੍ਰੋਗਰਾਮ ਵਿਚ ਸ਼ਾਮਲ ਹੋਣ ਪਹੁੰਚੇ ਸਨ।
ਇਸ ਮੌਕੇ ਜ਼ਿਲਾ ਪ੍ਰਧਾਨ ਡਾ. ਹਰਜੋਤ ਕਮਲ, ਸਹਿ-ਇੰਚਾਰਜ ਕੰਵਰਵੀਰ ਸਿੰਘ ਟੌਹੜਾ, ਨਿਧੜਕ ਸਿੰਘ ਬਰਾੜ, ਮੁਖਤਿਆਰ ਸਿੰਘ ਜ਼ਿਲਾ ਜਨਰਲ ਸਕੱਤਰ, ਵਿਨੈ ਸ਼ਰਮਾ, ਰਾਕੇਸ਼ ਸ਼ਰਮਾ, ਵਿਜੇ ਸ਼ਰਮਾ, ਦੇਵ ਪ੍ਰਿਆ ਤਿਆਗੀ, ਹੇਮੰਤ ਸੂਦ, ਕਮਲ ਘਾਰੂ, ਮਨਜੀਤ ਸਿੰਘ ਰਾਏ, ਸਤਨਾਮ ਸਿੰਘ, ਰਾਕੇਸ਼ ਰਾਠੌਰ, ਰਾਹੁਲ ਗਰਗ ਅਤੇ ਵਿੱਕੀ ਸਿਤਾਰਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੌਜੂਦਾ ਸਰਕਾਰ ਦੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਨੂੰਨ-ਵਿਵਸਥਾ, ਰੋਜ਼ਗਾਰ ਅਤੇ ਕਿਸਾਨ ਹਿੱਤ ਵਰਗੇ ਮੁੱਦਿਆਂ ’ਤੇ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚੋਂ ਉਦਯੋਗਾਂ ਦਾ ਪਲਾਇਨ ਜਾਰੀ ਹੈ, ਬੇਰੋਜ਼ਗਾਰੀ ਵਧ ਰਹੀ ਹੈ ਅਤੇ ਆਮ ਆਦਮੀ ਮਹਿੰਗਾਈ ਤੋਂ ਪ੍ਰੇਸ਼ਾਨ ਹੈ। ਭਾਜਪਾ ਇਨ੍ਹਾਂ ਸਾਰੇ ਮੁੱਦਿਆਂ ਨੂੰ ਲੈ ਕੇ ਲੋਕਾਂ ਦੇ ਵਿਚਕਾਰ ਜਾਵੇਗੀ ਅਤੇ ਜਨਹਿੱਤ ਦੀ ਆਵਾਜ਼ ਨੂੰ ਬੁਲੰਦ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਸਿਆਸਤ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ।
ਸਰਕਾਰੀ ਹਸਪਤਾਲਾਂ 'ਚ ਮਾਹਿਰ ਡਾਕਟਰਾਂ ਦੀ ਘਾਟ, ਖਹਿਰਾ ਨੇ 'ਆਪ' ਸਰਕਾਰ ਦੇ ਸਿਹਤ ਮਾਡਲ 'ਤੇ ਚੁੱਕੇ ਸਵਾਲ
NEXT STORY