ਚੰਡੀਗੜ੍ਹ : ਭਾਜਪਾ ਪੰਜਾਬ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਬਾਰੇ ਟਵੀਟ ਕਰਦਿਆਂ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਮੁਲਾਕਾਤ ਦਾ ਮੁੱਖ ਮਕਸਦ ਡਾ. ਗਗਨਦੀਪ ਰੰਧਾਵਾ ਮਾਮਲੇ 'ਚ ਸੱਚਾਈ ਸਾਹਮਣੇ ਲਿਆਉਣਾ ਅਤੇ ਪੀੜਤ ਪਰਿਵਾਰ ਲਈ ਇਨਸਾਫ਼ ਯਕੀਨੀ ਬਣਾਉਣਾ ਸੀ।
ਇਹ ਵੀ ਪੜ੍ਹੋ : ਜਾਇਦਾਦ ਦੀ ਰਜਿਸਟਰੀ ਹੋਈ ਮਹਿੰਗੀ! ਨਵੇਂ ਕੁਲੈਕਟਰ ਰੇਟਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਨੋਟੀਫਿਕੇਸ਼ਨ ਜਾਰੀ
ਮੁਲਾਕਾਤ ਦੌਰਾਨ ਭਾਜਪਾ ਆਗੂਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਸੰਵੇਦਨਸ਼ੀਲ ਮਾਮਲੇ ਦੀ ਨਿਰਪੱਖ ਜਾਂਚ ਲਈ ਸੀ. ਬੀ. ਆਈ. ਜਾਂਚ ਹੋਣੀ ਬੇਹੱਦ ਜ਼ਰੂਰੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਿਰਫ ਕੇਂਦਰੀ ਜਾਂਚ ਏਜੰਸੀ ਹੀ ਇਸ ਮਾਮਲੇ ਦੀ ਤਹਿ ਤੱਕ ਜਾ ਸਕਦੀ ਹੈ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲ ਸਕੇ।
ਇਹ ਵੀ ਪੜ੍ਹੋ : ਜਾਇਦਾਦ ਹੋਵੇਗੀ ਹੋਰ ਮਹਿੰਗੀ! ਅੱਜ ਐਲਾਨੇ ਜਾਣਗੇ ਨਵੇਂ ਕੁਲੈਕਟਰ ਰੇਟ, ਚੰਡੀਗੜ੍ਹ ਪ੍ਰਸ਼ਾਸਨ...
ਅਸ਼ਵਨੀ ਸ਼ਰਮਾ ਨੇ ਸਪੱਸ਼ਟ ਕੀਤਾ ਹੈ ਭਾਜਪਾ ਇਸ ਮਾਮਲੇ 'ਚ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਪਾਰਟੀ ਅਤੇ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਸਰਪੰਚ ਦੇ ਭਰਾ ਨੂੰ ਮਾਰੀਆਂ ਗੋਲੀਆਂ, ਗੈਂਗਸਟਰ ਜੋਰਾ ਨੇ ਲੈ ਲਈ ਜ਼ਿੰਮੇਵਾਰੀ
NEXT STORY