ਪਟਿਆਲਾ (ਵੈੱਬ ਡੈਸਕ)- ਪੰਜਾਬ ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਯੁੱਧ ਨਸ਼ਿਆਂ ਵਿਰੁੱਧ ਨਹੀਂ ਸਗੋਂ ਯੁੱਧ ਮੀਡੀਆ ਵਿਰੁੱਧ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਅਖਬਾਰ ਸੱਚ ਲਿਖਦਾ ਹੈ, ਉਸ ਦੇ ਖ਼ਿਲਾਫ਼ ਸਰਕਾਰੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਂਦੀ ਹੈ।
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਕੇਸਰੀ ਖ਼ਿਲਾਫ਼ ਸ਼ੁਰੂ ਕੀਤੀ ਗਈ ਸਰਕਾਰੀ ਕਾਰਵਾਈ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਕੇਸਰੀ ਨੇ ਹਮੇਸ਼ਾ ਹੀ ਹੱਕ ਸੱਚ ਦੀ ਆਵਾਜ਼ ਬੁਲੰਦ ਕੀਤੀ ਹੈ, ਪੰਜਾਬ ਦੇ ਮੁੱਦੇ ਚੁੱਕੇ ਹਨ। ਕੇਜਰੀਵਾਲ ਨੂੰ ਕੋਈ ਵੀ ਉਹ ਪੱਤਰਕਾਰ ਜਾਂ ਫਿਰ ਮੀਡੀਆ ਗਰੁੱਪ ਪਸੰਦ ਨਹੀਂ ਜੋ ਆਮ ਆਦਮੀ ਪਾਰਟੀ ਦੀ ਨੁਕਤਾ ਚੀਨੀ ਕਰੇ ਜਾਂ ਉਸ ਦੇ ਗਲਤ ਕਾਰਜਾਂ ਬਾਰੇ ਲੋਕਾਂ ਨੂੰ ਦੱਸੇ। ਪੰਜਾਬ ਗਰੁੱਪ ਆਪਣੀ ਮੀਡੀਆ ਦੀ ਸਹੀ ਭੂਮਿਕਾ ਨਿਭਾਅ ਰਿਹਾ ਹੈ, ਜਿਸ ਕਰਕੇ ਜਾਣਬੁੱਝ ਕੇ ਇਸ ਅਖਬਾਰ ਸਮੂਹ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ, ਜਿਸ ਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ।
ਇਹ ਵੀ ਪੜ੍ਹੋ: ਸੂਬੇ 'ਚ ਸੱਤਾਧਾਰੀ ਪਾਰਟੀ ਦੇ ਆਗੂ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਲਈ ਸੁਰੱਖਿਆ ਦੀ ਕੀ ਉਮੀਦ : ਬਾਜਵਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਠਿੰਡਾ : ਪੁਲਸ ਨੇ ਕਿਸਾਨਾਂ 'ਤੇ ਛੱਡੇ ਅੱਥਰੂ ਗੈਸ ਦੇ ਗੋਲੇ, ਮਾਹੌਲ ਤਣਾਅਪੂਰਨ
NEXT STORY