ਤਰਨਤਾਰਨ (ਰਮਨ) - ਹੈਰੋਇਨ ਪੀਣ ਦੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਵੀਡੀਓ ਦੇ ਸਬੰਧ 'ਚ 1 ਏ.ਐੱਸ.ਆਈ. ਅਤੇ ਇਕ ਹੈੱਡ ਕਾਂਸਟੇਬਲ ਨੂੰ ਨੌਕਰੀ ਤੋਂ ਪੱਕੇ ਤੌਰ 'ਤੇ ਬਰਖਾਸਤ ਕਰਨ ਦੇ ਹੁਕਮ ਜਾਰੀ ਹੋਣ ਦੀ ਸੂਚਨਾ ਮਿਲੀ ਹੈ। ਬਰਖਾਸਤ ਕਰਨ ਦੇ ਇਹ ਹੁਕਮ ਜ਼ਿਲਾ ਤਰਨਤਾਰਨ ਦੇ ਐੱਸ.ਐੱਸ.ਪੀ. ਧਰੁਵ ਦਹੀਆ ਵਜੋਂ ਅੱਜ ਜਾਰੀ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਸਾਫ ਤੌਰ 'ਤੇ ਦਿਖਾਈ ਦੇ ਰਿਹਾ ਹੈ ਕਿ ਏ.ਐੱਸ.ਆਈ. ਦਰਸ਼ਨ ਸਿੰਘ ਅਤੇ ਹੈੱਡ ਕਾਂਸਟੇਬਲ ਟਹਿਲ ਸਿੰਘ ਨੂੰ ਹੈਰੋਇਨ ਪਿਲਾ ਰਿਹਾ ਹੈ। ਹੈਰੋਇਨ ਦੀ ਇਹ ਵੀਡੀਓ ਜਦੋਂ ਐੱਸ.ਐੱਸ.ਪੀ. ਕੋਲ ਪੁੱਜੀ ਤਾਂ ਉਨ੍ਹਾਂ ਨੇ ਇਸ 'ਤੇ ਤੁਰੰਤ ਐਕਸ਼ਨ ਲੈਂਦੇ ਹੋਏ ਦੋਵਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਨੇ ਦੱਸਿਆ ਕਿ ਇਨ੍ਹਾਂ ਦੋਵਾਂ ਦਾ ਡੋਪ ਟੈਸਟ ਵੀ ਕਰਵਾਇਆ ਗਿਆ ਸੀ, ਜੋ ਪਾਜਟਿਵ ਸੀ। ਉਨ੍ਹਾਂ ਦੱਸਿਆ ਕਿ ਜ਼ਿਲੇ 'ਚ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਲਈ ਉਨ੍ਹਾਂ ਵਲੋਂ ਜ਼ੀਰੋ ਟਾਲਰੈਂਸ ਰੱਖੀ ਗਈ ਹੈ ਅਤੇ ਨਸ਼ੇ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਐੱਸ.ਐੱਸ.ਪੀ. ਨੇ ਜ਼ਿਲੇ ਦੇ ਦੋ ਟ੍ਰੈਫਿਕ ਹੈੱਡ ਕਾਂਸਟੇਬਲਾਂ ਨੂੰ ਰਿਸ਼ਵਤ ਲੈਣ ਦੇ ਦੋਸ਼ 'ਚ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ ਸਨ ।
ਪ੍ਰਕਾਸ਼ ਪੁਰਬ ਦੇ ਸਮਾਗਮਾਂ 'ਚ ਖਿੱਚ ਦਾ ਕੇਂਦਰ ਬਣਿਆ ਇਹ 'ਬੋਰੀਆਂ ਵਾਲਾ ਬਾਬਾ' (ਵੀਡੀਓ)
NEXT STORY