ਅੰਮ੍ਰਿਤਸਰ (ਜ.ਬ.) : ਦੀਵਾਲੀ ਦੀ ਰਾਤ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਸਥਿਤ ਰਾਂਝੇ ਦੀ ਹਵੇਲੀ ਕੋਲ ਗੋਲੀਆਂ ਚੱਲਣ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਇਸ ਗੋਲੀਬਾਰੀ ਵਿਚ ਇਕ ਨੌਜਵਾਨ ਦੀ ਮੌਤ ਹੋਗਈ, ਹੈ ਜਦਕਿ ਗੋਲੀਆਂ ਲੱਗਣ ਕਾਰਣ ਥਾਣਾ ਬੀ ਡਵੀਜ਼ਨ ਦੇ ਏਐੱਸਆਈ ਹਰਨੇਕ ਸਿੰਘ ਗੰਭੀਰ ਜ਼ਖਮੀ ਹੋਏ ਹਨ। ਸੂਤਰਾਂ ਮੁਤਾਬਕ ਦੋ ਧਿਰਾਂ ਵਿਚ ਸੋਨੇ ਦੇ ਲੈਣ ਦੇਣ ਨੂੰ ਲੈ ਕੇ ਝਗੜਾ ਹੋਇਆ ਸੀ, ਇਹ ਝਗੜਾ ਇੰਨਾ ਵੱਧ ਗਿਆ ਕਿ ਨੌਜਵਾਨਾਂ ਵੱਲੋਂ ਮੌਕੇ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।
ਦੱਸਿਆ ਜਾ ਰਿਹਾ ਹੈ ਕਿ ਥਾਣਾ ਬੀ ਡਵੀਜ਼ਨ ਦੇ ਏਐੱਸਆਈ ਹਰਨੇਕ ਸਿੰਘ ਮੌਕੇ 'ਤੇ ਮੌਜੂਦ ਸਨ। ਏਐਸਆਈ ਹਰਨੇਕ ਸਿੰਘ ਦੇ ਪੱਟ ਵਿਚ ਦੋ ਗੋਲੀਆਂ ਲੱਗੀਆਂ ਹਨ। ਫਿਲਹਾਲ ਇਸ ਵਾਰਦਾਕ ਵਿਚ ਪ੍ਰਤਾਪ ਸਿੰਘ ਨਾਮ ਦੇ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਥਾਣਾ ਬੀ ਡਵੀਜ਼ਨ ਦੀ ਪੁਲਸ ਵੱਲੋਂ ਮੌਕੇ 'ਤੇ ਪਹੁੰਚੇ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਫੋਰੈਂਸਿਕ ਟੀਮਾਂ ਨੂੰ ਮੌਕੇ 'ਤੇ ਬੁਲਾ ਕੇ ਜਾਂਚ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਏਸੀਪੀ ਰਵਿੰਦਰ ਸਿੰਘ ਹੁਰਾਂ ਵੱਲੋਂ ਵੀ ਸਾਂਝੀ ਕੀਤੀ ਗਈ ਹੈ।
ਵੱਡੀ ਖ਼ਬਰ ; ਪਰਵਿੰਦਰ ਝੋਟਾ ਦੇ ਪਿਤਾ ਨੇ ਖ਼ਤਮ ਕੀਤੀ ਭੁੱਖ ਹੜਤਾਲ
NEXT STORY