ਜਲੰਧਰ (ਸੋਨੂੰ, ਪੰਕਜ, ਕੁੰਦਨ)- ਜਲੰਧਰ ਸ਼ਹਿਰ ਦੇ ਵਰਕਸ਼ਾਪ ਚੌਕ ਵਿਚ ਟ੍ਰੈਫਿਕ ਪੁਲਸ ਏ. ਐੱਸ. ਆਈ. ਵੱਲੋਂ ਸ਼ਰਾਬ ਪੀ ਕੇ ਗੱਡੀ ਚਲਾਉਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਸ ਕਮਿਸ਼ਨਰੇਟ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਸਸਪੈਂਡ ਕਰਕੇ ਲਾਈਨ ਹਾਜ਼ਰ ਕਰ ਦਿੱਤਾ।
ਇਹ ਵੀ ਪੜ੍ਹੋ: ਪੰਜਾਬ ਦਾ ਇਹ ਅਧਿਕਾਰੀ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
ਮਾਮਲੇ ਦੀ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਰਿਪੋਰਟ ਦੇ ਆਧਾਰ 'ਤੇ ਕਾਨੂੰਨ ਮੁਤਾਬਕ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਿਲੀ ਜਾਣਕਾਰੀ ਮੁਤਾਬਕ ਵਰਕਸ਼ਾਪ ਚੌਕ ਨੇੜੇ ਲੋਕਾਂ ਨੇ ਇਕ ਕਾਰ ਚਾਲਕ ਨੂੰ ਸ਼ਰਾਬ ਪੀ ਕੇ ਗੱਡੀ ਚਲਾਉਂਦੇ ਵੇਖਿਆ। ਦੋਸ਼ ਹੈ ਕਿ ਉਹ ਲਾਪਰਵਾਹੀ ਨਾਲ ਗੱਡੀ ਚਲਾ ਰਿਹਾ ਸੀ, ਜਿਸ ਨਾਲ ਪੈਦਲ ਯਾਤਰੀਆਂ ਅਤੇ ਹੋਰ ਡਰਾਈਵਰਾਂ ਦੀ ਜਾਨ ਖ਼ਤਰੇ ਵਿਚ ਪੈ ਗਈ।

ਲੋਕਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਭੱਜ ਗਿਆ। ਫਿਰ ਉਨ੍ਹਾਂ ਨੇ ਉਸ ਦਾ ਪਿੱਛਾ ਕਰਕੇ ਉਸ ਨੂੰ ਰੋਕ ਲਿਆ। ਘਟਨਾ ਦੀ ਵੀਡੀਓ ਬਣਾਈ ਅਤੇ ਇਸ ਨੂੰ ਸਬੰਧਤ ਪੁਲਸ ਥਾਣੇ ਦੇ ਹਵਾਲੇ ਕਰ ਦਿੱਤਾ। ਇਸ ਦੌਰਾਨ ਭਾਰਤੀ ਮਨੁੱਖੀ ਅਧਿਕਾਰ ਪ੍ਰੀਸ਼ਦ ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਇਕ ਮੀਟਿੰਗ ਤੋਂ ਬਾਅਦ ਘਰ ਵਾਪਸ ਆ ਰਹੀ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਕਾਰ ਦੇ ਡਰਾਈਵਰ ਨੇ ਉਸ ਦੀ ਕਾਰ ਨੂੰ ਵੀ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ ਪਰ ਉਸ ਦੇ ਡਰਾਈਵਰ ਦੀ ਸਮਝਦਾਰੀ ਨਾਲ ਹਾਦਸਾ ਟਲ ਗਿਆ। ਫਿਰ ਉਨ੍ਹਾਂ ਨੇ ਕਾਰ ਦਾ ਪਿੱਛਾ ਕੀਤਾ ਅਤੇ ਰਾਹਗੀਰਾਂ ਦੀ ਮਦਦ ਨਾਲ ਇਸ ਨੂੰ ਰੋਕ ਲਿਆ।

ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ ਜਬਰ-ਜ਼ਿਨਾਹ
ਵੀਡੀਓ ਵਾਇਰਲ ਹੋਣ ਮਗਰੋਂ ਏ. ਡੀ. ਸੀ. ਪੀ. ਟ੍ਰੈਫਿਕ ਗੁਰਬਾਜ ਸਿੰਘ ਨੇ ਤੁਰੰਤ ਮਾਮਲੇ ਦਾ ਨੋਟਿਸ ਲਿਆ। ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਸਬੰਧਤ ਏ. ਐੱਸ. ਆਈ. ਜਤਿੰਦਰ ਨੂੰ ਤੁਰੰਤ ਮੁਅੱਤਲ ਕਰਦੇ ਹੋਏ ਲਾਈਨ ਹਾਜ਼ਰ ਕੀਤਾ ਅਤੇ ਵਿਭਾਗੀ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੇ ਆਧਾਰ 'ਤੇ ਸਬੰਧਤ ਕਰਮਚਾਰੀ ਵਿਰੁੱਧ ਵਿਭਾਗੀ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਗਈ ਹੈ। ਏ. ਡੀ. ਸੀ. ਪੀ. ਟ੍ਰੈਫਿਕ ਗੁਰਬਾਜ ਸਿੰਘ ਨੇ ਕਿਹਾ ਕਿ ਪੁਲਸ ਵਿਭਾਗ 'ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ, ਅਨੁਸ਼ਾਸਨਹੀਣਤਾ ਜਾਂ ਦੁਰਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ: ਰਾਵੀ ਦਰਿਆ ਦੇ ਪਾਰ ਵਸੇ 7 ਪਿੰਡ ਦੇ ਸਰਪੰਚਾਂ ਦਾ ਵੱਡਾ ਐਲਾਨ, 10 ਦਿਨਾਂ ਦਾ ਦਿੱਤਾ ਅਲਟੀਮੇਟਮ
NEXT STORY