ਬਠਿੰਡਾ (ਵਿਜੇ ਵਰਮਾ) : ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਥਾਣਾ ਤਲਵੰਡੀ ਸਾਬੋ ਵਿੱਚ ਤਾਇਨਾਤ ਇਕ ਏਐੱਸਆਈ ਅਤੇ ਦੋ ਹੈੱਡ ਕਾਂਸਟੇਬਲਾਂ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥਾਂ ਕਾਬੂ ਕੀਤਾ ਹੈ। ਗ੍ਰਿਫਤਾਰ ਹੋਏ ਅਦਿਕਾਰੀਆਂ 'ਚ ਏਐੱਸਆਈ ਜਸਕੌਰ ਸਿੰਘ, ਹੈੱਡ ਕਾਂਸਟੇਬਲ ਕੁਲਵੀਰ ਸਿੰਘ ਅਤੇ ਹੈੱਡ ਕਾਂਸਟੇਬਲ ਕੁਲਵਿੰਦਰ ਸਿੰਘ ਸ਼ਾਮਲ ਹਨ।
ਵਿਜੀਲੈਂਸ ਬਿਊਰੋ ਦੇ ਪ੍ਰਵਕਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਰਿਸ਼ਵਤ ਥਾਣਾ ਤਲਵੰਡੀ ਸਾਬੋ 'ਚ ਐੱਨ.ਡੀ.ਪੀ.ਐੱਸ. ਅਤੇ ਐਕਸਾਈਜ਼ ਐਕਟ ਦੇ ਤਹਿਤ ਦਰਜ ਕੇਸ ਵਿੱਚ ਰਹਿਤ ਦੇਣ ਦੀ एवਜ ਵਿੱਚ ਮੰਗੀ ਗਈ ਸੀ। ਸ਼ਿਕਾਇਤਕਰਤਾ ਕਰਨਵੀਰ ਸਿੰਘ ਪਿੰਡ ਕਲਾਲਵਾਲਾ ਨੇ ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 22 ਜੁਲਾਈ ਨੂੰ ਪੁਲਸ ਨੇ ਉਸ ਦੇ ਪਿਤਾ ਹਰਬੰਸ ਸਿੰਘ ਨੂੰ 15 ਕਿਲੋ ਚੂਰਾ ਪੋਸਤ, 20 ਲੀਟਰ ਗੈਰਕਾਨੂੰਨੀ ਸ਼ਰਾਬ ਅਤੇ 450 ਲੀਟਰ ਲਾਹਣ ਸਮੇਤ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਵਿਰੁੱਧ ਐੱਨ.ਡੀ.ਪੀ.ਐੱਸ. ਅਤੇ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ।
ਕਰਨਵੀਰ ਸਿੰਘ ਦਾ ਆਰੋਪ ਹੈ ਕਿ ਉਸ ਦੇ ਪਿਤਾ ਨੂੰ ਰਹਿਤ ਦੇਣ ਦੇ ਬਦਲੇ 'ਚ ਏਐੱਸਆਈ ਜਸਕੌਰ ਸਿੰਘ ਅਤੇ ਦੋਨੋ ਹੈੱਡ ਕਾਂਸਟੇਬਲਾਂ ਨੇ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸਬੰਧੀ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦਿੱਤੀ ਗਈ, ਜਿਸ ਤੋਂ ਬਾਅਦ ਵਿਜੀਲੈਂਸ ਟੀਮ ਵੱਲੋਂ ਜਾਲ ਬਿਛਾਇਆ ਗਿਆ ਤੇ ਸ਼ੁੱਕਰਵਾਰ ਸ਼ਾਮ ਤਿੰਨੋ ਪੁਲਿਸ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ।
ਤਿੰਨਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਨਿਰੋਧਕ ਕਾਨੂੰਨ ਅਧੀਨ ਕੇਸ ਦਰਜ ਕਰਕੇ ਹੋਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਦੀ ਇਹ ਕਾਰਵਾਈ ਪੁਲਸ ਵਿਭਾਗ ਵਿੱਚ ਫੈਲੇ ਭ੍ਰਿਸ਼ਟਾਚਾਰ ਉੱਤੇ ਇੱਕ ਠੋਸ ਚੋਟ ਮੰਨੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
“ਯੁੱਧ ਨਸ਼ਿਆਂ ਵਿਰੁੱਧ” ‘ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ 21 ਪੁਲਸ ਅਧਿਕਾਰੀਆਂ ਦਾ ਸਨਮਾਨ
NEXT STORY