ਅੰਮ੍ਰਿਤਸਰ (ਸੰਜੀਵ) : ਗੋਲੀ ਮਾਰ ਕੇ ਨੌਜਵਾਨ ਦਾ ਕਤਲ ਕਰਨ ਵਾਲੇ ਏ. ਐੱਸ. ਆਈ. ਰਾਜੇਸ਼ ਕੁਮਾਰ ਅਤੇ ਉਸਦੇ ਭਤੀਜੇ ਸੌਰਵ ਸੇਠੀ ਨੂੰ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਨਸ਼ੇ ’ਚ ਧੁੱਤ ਪੰਜਾਬ ਪੁਲਸ ਦੇ ਏ. ਐੱਸ. ਆਈ ਨੇ ਦੇਰ ਰਾਤ ਇਸਲਾਮਾਬਾਦ ਸਥਿਤ ਬੈਂਕ ਵਾਲੀ ਗਲੀ ਦੇ ਰਹਿਣ ਵਾਲੇ ਸੰਜੇ ਆਨੰਦ ਨਾਲ ਹੋਈ ਤਕਰਾਰ ਦੌਰਾਨ ਉਸ ’ਤੇ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ ਸਨ। ਇਸ ਦੌਰਾਨ ਇਕ ਗੋਲ਼ੀ ਉਸ ਦੀ ਛਾਤੀ ’ਚ ਲੱਗ ਗਈ, ਜਿਸ ਨਾਲ ਉਹ ਖੂਨ ਨਾਲ ਲੱਥਪਥ ਹੋ ਕੇ ਸੜਕ ’ਤੇ ਡਿੱਗ ਗਿਆ ਅਤੇ ਏ. ਐੱਸ. ਆਈ. ਆਪਣੇ ਭਤੀਜੇ ਨਾਲ ਮੌਕੇ ਤੋਂ ਫਰਾਰ ਹੋ ਗਿਆ ਸੀ। ਇਸ ਦੌਰਾਨ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਸੰਜੇ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਏ.ਡੀ.ਜੀ.ਪੀ. ਨੇ ਪੁੱਛਿਆ, ਜਦੋਂ ਈ. ਡੀ. ਤੇ ਹਾਈਕੋਰਟ ਨੇ ਮਜੀਠੀਆ ’ਤੇ ਕਾਰਵਾਈ ਨਹੀਂ ਕੀਤੀ ਤਾਂ ਅਸੀ ਕਿਵੇਂ ਕਰੀਏ
ਏ. ਸੀ. ਪੀ. ਸੰਜੀਵ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਏ. ਐੱਸ. ਆਈ. ਰਾਜੇਸ਼ ਕੁਮਾਰ ਆਪਣੇ ਗੁਆਂਢ ਸਥਿਤ ਕਾਰਖਾਨੇ ਸਬੰਧੀ ਦਰਖ਼ਾਸਤਾਂ ਦਿੰਦਾ ਰਹਿੰਦਾ ਸੀ, ਜਦੋਂਕਿ ਸੰਜੈ ਅਨੰਦ ਤੇ ਉਸ ਦਾ ਗੁਆਂਢੀ ਨਿਸ਼ਾਨ ਸਿੰਘ ਗਲੀ ਦੇ ਵਸਨੀਕਾਂ ਦੀ ਮਦਦ ਕਰਦੇ ਸਨ। ਇਸ ਕਾਰਨ ਏ. ਐੱਸ. ਆਈ. ਰਾਜੇਸ਼ ਕੁਮਾਰ ਸੰਜੈ ਅਨੰਦ ਤੇ ਹੋਰਨਾਂ ਨਾਲ ਰੰਜਿਸ਼ ਰੱਖਦਾ ਸੀ, ਜਿਸ ਦੇ ਚੱਲਦੇ ਉਸ ਨੇ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ।
ਇਹ ਵੀ ਪੜ੍ਹੋ : ਭਿਆਨਕ ਹਾਦਸੇ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਇਕ ਭਰਾ ਦੀ ਮੌਤ, ਦੂਜੇ ਦੀਆਂ ਕੱਟੀਆਂ ਗਈਆਂ ਲੱਤਾਂ ਤੇ ਬਾਂਹ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪੰਜਾਬ ਸਰਕਾਰ ਨੇ ਡਿਵੈਲਪਰਜ਼ ਨੂੰ ਦਿੱਤੀ ਸੌਗਾਤ, ਬਕਾਏ ’ਤੇ ਵਿਆਜ਼ ’ਚ ਕੀਤੀ ਕਟੌਤੀ
NEXT STORY