ਚੰਡੀਗੜ- ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਬਰਨਾਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ.) ਭੋਲਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਐੱਸ.ਆਈ. ਭੋਲਾ ਸਿੰਘ ਨੂੰ ਜਗਤਾਰ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਿਟੀ ਬਰਨਾਲਾ ਨਜ਼ਦੀਕ ਪਿੰਡ ਫਰਵਾਹੀ ਵਿਖੇ ਲੱਖਾ ਸਿੰਘ ਦੇ ਟਰੈਕਟਰ-ਟਰਾਲੀ ਨਾਲ ਉਸ ਦੀ ਕਾਰ ਦੀ ਟੱਕਰ ਹੋ ਗਈ ਸੀ।
ਇਹ ਵੀ ਪੜ੍ਹੋ- MP ਔਜਲਾ ਨੇ CM ਮਾਨ ਨੂੰ ਲਿਖੀ ਚਿੱਠੀ, ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਮਿਸਾਲੀ ਸਜ਼ਾ ਦੀ ਕੀਤੀ ਮੰਗ
ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਉਸ ਨੇ ਥਾਣਾ ਸਦਰ ਬਰਨਾਲਾ ਵਿੱਚ ਪਹੁੰਚ ਕੀਤੀ। ਸ਼ਿਕਾਇਤਕਰਤਾ ਜਗਤਾਰ ਸਿੰਘ ਨੇ ਦੋਸ਼ ਲਾਇਆ ਕਿ ਉਕਤ ਏ.ਐੱਸ.ਆਈ. ਭੋਲਾ ਸਿੰਘ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਬਦਲੇ ਉਸ ਕੋਲੋਂ 10,000 ਰੁਪਏ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਯੂਨਿਟ ਨੇ ਟਰੈਪ ਲਗਾ ਕੇ ਏ.ਐੱਸ.ਆਈ. ਭੋਲਾ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਏ.ਐੱਸ.ਆਈ. ਵਿਰੁੱਧ ਵਿਜੀਲੈਂਸ ਬਿਊਰੋ, ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਭੈਣ ਦੇ ਪੁੱਤ ਹੋਣ ਦੀ ਖੁਸ਼ੀ 'ਚ ਮਿਠਾਈ ਲੈਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਦੋਵਾਂ ਦੀ ਹੋ ਗਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ’ਚ ਵਧੀ ਦੂਰੀ ’ਤੇ SGPC ਦੇ ਪ੍ਰਧਾਨ ਧਾਮੀ ਦਾ ਵੱਡਾ ਬਿਆਨ
NEXT STORY