ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਵੁਮੈਨ ਸੈੱਲ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਸੁਖਦੇਵ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਪੁਲਸ ਮੁਲਾਜ਼ਮ ਨੂੰ ਅਭਿਸ਼ੇਖ ਸ਼ਰਮਾ ਵਾਸੀ ਨਿਊ ਸ਼ਿਮਲਾਪੁਰੀ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : 'ਭਵਿੱਖ 'ਚ ਫਿਰ ਤਬਾਹੀ ਮਚਾ ਸਕਦੈ ਕੋਰੋਨਾ!', ਚੀਨੀ ਵਿਗਿਆਨੀ ਦੀ ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਪਹੁੰਚ ਕਰਕੇ ਦੱਸਿਆ ਕਿ ਉਹ ਪ੍ਰਾਈਵੇਟ ਨੌਕਰੀ ਕਰਦਾ ਹੈ ਅਤੇ ਉਸ ਦਾ ਆਪਣੀ ਪਤਨੀ ਨਾਲ ਵਿਆਹ ਸਬੰਧੀ ਝਗੜਾ ਚੱਲ ਰਿਹਾ ਹੈ ਅਤੇ ਇਸ ਦੀ ਸ਼ਿਕਾਇਤ ਏ.ਐੱਸ.ਆਈ. ਸੁਖਦੇਵ ਸਿੰਘ ਕੋਲ ਵਿਚਾਰ ਅਧੀਨ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਏ.ਐੱਸ.ਆਈ. ਉਸ ਤੋਂ ਪਹਿਲਾਂ ਵੀ 7000 ਰੁਪਏ ਕਿਸ਼ਤਾਂ ਵਿੱਚ ਲੈ ਚੁੱਕਾ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਧਮਕੀ ਦੇ ਕੇ ਉਸ ਤੋਂ 50,000 ਰੁਪਏ ਹੋਰ ਮੰਗ ਰਿਹਾ ਹੈ। ਉਸ ਨੇ ਅੱਗੇ ਦੱਸਿਆ ਕਿ ਉਸ ਦੇ ਅਤੇ ਉਕਤ ਏ.ਐੱਸ.ਆਈ. ਦਰਮਿਆਨ ਸੌਦਾ ਤੈਅ ਹੋਇਆ ਹੈ, ਜਿਸ ਅਨੁਸਾਰ ਉਕਤ ਏ.ਐੱਸ.ਆਈ. 14,000 ਰੁਪਏ ਰਿਸ਼ਵਤ ਲਈ ਰਾਜ਼ੀ ਹੋ ਗਿਆ ਹੈ, ਜਿਸ ਵਿੱਚੋਂ ਉਹ 4,000 ਰੁਪਏ ਖੁਦ ਰੱਖੇਗਾ ਅਤੇ 10,000 ਰੁਪਏ ਮਹਿਲਾ ਸੈੱਲ ਲੁਧਿਆਣਾ ਦੇ ਇੰਚਾਰਜ ਨੂੰ ਦੇਵੇਗਾ।
ਇਹ ਵੀ ਪੜ੍ਹੋ : ਧੋਖੇ ਨਾਲ ਭਰਾ ਵੇਚ-ਵੱਟ ਖਾ ਗਿਆ ਭੈਣ ਦਾ ਘਰ, ਅੱਖਾਂ ਸਾਹਮਣੇ ਢਾਹੇ ਜਾ ਰਹੇ ਘਰ ਨੂੰ ਦੇਖ ਧਾਹਾਂ ਮਾਰ ਰੋ ਰਹੀ ਭੈਣ
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਸ ਮੁਲਾਜ਼ਮ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਕਾਬੂ ਕਰ ਲਿਆ ਗਿਆ। ਇਸ ਸਬੰਧੀ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਐੱਫ.ਆਈ.ਆਰ. ਨੰ 24 ਮਿਤੀ 25.9.23 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ ਅਤੇ ਪੜਤਾਲ ਦੌਰਾਨ ਮਹਿਲਾ ਸੈੱਲ ਦੇ ਇੰਚਾਰਜ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ. ਐੱਸ. ਆਈ. ਗ੍ਰਿਫਤਾਰ
NEXT STORY