ਲੁਧਿਆਣਾ (ਜ.ਬ.)- ਬੱਸ ਅੱਡਾ ਸਥਿਤ ਹੋਟਲ ਮਾਲਕ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਦੇ ਮਾਮਲੇ ’ਚ ਨਾਮਜ਼ਦ ਥਾਣਾ ਡਵੀਜ਼ਨ ਨੰ. 5 ਦੇ ਏ.ਐੱਸ.ਆਈ. ਚਰਨਜੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਨੇ ਕਾਬੂ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਏ.ਐੱਸ.ਆਈ. ਨੇ ਵਿਜੀਲੈਂਸ ਦੇ ਸਾਹਮਣੇ ਆਤਮ-ਸਮਰਪਣ ਕੀਤਾ ਹੈ। ਉਸ ਨੂੰ ਅਦਾਲਤ ’ਚ ਪੇਸ਼ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਐੱਸ.ਐੱਸ.ਪੀ. (ਵਿਜੀਲੈਂਸ) ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਬੱਸ ਅੱਡੇ ਨੇੜੇ ਰਹਿਣ ਵਾਲੇ ਤਾਜ ਹੋਟਲ ਦੇ ਮਾਲਕ ਕਮਲਜੀਤ ਆਹੂਜਾ ਨੇ ਸ਼ਿਕਾਇਤ ਦਿੱਤੀ ਸੀ ਕਿ ਥਾਣਾ ਡਵੀਜ਼ਨ ਨੰ. 5 ’ਚ ਤਾਇਨਾਤ ਏ.ਐੱਸ.ਆਈ. ਚਰਨਜੀਤ ਸਿੰਘ ਨੇ ਇਕ ਕਤਲ ਦੇ ਯਤਨ ਅਤੇ ਚੋਰੀ ਦੇ ਮਾਮਲੇ ’ਚ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਨਾਮਜ਼ਦ ਕਰਨ ਦਾ ਡਰਾਵਾ ਦੇ ਕੇ ਉਸ ਤੋਂ 2.70 ਲੱਖ ਰੁਪਏ ਰਿਸ਼ਵਤ ਵਜੋਂ ਲੈ ਲਏ ਸਨ, ਜਦੋਂਕਿ ਇਸ ਤੋਂ ਬਾਅਦ ਮੁਲਜ਼ਮ ਉਸ ਤੋਂ ਹੋਟਲ ਖੋਲ੍ਹਣ ਅਤੇ ਚਲਾਉਣ ਲਈ 2 ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਇਹ ਵੀ ਪੜ੍ਹੋ- ਆਸ਼ਕ ਨਾਲ ਮਿਲ ਜਿਊਂਦਾ ਸਾੜ'ਤਾ ਘਰਵਾਲਾ, ਚੱਕਰਾਂ 'ਚ ਪਾ'ਤੀ ਪੰਜਾਬ ਪੁਲਸ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਜਾਂਚ ਤੋਂ ਬਾਅਦ ਮੁਲਜ਼ਮ ਏ.ਐੱਸ.ਆਈ. ਖਿਲਾਫ ਕੇਸ ਦਰਜ ਕਰ ਕੇ ਉਸ ਨੂੰ ਨਾਮਜ਼ਦ ਕਰ ਲਿਆ ਸੀ ਤੇ ਉਸ ਦੀ ਭਾਲ ਕੀਤੀ ਜਾ ਰਹੀ ਸੀ। ਉਸ ਨੂੰ ਪੇਸ਼ ਹੋਣ ਲਈ ਵਾਰ-ਵਾਰ ਨੋਟਿਸ ਦਿੱਤਾ ਜਾ ਰਿਹਾ ਸੀ। ਹੁਣ ਉਸ ਨੇ ਵਿਜੀਲੈਂਸ ਦੇ ਅੱਗੇ ਖੁਦ ਆਤਮ ਸਮਰਪਣ ਕਰ ਦਿੱਤਾ। ਐੱਸ.ਐੱਸ.ਪੀ. ਨੇ ਦੱਸਿਆ ਕਿ ਜਾਂਚ ਦੌਰਾਨ ਇਸ ਮਾਮਲੇ ’ਚ ਸਾਬਕਾ ਐੱਸ.ਐੱਚ.ਓ. ਅਤੇ ਹੋਰਨਾਂ ਮੁਲਾਜ਼ਮਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪਹਿਲੀ ਪਤਨੀ ਨੂੰ ਕਤਲ ਕਰ ਕੱਟ ਚੁੱਕਾ ਸੀ 10 ਸਾਲ ਜੇਲ੍ਹ, ਹੁਣ ਦੂਜੀ ਨੂੰ ਵੀ ਕੈਂਚੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਸਲਾ ਘਰ 'ਚ ਬੰਦੂਕ ਸਾਫ਼ ਕਰਦੇ ਸਮੇਂ ਚੱਲੀ ਗੋਲ਼ੀ, ਹੋਮਗਾਰਡ ਦੀ ਹੋ ਗਈ ਮੌਤ, 2 ਮਹੀਨੇ ਬਾਅਦ ਹੋਣਾ ਸੀ ਰਿਟਾਇਰ
NEXT STORY