ਰੂਪਨਗਰ/ਰੋਪੜ (ਵਿਜੈ)- ਰੂਪਨਗਰ ਦੇ ਘਨੌਲੀ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਪੰਜਾਬ ਪੁਲਸ ਦੇ ਇਕ ਸਹਾਇਕ ਸਬ-ਇੰਸਪੈਕਟਰ (ASI) ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਏ. ਐੱਸ. ਆਈ. ਸੜਕ ਪਾਰ ਕਰ ਰਹੇ ਸਨ ਅਤੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਸਵੇਰੇ ਘਨੌਲੀ ਪੁਲਸ ਚੌਕੀ ਨੇੜੇ ਵਾਪਰਿਆ। ਮ੍ਰਿਤਕ ਦੀ ਪਛਾਣ ਏ. ਐੱਸ. ਆਈ. ਅਸ਼ਵਨੀ ਕੁਮਾਰ ਵਜੋਂ ਹੋਈ ਹੈ, ਜੋ ਨੰਗਲ ਖੇਤਰ ਦੇ ਪਿੰਡ ਬਰਾਰੀ ਦੇ ਰਹਿਣ ਵਾਲੇ ਸਨ। ਉਹ ਘਨੌਲੀ ਪੁਲਸ ਚੌਕੀ ਵਿੱਚ ਤਾਇਨਾਤ ਸਨ।
ਇਹ ਵੀ ਪੜ੍ਹੋ: ਆਤਿਸ਼ੀ ਵੀਡੀਓ ਮਾਮਲੇ 'ਤੇ ਭਾਜਪਾ ਦਾ 'ਆਪ' 'ਤੇ ਪਲਟਵਾਰ
ਅਸ਼ਵਨੀ ਕੁਮਾਰ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰਾਂ ਨੂੰ ਛੱਡ ਗਏ ਹਨ। ਟੱਕਰ ਇੰਨੀ ਭਿਆਨਕ ਸੀ ਕਿ ਏ. ਐੱਸ. ਆਈ. ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਸਥਾਨਕ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਉਪ ਪੁਲਸ ਕਪਤਾਨ (DSP) ਰਾਜਪਾਲ ਅਨੁਸਾਰ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਪੁਲਸ ਨੂੰ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਮਿਲ ਗਈ ਹੈ, ਜਿਸ ਦੇ ਆਧਾਰ 'ਤੇ ਵਾਹਨ ਦੀ ਪਛਾਣ ਕਰ ਲਈ ਗਈ ਹੈ। ਪੁਲਸ ਨੇ ਫ਼ਰਾਰ ਚਾਲਕ ਦੀ ਗ੍ਰਿਫ਼ਤਾਰੀ ਲਈ ਟੀਮਾਂ ਗਠਿਤ ਕਰ ਦਿੱਤੀਆਂ ਹਨ ਅਤੇ ਥਾਣਾ ਘਨੌਲੀ ਵਿੱਚ ਭਾਰਤੀ ਨਿਆ ਸੰਹਿਤਾ (BNS) ਦੀ ਧਾਰਾ 106 ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਲੋਕਾਂ ਲਈ ਵੱਡੀ ਮੁਸੀਬਤ! ਪ੍ਰਾਪਰਟੀ ਸੌਦਿਆਂ ’ਤੇ ਸਰਕਾਰੀ ਰਾਡਾਰ, ਸਖ਼ਤ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
AI ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾਏ ਜਾਣ 'ਤੇ SGPC ਨੇ ਦਰਜ ਕਰਾਈ ਸ਼ਿਕਾਇਤ
NEXT STORY