ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਪੁਲਸ ਦੇ ਸ਼ਹੀਦ ਥਾਣੇਦਾਰ ਭਗਵਾਨ ਸਿੰਘ ਵੱਲੋਂ ਦਿੱਤੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਜੱਦੀ ਪਿੰਡ ਕੋਠੇ ਅਠ ਚੱਕ, ਜਗਰਾਓਂ ਵਿਚ ਸਥਿਤ ਦਸਮੇਸ਼ ਗੁਰਦੁਆਰਾ ਵਿਖੇ ਭੋਗ ਦੌਰਾਨ ਸਮੂਹ ਪੰਜਾਬ ਪੁਲਸ ਦੀ ਅਗਵਾਈ ਕਰਦਿਆਂ ਐਤਵਾਰ ਨੂੰ ਆਨਲਾਈਨ ਢੰਗ ਨਾਲ ਦਿਲੀ ਸਰਧਾਂਜਲੀ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਇਸ ਤਾਰੀਖ਼ ਤੱਕ ਰਹਿਣਗੇ ਬੰਦ
ਥਾਣੇਦਾਰ ਭਗਵਾਨ ਸਿੰਘ ਲੁਧਿਆਣਾ ਪੁਲਸ (ਦਿਹਾਤੀ) ਸੀ. ਆਈ. ਏ. ਵਿੰਗ ਵਿਚ ਤਾਇਨਾਤ ਸਨ, ਉਹ 15 ਮਈ, 2021 ਨੂੰ ਜਗਰਾਓਂ ਵਿਚ ਅਪਰਾਧੀਆਂ ਦਾ ਪਿੱਛਾ ਕਰਨ ਅਤੇ ਮੁਕਾਬਲਾ ਕਰਦਿਆਂ ਸ਼ਹੀਦ ਹੋ ਗਏ ਸਨ। ਕੋਵਿਡ-19 ਪਾਬੰਦੀਆਂ ਕਾਰਣ ਵੀਡੀਓ ਕਾਨਫਰੰਸਿੰਗ ਰਾਹੀਂ ਭੋਗ ਸਮਾਗਮ ਵਿਚ ਸ਼ਾਮਲ ਹੋਏ ਡੀ. ਜੀ. ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਨਾਗਰਿਕਾਂ ਦੀ ਸੁਰੱਖਿਆ ਲਈ ਥਾਣੇਦਾਰ ਵੱਲੋਂ ਦਿੱਤੀ ਗਈ ਆਪਣੀ ਜਾਨ ਦੀ ਕੁਰਬਾਨੀ ’ਤੇ ਮਾਣ ਕੀਤਾ ਜਾਵੇਗਾ।
ਇਹ ਵੀ ਪੜ੍ਹੋ : 'ਬਲੈਕ ਫੰਗਸ' ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਣੇ ਬਾਕੀ ਸੂਬਿਆਂ ਨੂੰ ਦਿੱਤੇ ਇਹ ਹੁਕਮ
ਇਹ ਬੇਮਿਸਾਲ ਬਲਿਦਾਨ ਵਿਅਰਥ ਨਹੀਂ ਜਾਵੇਗਾ। ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਭਰੋਸਾ ਦਿੰਦਿਆਂ ਕਿਹਾ ਕਿ ਉਹ ਹਮੇਸ਼ਾ ਸ਼ਹੀਦ ਦੇ ਪਰਿਵਾਰ ਨਾਲ ਡਟੇ ਰਹਿਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਥਾਣੇਦਾਰ ਭਗਵਾਨ ਸਿੰਘ ਦੇ ਪਰਿਵਾਰ ਨੂੰ ਐੱਚ. ਡੀ. ਐੱਫ਼. ਸੀ. ਬੈਂਕ ਵੱਲੋਂ ਰਾਹਤ ਵੱਜੋਂ 1 ਕਰੋੜ ਰੁਪਏ ਦੀ ਰਾਸ਼ੀ ਅਦਾ ਕੀਤੀ ਜਾਏਗੀ। ਇਸ ਤੋਂ ਇਲਾਵਾ ਉਨ੍ਹਾਂ ਦੇ ਪੁੱਤਰ ਨੂੰ ਯੋਗ ਉਮਰ ਆਉਣ ’ਤੇ ਪੁਲਸ ਨੌਕਰੀ ਸਮੇਤ ਹੋਰ ਲਾਭ ਦਿੱਤੇ ਜਾਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
BKU ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਦਾ ਕਾਫਲਾ ਖਨੌਰੀ ਤੋਂ ਦਿੱਲੀ ਲਈ ਰਵਾਨਾ
NEXT STORY